Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:13 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਦੇ ਦੋ ਧਿਰਾਂ ਨੇ ਲਗਾਏ ਇਕ ਦੂਸਰੇ ਤੇ ਕੁੱਟਮਾਰ ਦੇ ਦੋਸ਼

ਪਿੰਡ ਦੇ ਦੋ ਧਿਰਾਂ ਨੇ ਲਗਾਏ ਇਕ ਦੂਸਰੇ ਤੇ ਕੁੱਟਮਾਰ ਦੇ ਦੋਸ਼

ਪਿੰਡ ਦੇ ਦੋ ਧਿਰਾਂ ਨੇ ਲਗਾਏ ਇਕ ਦੂਸਰੇ ਤੇ ਕੁੱਟਮਾਰ ਦੇ ਦੋਸ਼
ਗੁਰਦਾਸਪੁਰ : ਪੰਜਾਬ ਦੇ ਜਿ਼ਲਾ ਗੁਰਦੁਾਸਪੁਰ ਦੇ ਪਿੰਡ ਪਸਨਾਵਾਲ ਦੇ 50 ਸਾਲ ਉਮਰ ਦੇ ਬਜ਼ੁਰਗ ਸਰੂਪ ਸਿੰਘ ਨੇ ਪਿੰਡ ਦੇ ਹੀ ਦੋ ਵਿਅਕਤੀਆਂ ਤੇ ਮਾਰਕੁਟਾਈ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਦੂਜੀ ਧੀਰ ਦੇ ਨਰਿੰਦਰ ਸਿੰਘ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬਜ਼ੁਰਗ ਨੇ ਸ਼ਰਾਬੀ ਹਾਲਤ ਵਿੱਚ ਉਸ ਦੇ ਘਰ ਆ ਕੇ ਉਸ ਤੇ ਹਮਲਾ ਕਰ ਦਿੱਤਾ ਅਤੇ ਨਸ਼ੇ ਦੀ ਹਾਲਤ ਵਿੱਚ ਡਿੱਗ ਕੇ ਆਪ ਜਖਮੀ ਹੋਇਆ ਹੈ । ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਜੇਰੇ ਇਲਾਜ ਸਰੂਪ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਹ ਆਪਣੀ ਬੰਬੀ ਤੋਂ ਆ ਰਿਹਾ ਸੀ ਕਿ ਪਿੰਡ ਦੇ ਹੀ ਨਰਿੰਦਰ ਸਿੰਘ ਅਤੇ ਉਸਦੇ ਭਰਾ ਨੇ ਆਪਣੇ ਗੇਟ ਦੇ ਅੱਗੇ ਉਸ ਨੂੰ ਘੇਰ ਲਿਆ ਤੇ ਸਰੀਏ ਨਾਲ ਉਸ ਦੇ ਸਿਰ ਤੇ ਸੱਟ ਮਾਰ ਦਿੱਤੀ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਧਾਰੀਵਾਲ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੋਂ ਉਸ ਨੂੰ ਡਾਕਟਰ ਵੱਲੋਂ ਗੁਰਦਾਸਪੁਰ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਪਰ ਪੁਲਿਸ ਨੇ ਹਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।
ਦੂਜੇ ਪਾਸੇ ਦੂਜੀ ਧਿਰ ਦੇ ਨਰਿੰਦਰ ਸਿੰਘ ਨੇ ਦੱਸਿਆ ਕਿ ਸਰੂਪ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਹਨਾਂ ਦੇ ਘਰ ਵੜ ਕੇ ਉਸ ਨਾਲ ਮਾਰਕਟਾਈ ਸ਼ੁਰੂ ਕਰ ਦਿੱਤੀ ਜਿਸ ਕਾਰਨ ਉਸ ਦੀ ਅੱਖ ਤੇ ਸੱਟ ਲੱਗ ਗਈ ਹੈ। ਉਸਨੇ ਦੋਸ਼ ਲਗਾਇਆ ਕਿ ਸਰੂਪ ਸਿੰਘ ਨੇ ਉਹਨਾਂ ਦੇ ਘਰ ਦੀਆਂ ਕੰਧਾਂ ਵੀ ਤੋੜੀਆ ਹਨ।ਬਾਅਦ ਵਿੱਚ ਸ਼ਰਾਬੀ ਹਾਲਤ ਵਿੱਚ ਆਹ ਉਡੀਕ ਕੇ ਜਖਮੀ ਹੋ ਗਿਆ ਹੈ ਉਹਨਾਂ ਨੇ ਉਸ ਤੇ ਹਮਲਾ ਨਹੀਂ ਕੀਤਾ। ਉਸਨੇ ਦੱਸਿਆ ਕਿ ਉਸਨੇ ਵੀ ਥਾਨਾ ਧਾਰੀਵਾਲ ਵਿਖੇ ਇਸ ਦੀ ਸ਼ਿਕਾਇਤ ਕੀਤੀ ਹੈ। ਥਾਣਾ ਧਾਰੀਵਾਲ ਦੀ ਐਸ ਐਚ ਓ ਬਲਜੀਤ ਕੌਰ ਅਨੁਸਾਰ ਦੋਹਾਂ ਧਿਰਾਂ ਨੇ ਇੱਕ ਦੂਜੇ ਦੇ ਖਿਲਾਫ ਹਮਲੇ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਿੱਤੀ ਹੈ, ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top