Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:39 am

+91 90915 01313 , +91 90916 01313

punjabbanni@gmail.com
punjabbani@yahoo.com

ਸਟੈਚੂ ਆਫ ਯੂਨਿਟੀ ’ਤੇ ਤਰੇੜਾਂ ਆਉਣ ਦੀ ਅਫ਼ਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ

ਸਟੈਚੂ ਆਫ ਯੂਨਿਟੀ ’ਤੇ ਤਰੇੜਾਂ ਆਉਣ ਦੀ ਅਫ਼ਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ

ਸਟੈਚੂ ਆਫ ਯੂਨਿਟੀ ’ਤੇ ਤਰੇੜਾਂ ਆਉਣ ਦੀ ਅਫ਼ਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ
ਕੇਵੜੀਆ: ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਕ ਵਿਅਕਤੀ ਨੇ ਪੋਸਟ ਪਾ ਕੇ ਦਾਅਵਾ ਕੀਤਾ ਸੀ ਕਿ ਗੁਜਰਾਤ ਵਿਚ ਸਟੈਚੂ ਆਫ ਯੂਨਿਟੀ ’ਤੇ ਤਰੇੜਾਂ ਆ ਗਈਆਂ ਹਨ ਤੇ ਇਹ ਕਿਸੇ ਵੇਲੇ ਵੀ ਡਿੱਗ ਸਕਦੀ ਹੈ। ਪੁਲਸ ਨੇ ਜਾਂਚ ਤੋਂ ਬਾਅਦ ਮਾਮਲੇ ਨੂੰ ਝੂਠਾ ਪਾਇਆ ਤੇ ਅਫਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਣਾ ਬਣਦਾ ਹੈ ਕਿ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਵਜੋਂ ਉਨ੍ਹਾਂ ਦੀ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਚ 182 ਮੀਟਰ ਉੱਚੀ ਮੂਰਤੀ ਬਣਾਈ ਗਈ ਹੈ ਜੋ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੈ। ਇਸ ਮੂਰਤੀ ਦੇ ਡਿੱਗਣ ਬਾਰੇ ਪੋਸਟ ਇਸ ਵੇਲੇ ਉਪਲਬਧ ਨਹੀਂ ਹੈ ਕਿਉਂਕਿ ਐਕਸ ਦੇ ਯੂਜ਼ਰ ਨੇ ਇਸ ਨੂੰ ਡਿਲੀਟ ਕਰ ਦਿੱਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਆਮ ਲੋਕਾਂ ਵਿੱਚ ਡਰ ਪੈਦਾ ਕਰਨ ਲਈ ਝੂਠੀ ਜਾਣਕਾਰੀ ਤੇ ਅਫਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top