Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:16 am

+91 90915 01313 , +91 90916 01313

punjabbanni@gmail.com
punjabbani@yahoo.com

ਪੀਸੀਐੱਮਐੱਸਏ ਦੇ ਡਾਕਟਰ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ

ਪੀਸੀਐੱਮਐੱਸਏ ਦੇ ਡਾਕਟਰ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ

ਪੀਸੀਐੱਮਐੱਸਏ ਦੇ ਡਾਕਟਰ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ
ਲੁਧਿਆਣਾ : ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਡਾਕਟਰਾਂ ਨੇ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ, ਇਸ ਨਾਲ ਸੂਬੇ ਵਿੱਚ ਡਾਕਟਰੀ ਸੇਵਾਵਾਂ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਕਾਰਨ ਡਾਕਟਰਾਂ ਨੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਹੜਤਾਲ ਬਾਰੇ ਪਹਿਲਾਂ ਹੀ ਸੂਚਿਤ ਕਰਨ ਲਈ ਡਾਕਟਰ ਮਰੀਜ਼ਾਂ ਨੂੰ ਓਪੀਡੀ ਦੀਆਂ ਪਰਚੀਆਂ ਦੇ ਨਾਲ ਹੜਤਾਲ ਦੌਰਾਨ ਆਪਣੀਆਂ ਮੰਗਾਂ ਦਾ ਇੱਕ ਪਰਚਾ ਵੀ ਵੰਡ ਰਹੇ ਹਨ।ਪੀਸੀਐਮਐਸਏ ਦੇ ਸੂਬਾ ਪ੍ਰਧਾਨ ਅਖਿਲ ਸਰੀਨ ਨੇ ਕਿਹਾ ਕਿ ਡਾਕਟਰ 6 ਅਤੇ 7 ਸਤੰਬਰ ਨੂੰ ਹਾਜ਼ਰ ਹੋਣ ਵਾਲੇ ਸਾਰੇ ਓਪੀਡੀ ਮਰੀਜ਼ਾਂ ਨੂੰ ਘੱਟੋ ਘੱਟ ਦੋ ਤੋਂ ਤਿੰਨ ਹਫ਼ਤਿਆਂ ਦੀਆਂ ਦਵਾਈਆਂ ਲਿਖ ਕੇ ਦੇ ਰਹੇ ਹਨ, ਤਾਂ ਜੋ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਅਣਮਿੱਥੇ ਸਮੇਂ ਲਈ ਸੇਵਾਵਾਂ ਨੂੰ ਮੁਅੱਤਲ ਕਰਨ ਵਿੱਚ ਸਫ਼ਲਤਪੂਰਵਕ ਮਦਦ ਕੀਤੀ ਜਾ ਸਕੇ। ਡਾਕਟਰਾਂ ਦੀਆਂ ਮੰਗਾਂ ਵਿਚ ਤਰੱਕੀ, ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਹੋਰ ਮੰਗਾਂ ਦੇ ਨਾਲ ਕੰਮ ਵਾਲੀ ਥਾਂ ‘ਤੇ ਸੁਰੱਖਿਆ ਦੇ ਮੁੱਦੇ ਸ਼ਾਮਲ ਹਨ।ਐਸੋਸੀਏਸ਼ਨ ਪ੍ਰਧਾਨ ਅਖਿਲ ਨੇ ਕਿਹਾ ਕਿ ਸੂਬੇ ਵਿੱਚ ਸਰਕਾਰੀ ਸਿਹਤ ਸੰਸਥਾਵਾਂ ਲੋੜ ਤੋਂ ਅੱਧੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ। ਮਰੀਜ਼ਾਂ ਨੂੰ ਦੇਖਣ ਤੋਂ ਇਲਾਵਾ, ਡਾਕਟਰਾਂ ਨੂੰ ਹੋਰ ਜ਼ਿੰਮੇਵਾਰੀਆਂ ਜਿਵੇਂ ਕਿ ਵੀਆਈਪੀ ਅਤੇ ਐਮਰਜੈਂਸੀ ਡਿਊਟੀਆਂ, ਪੋਸਟਮਾਰਟਰਮ ਅਤੇ ਮੈਡੀਕੋ ਕਾਨੂੰਨੀ ਕੇਸਾਂ ਨਾਲ ਦਾ ਬੋਝ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਾਕਟਰਾਂ ਦੀਆਂ 4600 ਮਨਜ਼ੂਰ ਅਸਾਮੀਆਂ ਹਨ ਜਿਨ੍ਹਾਂ ਵਿੱਚੋਂ 2800 ਖਾਲੀ ਪਈਆਂ ਹਨ।ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਇੱਕ ਹੋਰ ਵੱਡੀ ਮੰਗ ਵਿੱਚ ਕੰਮ ਵਾਲੀਆਂ ਥਾਵਾਂ ’ਤੇ ਹਰ ਸਮੇਂ ਸੁਰੱਖਿਆ ਸ਼ਾਮਲ ਹੈ ਕਿਉਂਕਿ ਉਨ੍ਹਾਂ ਨੂੰ ਅਕਸਰ ਗੁੱਸੇ ਵਿੱਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮਾਰ ਝੱਲਣੀ ਪੈਂਦੀ ਹੈ।

Advertisement
Advertisement
Advertisement
Advertisement
Scroll to Top