Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
ਚੰਡੀਗੜ ੍ਹ: ਆਮ ਆਦਮੀ ਪਾਰਟੀ ਨੇ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ 11 ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੇ ਤੀਜੀ ਸੂਚੀ ਵਿੱਚ ਰਾਦੌਰ ਤੋਂ ਭੀਮ ਸਿੰਘ ਰਾਠੀ, ਨੀਲੋਖੇੜੀ ਤੋਂ ਅਮਰ ਸਿੰਘ, ਇਸਰਾਨਾ ਤੋਂ ਅਮਿਤ ਕੁਮਾਰ, ਅਟੇਲੀ ਤੋਂ ਸੁਨੀਲ ਰਾਓ ਅਤੇ ਰੇਵਾੜੀ ਤੋਂ ਸਤੀਸ਼ ਯਾਦਵ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਹਰਿਆਣਾ `ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 9 ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕੀਤਾ ਸੀ। ਕੁੱਲ ਮਿਲਾ ਕੇ ‘ਆਪ’ ਨੇ ਆਪਣੀਆਂ ਤਿੰਨ ਸੂਚੀਆਂ ਵਿੱਚ ਹੁਣ ਤੱਕ ਹਰਿਆਣਾ ਦੇ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਜਾਰੀ ਪਹਿਲੀ ਸੂਚੀ ਵਿੱਚ 20 ਨਾਮ ਸਨ। ਹਰਿਆਣਾ ਦੀਆਂ 90 ਸੀਟਾਂ `ਤੇ 5 ਅਕਤੂਬਰ ਨੂੰ ਇਕੋ ਪੜਾਅ `ਚ ਵੋਟਿੰਗ ਹੋ ਰਹੀ ਹੈ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ‘ਆਪ’ ਨੇ ਆਪਣੀ ਦੂਜੀ ਸੂਚੀ ਵਿੱਚ ਸਢੌਰਾ ਤੋਂ ਰਿਤੂ ਬਾਮਨੀਆ, ਥਾਨੇਸਰ ਤੋਂ ਕ੍ਰਿਸ਼ਨਾ ਬਜਾਜ, ਇੰਦਰਾ ਤੋਂ ਹਵਾ ਸਿੰਘ, ਰਤੀਆ ਤੋਂ ਮੁਖਤਿਆਰ ਸਿੰਘ ਬਾਜ਼ੀਗਰ ਅਤੇ ਆਦਮਪੁਰ ਤੋਂ ਭੁਪਿੰਦਰ ਬੈਣੀਵਾਲ ਨੂੰ ਉਮੀਦਵਾਰ ਬਣਾਇਆ ਹੈ। ਆਮ ਆਦਮੀ ਪਾਰਟੀ ਨੇ ਰਤੀਆ ਵਿਧਾਨ ਸਭਾ ਹਲਕੇ ਤੋਂ ਦੋ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ ਛੱਡ ਕੇ ਸਾਬਕਾ ਪੰਚਾਇਤ ਸੰਮਤੀ ਚੇਅਰਪਰਸਨ ਦੇ ਨੁਮਾਇੰਦੇ ਮੁਖਤਿਆਰ ਸਿੰਘ ਬਾਜ਼ੀਗਰ ਨੂੰ ਟਿਕਟ ਦਿੱਤੀ ਹੈ। ਪਿੰਡ ਹਿਜੜਾਵਾਂ ਕਲਾਂ ਦੇ ਰਹਿਣ ਵਾਲੇ 55 ਸਾਲਾ ਮੁਖ਼ਤਿਆਰ ਸਿੰਘ ਬਾਜ਼ੀਗਰ ਪਿਛਲੇ 30 ਸਾਲਾਂ ਤੋਂ ਸਿਆਸਤ ਵਿੱਚ ਹਨ ।

Advertisement
Advertisement
Advertisement
Advertisement
Scroll to Top