Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:54 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਕੀਤਾ ਹਾਈਕੋਰਟ ਵਿਚ ਐਨਐਚਏਆਈ ਵਲੋਂ ਜ਼ਮੀਨ ਐਕਵਾਇਰ ਨੂੰ ਲੈ ਕੇ ਹਲਫ਼ਨਾਮਾ ਦਾਇਰ

ਪੰਜਾਬ ਸਰਕਾਰ ਕੀਤਾ ਹਾਈਕੋਰਟ ਵਿਚ ਐਨਐਚਏਆਈ ਵਲੋਂ ਜ਼ਮੀਨ ਐਕਵਾਇਰ ਨੂੰ ਲੈ ਕੇ ਹਲਫ਼ਨਾਮਾ ਦਾਇਰ

ਪੰਜਾਬ ਸਰਕਾਰ ਕੀਤਾ ਹਾਈਕੋਰਟ ਵਿਚ ਐਨਐਚਏਆਈ ਵਲੋਂ ਜ਼ਮੀਨ ਐਕਵਾਇਰ ਨੂੰ ਲੈ ਕੇ ਹਲਫ਼ਨਾਮਾ ਦਾਇਰ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਐਨਐਚਏਆਈ ਵੱਲੋਂ ਜ਼ਮੀਨ ਐਕਵਾਇਰ ਨੂੰ ਲੈ ਕੇ ਹਲਫ਼ਨਾਮਾ ਦਾਇਰ ਕੀਤਾ ਹੈ । ਦੱਸਣਯੋਗ ਹੈ ਕਿ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਨੂੰ ਰਾਸ਼ਟਰੀ ਰਾਜਮਾਰਗ 10 ਦੇ 391 ਕਿਲੋਮੀਟਰ ਹਿੱਸੇ ’ਤੇ 13,190 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਲਈ ਜ਼ਮੀਨ `ਤੇ ਕਬਜ਼ਾ ਕਰਨ ਵਿੱਚ ਰੁਕਾਵਟਾਂ ਪੈਦਾ ਕਰਨ ਵਾਲਿਆਂ ਨਾਲ ਨਜਿੱਠਣ ਲਈ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਮੁੱਖ ਸਕੱਤਰ ਨੂੰ ਦੋ ਹਫ਼ਤਿਆਂ ਵਿੱਚ ਕਬਜ਼ਾ ਲੈਣ ਸਬੰਧੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ । ਨੈਸ਼ਨਲ ਹਾਈਵੇ ਅਥਾਰਿਟੀ ਨੇ ਪਟੀਸ਼ਨ ਦਾਇਰ ਕਰਦੇ ਹੋਏ, ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਮੇਮਦਪੁਰ (ਅੰਬਾਲਾ)- ਬਨੂੜ (ਆਈ. ਟੀ. ਸਿਟੀ ਚੌਕ) – ਖਰੜ (ਚੰਡੀਗੜ੍ਹ) ਕੋਰੀਡੋਰ ਲਈ ਜ਼ਮੀਨ ਦੇ ਸਬੰਧ ਵਿਚ ਜ਼ਮੀਨ ਐਕਵਾਇਰ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਜ਼ਮੀਨ ਨਾ ਮਿਲਣ ਕਾਰਨ ਦਿੱਲੀ-ਕਟੜਾ ਐਕਸਪ੍ਰੈਸਵੇਅ, ਲੁਧਿਆਣਾ-ਰੂਪਨਗਰ ਤੋਂ ਖਰੜ ਹਾਈਵੇਅ ਅਤੇ ਲੁਧਿਆਣਾ-ਬਠਿੰਡਾ ਹਾਈਵੇਅ ਦਾ ਕੰਮ ਪੈਂਡਿੰਗ ਹੈ। ਹਾਈ ਕੋਰਟ ਨੇ ਪਿਛਲੇ ਸਾਲ ਅਕਤੂਬਰ ਵਿੱਚ ਹੁਕਮ ਦਿੱਤਾ ਸੀ ਕਿ ਅਥਾਰਿਟੀ ਸਬੰਧਤ ਅਧਿਕਾਰੀ ਨੂੰ ਅਧੂਰੇ/ਬਕਾਇਆ ਪ੍ਰਾਜੈਕਟਾਂ ਦੀ ਸੂਚੀ ਮੁਹੱਈਆ ਕਰੇ ਅਤੇ ਮੁੱਖ ਸਕੱਤਰ ਸਮਰੱਥ ਅਧਿਕਾਰੀ ਨੂੰ ਇੱਕ ਹਫ਼ਤੇ ਦੇ ਅੰਦਰ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕਰੇ। ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਦੋ ਮਹੀਨਿਆਂ ਦੇ ਅੰਦਰ ਅਥਾਰਿਟੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਕਬਜ਼ਾ ਦਿੱਤਾ ਜਾਵੇ।

Advertisement
Advertisement
Advertisement
Advertisement
Scroll to Top