Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 12:27 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਪਹੁੰਚਿਆ ਦੁਬਈ ਤੋਂ ਅੰਮ੍ਰਿਤਸਰ

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਪਹੁੰਚਿਆ ਦੁਬਈ ਤੋਂ ਅੰਮ੍ਰਿਤਸਰ

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਪਹੁੰਚਿਆ ਦੁਬਈ ਤੋਂ ਅੰਮ੍ਰਿਤਸਰ
ਮਜੀਠਾ : ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੀ ਰਾਤ ਮਜੀਠਾ ਨੇੜਲੇ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।ਜਾਣਕਾਰੀ ਸਾਂਝੀ ਕਰਦਿਆਂ ਡਾ. ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਲਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੇਵਲ ਦੋ ਮਹੀਨੇ ਪਹਿਲਾਂ ਹੀ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ, ਜਿਸ ਦੀ ਬੀਤੀ 24 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ, ਜਿਸ ਉਪਰੰਤ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਪੀੜਤ ਪਰਿਵਾਰ ਕੋਲ ਭੇਜ ਕੇ ਉਨ੍ਹਾਂ ਨੂੰ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲੈਣ ਉਪਰੰਤ ਆਪਣੀ ਦੁਬਈ ਵਿਚਲੀ ਟੀਮ ਰਾਹੀਂ ਅਤੇ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਪਲਵਿੰਦਰ ਸਿੰਘ ਦਾ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਪਲਵਿੰਦਰ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਪਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਚਾਚੇ ਸਾਹਿਲ ਮੱਟੂ ਤੋਂ ਇਲਾਵਾ ਹਮਜ਼ਾ ਦੇ ਸਰਪੰਚ ਧਰਮਵੀਰ ਭੱਟੀ, ਪਲਵਿੰਦਰ ਦੀ ਮ੍ਰਿਤਕ ਦੇ ਨਾਲ ਦੁਬਈ ਤੋਂ ਆਏ ਉਸ ਦੇ ਰਿਸ਼ਤੇਦਾਰ ਸ਼ਿਪਨ, ਰਵੀਸ਼ੇਰ ਸਿੰਘ, ਹਰਪ੍ਰੀਤ ਸਿੰਘ ਅਤੇ ਨਵਦੀਪ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਪਲਵਿੰਦਰ ਸਿੰਘ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੁਬਈ ਗਿਆ ਸੀ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਕੁਝ ਦਿਨ ਪਹਿਲਾਂ ਉਸ ਦੀ ਮੌਤ ਹੋ ਗਈ ਸੀ। ਪਲਵਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਡਾ. ਐਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਉਨ੍ਹਾਂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਹਮੇਸ਼ਾ ਯਾਦ ਰੱਖਣਗੇ।ਪੀੜਤ ਪਰਿਵਾਰ ਨਾਲ ਹਵਾਈ ਅੱਡੇ `ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 370 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

Advertisement
Advertisement
Advertisement
Advertisement
Scroll to Top