Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:59 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਕੀਤਾ ਪਨਸਪ ਦੇ ਡੀ. ਐਮ. ਤੇ ਏ. ਜੀ. ਐਮ. ਜਗਨਦੀਪ ਸਿੰਘ ਢਿੱਲੋ ਨੂੰ ਸਸਪੈਂਡ

ਪੰਜਾਬ ਸਰਕਾਰ ਕੀਤਾ ਪਨਸਪ ਦੇ ਡੀ. ਐਮ. ਤੇ ਏ. ਜੀ. ਐਮ. ਜਗਨਦੀਪ ਸਿੰਘ ਢਿੱਲੋ ਨੂੰ ਸਸਪੈਂਡ

ਪੰਜਾਬ ਸਰਕਾਰ ਕੀਤਾ ਪਨਸਪ ਦੇ ਡੀ. ਐਮ. ਤੇ ਏ. ਜੀ. ਐਮ. ਜਗਨਦੀਪ ਸਿੰਘ ਢਿੱਲੋ ਨੂੰ ਸਸਪੈਂਡ
ਚੰਡੀਗੜ੍ਹ : ਪੰਜਾਬ ਦੇ ਫੂਡ ਸਪਲਾਈ ਵਿਭਾਗ ਦੇ ਟੈਂਡਰ ਘਟਾਲੇ ਮੁੱਖ ਸੂਤਰਧਾਰ ਸਮਝੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਿਸ ਨੂੰ ਵਿਜੀਲੈਂਸ ਬਿਊਰੋ ਵੱਲੋਂ ਗਿਰਫਤਾਰ ਕੀਤਾ ਗਿਆ ਸੀ ਤੇ ਇਸੇ ਮਾਮਲੇ ਵਿੱਚ ਹੀ ਨਾਮਜਦ ਪਨਸਪ ਦੇ ਡੀ. ਐਮ. ਤੇ ਏ. ਜੀ. ਐਮ. ਜਗਨਦੀਪ ਸਿੰਘ ਢਿੱਲੋ ਨੂੰ ਪੰਜਾਬ ਸਰਕਾਰ ਵੱਲੋਂ ਆਖਰ ਸਸਪੈਂਡ ਕਰ ਦਿੱਤਾ ਗਿਆ ਹੈ । ਦੱਸਣ ਯੋਗ ਹੈ ਕਿ ਪਨਸੱਪ ਦੇ ਜਗਨਦੀਪ ਢਿੱਲੋ ਨੂੰ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਵਿਰੁੱਧ ਟੈਂਡਰ ਘਟਾਲੇ ਵਿੱਚ ਭਾਵੇਂ ਨਾਮਜਦ ਕਰ ਲਿਆ ਗਿਆ ਸੀ ਪਰ ਜਗਨਦੀਪ ਢਿੱਲੋ ਨੇ ਸੱਤਾਧਾਰੀ ਧਰ ਦੇ ਕਈ ਆਗੂਆਂ ਦੀ ਸਿਆਸੀ ਪਨਾਹ ਲੈ ਕੇ ਜਿੱਥੇ ਵਿਜੀਲੈਂਸ ਬਿਊਰੋ ਨਾਲ ਲੁਕਨ ਖੇਡ ਹੀ ਨਹੀਂ ਖੇਡੀ ਸਗੋਂ ਅਦਾਲਤ ਨੂੰ ਵੀ ਗੁਮਰਾਹ ਕਰਕੇ ਪਨਸਪ ਦੀ ਤੱਤਕਾਲੀ ਐਮਡੀ ਤੇ ਉੱਚ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਵਿਭਾਗ ਵਿੱਚ ਨੌਕਰੀ ਕਰ ਰਿਹਾ ਸੀ ਤੇ ਸੰਗੀਨ ਮਾਮਲਾ ਦਰਜ ਹੋਣ ਤੋਂ ਬਾਅਦ ਵੀ ਪੂਰੀ ਤਨਖਾਹ ਲੈ ਰਿਹਾ ਸੀ । ਜਿਉਂ ਹੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਮੁਕਦਮੇ ਚ ਜਮਾਨਤ ਦੇ ਵਿੱਚ ਆਉਣ ਤੋਂ ਬਾਅਦ ਈਡੀ ਵੱਲੋਂ ਗਿਰਫਤਾਰ ਕੀਤਾ ਗਿਆ। ਤਾਂ ਵਿਜੀਲੈਂਸ ਬਿਊਰੋ ਨੇ ਵੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ । ਅਖੀਰ ਸੁਪਰੀਮ ਕੋਰਟ ਚੋਂ ਜਗਨਦੀਪ ਢਿੱਲੋਂ ਦੀ ਜਮਾਨਤ ਅਰਜੀ ਖਾਰਜ ਕਰ ਦਿੱਤੀ ਗਈ ਜਿਸ ਕਾਰਨ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਲਗਾਤਾਰ ਪਨਸਪ ਦੇ ਦਫਤਰ ਚ ਛਾਪੇਮਾਰੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਗਨਦੀਪ ਢਿੱਲੋ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top