Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:34 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਸਰਕਲ ਦੇ ਸੈਂਕੜੇ ਬਿਜਲੀ ਕਾਮਿਆਂ ਨੇ ਦੂਜੇ ਦਿਨ ਸਮੂੰਹਿਕ ਛੁੱਟੀ ਕਰਕੇ ਕੀਤਾ ਕੰਮ ਜਾਮ

ਪਟਿਆਲਾ ਸਰਕਲ ਦੇ ਸੈਂਕੜੇ ਬਿਜਲੀ ਕਾਮਿਆਂ ਨੇ ਦੂਜੇ ਦਿਨ ਸਮੂੰਹਿਕ ਛੁੱਟੀ ਕਰਕੇ ਕੀਤਾ ਕੰਮ ਜਾਮ

ਪਟਿਆਲਾ ਸਰਕਲ ਦੇ ਸੈਂਕੜੇ ਬਿਜਲੀ ਕਾਮਿਆਂ ਨੇ ਦੂਜੇ ਦਿਨ ਸਮੂੰਹਿਕ ਛੁੱਟੀ ਕਰਕੇ ਕੀਤਾ ਕੰਮ ਜਾਮ
ਪਟਿਆਲਾ: ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਸਹਾਇਕ ਸਰਕਲ ਸਕੱਤਰ ਇੰਦਰਜੀਤ ਸਿੰਘ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਮੰਗ ਪੱਤਰ ਤੇ ਪਟਿਆਲਾ ਸਰਕਲ ਦੇ ਸੈਂਕੜੇ ਬਿਜਲੀ ਕਾਮਿਆਂ ਨੇ ਦੂਜੇ ਦਿਨ ਵੀ ਸਮੂੰਹਿਕ ਛੁੱਟੀ ਕਰਕੇ ਕੰਮ ਜਾਮ ਕੀਤਾ। ਕੰਮ ਜਾਮ ਦੌਰਾਨ ਪਟਿਆਲਾ ਸਰਕਲ ਦੀਆਂ ਅਲੱਗ—ਅਲੱਗ ਸਬ ਡਵੀਜਨਾਂ ਵਿੱਚ ਰੈਲੀਆਂ ਕੀਤੀਆਂ ਗਈਆਂ। ਰੈਲੀਆਂ ਦੌਰਾਨ ਬਿਜਲੀ ਕਾਮਿਆਂ ਨੇ ਮੰਗ ਕੀਤੀ ਕਿ ਬਿਜਲੀ ਬੋਰਡ ਦਾ ਨਿਗਮੀਕਰਨ / ਨਿੰਜੀਕਰਨ ਰੱਦ ਕੀਤਾ ਜਾਵੇ। 2004 ਤੋਂ ਬਾਅਦ ਲੱਗੇ ਮੁਲਾਜਮਾ ਨੂੰ ਓ.ਪੀ.ਐਸ. ਸਕੀਮ ਤਹਿਤ ਪੈਨਸ਼ਨ ਦਿੱਤੀ ਜਾਵੇ। ਛੇਵੇ ਪੇਅ ਕਮਿਸ਼ਨ ਸਾਰੇ ਮੁਲਾਜਮਾਂ ਉੱਤੇ ਲਾਗੂ ਕੀਤਾ ਜਾਵੇ। ਕੋਰਟ ਦੇ ਫੈਸਲੇ ਅਨੁਸਾਰ ਡਿਸਮਿਸ ਕੀਤੇ ਆਗੂਆਂ ਨੂੰ ਬਹਾਲ ਕੀਤਾ ਜਾਵੇ ਅਤੇ ਕੋਰਟ ਦੇ ਫੈਸਲੇ ਅਨੁਸਾਰ ਰਮੇਸ਼ਵਰ ਦੀ ਪੈਨਸ਼ਨ ਕਟੋਤੀ ਬੰਦ ਕੀਤੀ ਜਾਵੇ, ਡੀ.ਏ. ਵਿੱਚ ਵਾਧਾ ਕਰਕੇ 50 ਪ੍ਰਤੀਸ਼ਤ ਕੀਤਾ ਜਾਵੇ ਅਤੇ 1—1—2016 ਤੋਂ ਪੇਅ ਸਕੇਲਾਂ ਦਾ ਬਕਾਇਆ ਤੁਰੰਤ ਰਲੀਜ ਕੀਤਾ ਜਾਵੇ। ਬਿਜਲੀ ਬੋਰਡ ਵਿੱਚ ਨਵੀਆਂ ਅਸਾਮੀਆਂ ਦੀ ਸਿਰਜਣਾ ਕਰਕੇ ਮੁਲਾਜਮਾਂ ਤੇ ਬੋਝ ਘਟਾਇਆ ਜਾਵੇ। ਇਸ ਦੇ ਨਾਲ ਹੀ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਵੱਲੋਂ ਐਸਮਾ ਦੀ ਨਿਖੇਧੀ ਕੀਤੀ। ਇਨ੍ਹਾਂ ਰੈਲੀਆਂ ਨੂੰ ਵੱਖਰੀਆਂ—ਵੱਖਰੀਆਂ ਰੈਲੀਆਂ ਵਿੱਚ ਹਰਜੀਤ ਸਿੰਘ, ਰੁਪਿੰਦਰ ਸਿੰਘ, ਇੰਦਰਜੀਤ ਸਿੰਘ, ਪ੍ਰਦੀਪ ਕੁਮਾਰ, ਵਿਜੇ ਦੇਵ, ਦਰਸ਼ਨ ਕੁਮਾਰ, ਕਰਮਜੀਤ ਸਿੰਘ, ਗੁਰਦੀਪ ਸਿੰਘ ਪੱਛਮ ਪਟਿਆਲਾ, ਜਤਿੰਦਰ ਸਿੰਘ ਚੱਢਾ, ਗੁਰਦੀਪ ਸਿੰਘ ਪਟਿਆਲਾ ਆਦਿ ਨੇ ਸੰਬੋਧਨ ਕੀਤਾ। ਇਸ ਦੇ ਨਾਲ ਹੀ ਪਟਿਆਲਾ ਸਰਕਲ ਦੇ ਲੋਕਲ ਕਾਮੇ ਮਿਤੀ 12—09—2024 ਨੂੰ ਸਰਕਲ ਦਫਤਰ ਵਿਖੇ ਰੈਲੀ ਕਰਨਗੇ।

Advertisement
Advertisement
Advertisement
Advertisement
Scroll to Top