Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:26 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲਪੁਰਾ ਦੇ ਬਿਆਨ ‘ਤੇ ਇਤਰਾਜ ਕਰਦਿਆਂ ਕੀਤੀ ਕਾਰਵਾਈ ਦੀ ਮੰਗ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲਪੁਰਾ ਦੇ ਬਿਆਨ ‘ਤੇ ਇਤਰਾਜ ਕਰਦਿਆਂ ਕੀਤੀ ਕਾਰਵਾਈ ਦੀ ਮੰਗ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲਪੁਰਾ ਦੇ ਬਿਆਨ ‘ਤੇ ਇਤਰਾਜ ਕਰਦਿਆਂ ਕੀਤੀ ਕਾਰਵਾਈ ਦੀ ਮੰਗ
ਚੰਡੀਗੜ੍ਹ : ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖਿ਼ਲਾਫ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਾਹਿਰ ਕੀਤਾ ਹੈ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ ਨੋਟਿਸ ਲੈਂਦਿਆਂ ਲਾਲਪੁਰਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਦੋਂ ਕਿ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਲਾਲਪੁਰਾ ਨੇ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਵਿੱਤਰ ਗੁਰਬਾਣੀ ਦੀ ਵਿਚਾਰਧਾਰਾ ਵਿਰੁੱਧ ਮਨਘੜਤ ਬਿਆਨਬਾਜ਼ੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੀ ਵਿਲੱਖਣਤਾ ਅਤੇ ਮੌਲਿਕਤਾ ਨੂੰ ਠੇਸ ਪਹੁੰਚੀ ਹੈ। ਧਾਮੀ ਨੇ ਕਿਹਾ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਹੈ, ਜੋ ਕਿ ਆਰਐਸਐਸ ਅਤੇ ਭਾਜਪਾ ਦੇ ਚੋਟੀ ਦੇ ਆਗੂਆਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੀ ਸ਼ਰਾਰਤੀ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਦੀ ਅਜਿਹੀ ਬਿਆਨਬਾਜ਼ੀ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਵਿਚਾਰਧਾਰਾ ਦਾ ਘੋਰ ਅਪਮਾਨ ਹੈ, ਜਿਸ ਲਈ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਕੇਵਲ ਇੱਕ ਅਕਾਲ ਪੁਰਖ ਨਾਲ ਜੁੜੀ ਹੋਈ ਹੈ ਅਤੇ ਅਵਤਾਰਵਾਦ ਦੀ ਸਿੱਖ ਧਰਮ ਵਿੱਚ ਕੋਈ ਥਾਂ ਨਹੀਂ ਹੈ। ਲਾਲਪੁਰਾ ਦਾ ਸਿੱਖ ਗੁਰੂਆਂ ਨੂੰ ਹਿੰਦੂ ਦੇਵੀ ਦੇਵਤਿਆਂ ਨਾਲ ਜੋੜਨਾ ਆਰਐਸਐਸ ਦੇ ਏਜੰਡੇ ਨੂੰ ਅੱਗੇ ਵਧਾਉਣ ਦਾ ਹਿੱਸਾ ਹੈ। ਧਾਮੀ ਨੇ ਕਿਹਾ ਕਿ ਇਹ ਸਿੱਖ ਕੌਮ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਖਲ ਦੇਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਸਿੱਖ ਵਿਰੋਧੀ ਕਾਰਵਾਈ ਨਾ ਵਾਪਰੇ। ਇਸ ਤੋਂ ਪਹਿਲਾਂ ਵੀ ਕਈ ਭਾਜਪਾ ਆਗੂ ਸਿੱਖ ਧਰਮ ਨੂੰ ਅਸਿੱਧੇ ਤੌਰ ਤੇ ਹਿੰਦੂ ਧਰਮ ਨਾਲ ਜੋੜਣ ਵਾਲੇ ਬਿਆਨ ਦੇਕੇ ਚਰਚਾਵਾਂ ਵਿੱਚ ਆ ਚੁੱਕੇ ਹਨ।

Advertisement
Advertisement
Advertisement
Advertisement
Scroll to Top