Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:30 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ ਦੀ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਵਾਲੇ ਮਜ਼ਦੂਰ ਦੀ ਹੋਈ ਮੌਤ

ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ ਦੀ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਵਾਲੇ ਮਜ਼ਦੂਰ ਦੀ ਹੋਈ ਮੌਤ

ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ ਦੀ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਵਾਲੇ ਮਜ਼ਦੂਰ ਦੀ ਹੋਈ ਮੌਤ
ਸੁਲਤਾਨਪੁਰ ਲੋਧੀ : ਪੰਜਾਬ ਦੇ ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ `ਚ ਮੰਦਭਾਗਾ ਹਾਦਸਾ ਵਾਪਰਨ ਦੀ ਸੂਚਨਾ ਹੈ। ਇਮਾਰਤ ਦੀ ਚੌਥੀ ਮੰਜ਼ਿਲ `ਤੇ ਰੰਗ ਰੋਗਨ ਦਾ ਕੰਮ ਕਰਦੇ ਇੱਕ ਮਜ਼ਦੂਰ ਦੀ ਹੇਠਾਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ ਹੈ। ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਨੇੜੇ ਵੇਈਂ ਨਦੀ ਦੇ ਕੰਢੇ `ਤੇ “ਮੂਲ ਮੰਤਰ ਅਸਥਾਨ” ਦੀ ਇਮਾਰਤ ਉਸਾਰੀ ਜਾ ਰਹੀ ਹੈ। ਜਿਥੇ ਉਸ ਵੇਲੇ ਭਗਦੜ ਮਚ ਗਈ, ਜਦੋਂ ਉਕਤ ਇਮਾਰਤ ਨੂੰ ਰੰਗ ਕਰ ਰਹੇ ਇੱਕ ਪੇਂਟਰ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਅਤੇ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ।ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਕਿ ਮ੍ਰਿਤਕ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾਂਦਾ, ਜਿੱਥੇ ਡਾਕਟਰਾਂ ਨੇ ਪੇਂਟਰ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਮਜ਼ਦੂਰ ਦੀ ਸ਼ਨਾਖਤ ਸੁਖਵਿੰਦਰ ਸਿੰਘ (45) ਪੁੱਤਰ ਅਜੀਤ ਸਿੰਘ ਹਾਲ ਵਾਸੀ ਮਹੁੱਲਾ ਕਾਜ਼ੀ ਬਾਗ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।ਇਸ ਮੌਕੇ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਨਣ ਸਿੰਘ ਨੇ ਦੱਸਿਆ ਕਿ ਮੂਲ ਮੰਤਰ ਅਸਥਾਨ ਦੀ ਕਾਰ ਸੇਵਾ ਚੱਲ ਰਹੀ ਹੈ। ਜਿਸ ਦੇ ਸੰਦਰਭ ਵਿੱਚ ਇਮਾਰਤ ਨੂੰ ਰੰਗ ਰੋਗਨ ਕਰਨ ਦਾ ਕੰਮ ਚੱਲ ਰਿਹਾ ਹੈ। ਇਹ ਵਿਅਕਤੀ ਉੱਪਰ ਚੌਥੀ ਮੰਜ਼ਿਲ ਤੇ ਰੰਗ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪੈਰ ਤਿਲਕਣ ਨਾਲ ਹੇਠਾਂ ਡਿੱਗ ਪਿਆ ਅਤੇ ਇਸ ਨੂੰ ਆਸਪਾਸ ਦੇ ਮਜ਼ਦੂਰਾਂ ਅਤੇ ਵਿਅਕਤੀਆਂ ਵਲੋਂ ਉਸ ਨੂੰ ਜਖਮੀ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਜਿ਼ਕਰਯੋਗ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ ਬੇਹੱਦ ਪੇਂਟਰ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜਰ ਬਸਰ ਚਲਾਉਂਦਾ ਸੀ। ਉਹ ਆਪਣੇ ਪਿੱਛੇ ਇਕ ਚਾਰ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ। ਪਰਿਵਾਰ ਦਾ ਹੋਰ ਕੋਈ ਸਹਾਰਾ ਨਹੀਂ ਹੈ।ਮਾਮਲਾ ਐਸਜੀਪੀਸੀ ਪ੍ਰਧਾਨ ਦੇ ਧਿਆਨ ਵਿੱਚ ਆ ਚੁੱਕਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਬਾਬਤ ਵਿਚਾਰ ਕੀਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top