Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ,7 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਵਿਦਿਆਰਥੀਆਂ ਨੂੰ ਪੂਰਵ ਇਮਤਿਹਾਨ ਦੀ ਕੋਚਿੰਗ ਦੇਣ ਲਈ ਬੁਲਾਏ ਜਾਂਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਗੈਸਟ ਫੈਕਲਟੀ ਮੈਂਬਰਾਂ ਨੂੰ 750/- ਰੁਪਏ ਪ੍ਰਤੀ ਘੰਟਾ ਮਾਣਭੱਤਾ ਦਿੱਤਾ ਜਾਂਦਾ ਸੀ। ਹੁਣ ਇਹ ਮਾਣ ਭੱਤਾ 750/- ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1500/- ਰੁਪਏ ਪ੍ਰਤੀ ਘੰਟਾ ਦਿੱਤਾ ਜਾਵੇਗਾ।ਇਹ ਕਦਮ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ । ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਉਥੇ ਹੀ ਆਪਣੇ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ । ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿੱਚ ਯੋਗਦਾਨ ਪਾਉਣ ਵਾਲੇ ਹਰ ਵਰਗ ਦਾ ਸਮਰਥਨ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top