Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:45 am

+91 90915 01313 , +91 90916 01313

punjabbanni@gmail.com
punjabbani@yahoo.com

ਏਜੀਟੀ ਅਤੇ ਔਰੰਗਾਬਾਦ ਪੁਲਸ ਨੇ ਤੀਹਰੇ ਕਤਲ ਕਾਂਡ ਦੇ 7 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਏਜੀਟੀ ਅਤੇ ਔਰੰਗਾਬਾਦ ਪੁਲਸ ਨੇ ਤੀਹਰੇ ਕਤਲ ਕਾਂਡ ਦੇ 7 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਏਜੀਟੀ ਅਤੇ ਔਰੰਗਾਬਾਦ ਪੁਲਸ ਨੇ ਤੀਹਰੇ ਕਤਲ ਕਾਂਡ ਦੇ 7 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਫਿਰੋਜ਼ਪੁਰ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਔਰੰਗਾਬਾਦ ਪੁਲਿਸ ਦੀ ਸਾਂਝੀ ਕਾਰਵਾਈ ਸਦਕਾ ਫਿਰੋਜ਼ਪੁਰ ਵਿੱਚ ਤੀਹਰੇ ਕਤਲ ਕਾਂਡ ਦੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਨ੍ਹਾਂ ਨੂੰ ਔਰੰਗਾਬਾਦ ਤੋਂ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸੂਚਨਾ ਮਿਲੀ ਸੀ ਕਿ ਇਹ 7 ਮੁਲਜ਼ਮ ਔਰੰਗਾਬਾਦ ਵਿੱਚ ਲੁਕੇ ਹੋਏ ਹਨ। ਇਸ ਤੋਂ ਬਾਅਦ ਇਸ ਦੀ ਸੂਚਨਾ ਔਰੰਗਾਬਾਦ ਕ੍ਰਾਈਮ ਬ੍ਰਾਂਚ ਨੂੰ ਦਿੱਤੀ ਗਈ ਅਤੇ ਸਾਂਝੇ ਆਪ੍ਰੇਸ਼ਨ ਰਾਹੀਂ ਇਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਦੀ ਇੱਕ ਟੀਮ ਅੱਜ ਇਹਨਾਂ ਮੁਲਜ਼ਮਾਂ ਨੂੰ ਲੈਣ ਲਈ ਔਰੰਗਾਬਾਦ ਜਾਵੇਗੀ।ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਲਗਾਤਾਰ ਇਨ੍ਹਾਂ ਦਾ ਪਤਾ ਲਗਾ ਰਹੀ ਸੀ ਅਤੇ ਔਰੰਗਾਬਾਦ ਟੀਮ ਦੇ ਸੰਪਰਕ ਵਿੱਚ ਸੀ। ਇਸ ਦੌਰਾਨ ਪੁਲਿਸ ਨੂੰ ਵੱਡੀ ਸੂਚਨਾ ਮਿਲੀ ਕਿ ਇਹ ਸਾਰੇ ਇੱਕ ਪਿੰਡ ਤੋਂ ਐਮ.ਐਚ. ਨੰਬਰ ਵਾਲੀ ਇਨੋਵਾ ਕਾਰ ਵਿੱਚ ਜਾ ਰਹੇ ਸਨ। ਔਰੰਗਾਬਾਦ ਕ੍ਰਾਈਮ ਬ੍ਰਾਂਚ ਅਤੇ ਕਿਊਆਰਟੀ ਦੀ ਟੀਮ ਨੇ ਇਨ੍ਹਾਂ ਲੋਕਾਂ ਨੂੰ ਚਾਰੋਂ ਪਾਸਿਓਂ ਘੇਰ ਲਿਆ ਤੇ ਗ੍ਰਿਫ਼ਤਾਰ ਕਰ ਲਿਆ।ਦੱਸਣਯੋਗ ਹੈ ਕਿ ਮੰਗਲਵਾਰ ਨੂੰ ਹਮਲਾਵਰਾਂ ਨੇ ਗੋਲੀਆਂ ਚਲਾ ਕੇ 2 ਨੌਜਵਾਨਾਂ ਅਤੇ ਇੱਕ ਲੜਕੀ ਦਾ ਕਤਲ ਕਰ ਦਿੱਤੀ ਸੀ। ਘਟਨਾ ਦੇ ਸਮੇਂ ਕਾਰ `ਤੇ ਕਰੀਬ 23 ਗੋਲੀਆਂ ਦੇ ਨਿਸ਼ਾਨ ਸਨ। ਮੁਲਜ਼ਮਾਂ ਨੇ ਕਰੀਬ 100 ਗੋਲੀਆਂ ਚਲਾਈਆਂ, ਤਿੰਨਾਂ ਮ੍ਰਿਤਕਾਂ ਦੇ ਸਿਰ `ਤੇ ਗੋਲੀਆਂ ਮਾਰੀਆਂ ਗਈਆਂ ਸਨ। ਪੋਸਟਮਾਰਟਮ ਦੌਰਾਨ ਮ੍ਰਿਤਕ ਜਸਪ੍ਰੀਤ ਕੌਰ, ਦਿਲਦੀਪ ਸਿੰਘ ਅਤੇ ਅਕਾਸ਼ਦੀਪ ਦੀਆਂ ਲਾਸ਼ਾਂ `ਤੇ 50 ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੋਲੀਆਂ 30 ਬੋਰ ਅਤੇ 32 ਬੋਰ ਦੇ ਪਿਸਤੌਲ ਤੋਂ ਚਲਾਈਆਂ ਗਈਆਂ ਸਨ।

Advertisement
Advertisement
Advertisement
Advertisement
Scroll to Top