Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:27 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਮਾਣਕ ਬਿਊਰੋ ਦੀਆਂ ਸੇਵਾਵਾਂ ਅਤੇ ਗਤੀਵਿਧੀਆਂ ਸੰਬੰਧੀ ਇੱਕ ਰੋਜ਼ਾ ਵਰਕਸ਼ਾਪ ਕਰਵਾਈ

ਭਾਰਤੀ ਮਾਣਕ ਬਿਊਰੋ ਦੀਆਂ ਸੇਵਾਵਾਂ ਅਤੇ ਗਤੀਵਿਧੀਆਂ ਸੰਬੰਧੀ ਇੱਕ ਰੋਜ਼ਾ ਵਰਕਸ਼ਾਪ ਕਰਵਾਈ

ਭਾਰਤੀ ਮਾਣਕ ਬਿਊਰੋ ਦੀਆਂ ਸੇਵਾਵਾਂ ਅਤੇ ਗਤੀਵਿਧੀਆਂ ਸੰਬੰਧੀ ਇੱਕ ਰੋਜ਼ਾ ਵਰਕਸ਼ਾਪ ਕਰਵਾਈ
ਸੰਗਰੂਰ, 11 ਸਤੰਬਰ: ਭਾਰਤੀ ਮਾਣਕ ਬਿਊਰੋ (ਬੀ.ਆਈ.ਐਸ.) ਦੀਆਂ ਗਤੀਵਿਧੀਆਂ, ਭਾਰਤੀ ਮਿਆਰ ਅਤੇ ਔਨਲਾਈਨ ਸੇਵਾਵਾਂ ਵਿਸ਼ੇ ‘ਤੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਕਰਵਾਈ ਗਈ। ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਵੱਲੋਂ ਇਸ ਵਰਕਸ਼ਾਪ ਦੀ ਪ੍ਰਧਾਨਗੀ ਕੀਤੀ ਗਈ ਜਿਸ ਵਿੱਚ ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਸਮੇਤ ਕੁੱਲ 35 ਪ੍ਰਤੀਯੋਗੀਆਂ ਨੇ ਭਾਗ ਲਿਆ।
ਇਸ ਵਰਕਸ਼ਾਪ ਦੌਰਾਨ ਡਿਪਟੀ ਡਾਇਰੈਕਟਰ ਕੁਸ਼ਾਗਰਾ ਜਿੰਦਲ ਨੇ ਬੀ.ਆਈ.ਐੱਸ. ਪ੍ਰਮਾਣਿਤ ਉਤਪਾਦਾਂ ਦੀ ਖਰੀਦ ਲਈ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਅਤੇ ਏਜੰਸੀਆਂ ਨੂੰ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਮਿਆਰਾਂ ਦੇ ਅਨੁਕੂਲ ਉਤਪਾਦਾਂ ਦੀ ਵਰਤੋਂ ਸਰਕਾਰ ਦੇ ਪ੍ਰੋਗਰਾਮਾਂ ਅਤੇ ਸਕੀਮਾਂ ਦੇ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣਗੀਆਂ, ਸਮੁੱਚੀ ਲਾਗਤ ਨੂੰ ਘਟਾਉਣਗੀਆਂ ਅਤੇ ਰਾਜ ਵਿੱਚ ਮਿਆਰੀ ਈਕੋ-ਸਿਸਟਮ ਨੂੰ ਵਿਕਸਤ ਕਰਨ ਵਿੱਚ ਮਦਦ ਕਰੇਗੀ। ਉਸਨੇ ਅੱਗੇ ਬੀ.ਆਈ.ਐਸ. ਦੀਆਂ ਗਤੀਵਿਧੀਆਂ, ਭੂਮਿਕਾਵਾਂ ਅਤੇ ਕਾਰਜਾਂ ਦੀ ਵਿਆਖਿਆ ਕੀਤੀ ਅਤੇ ਭਾਗੀਦਾਰਾਂ ਨੂੰ ਕੁਆਲਿਟੀ ਕੰਟਰੋਲ ਆਰਡਰ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹਨਾਂ ਮਾਪਦੰਡਾਂ ਅਨੁਸਾਰ ਕੋਈ ਵੀ ਫਰਮ ਜਾਂ ਵਿਅਕਤੀ ਲਾਇਸੰਸ ਤੋਂ ਬਿਨਾਂ ਇਹਨਾਂ ਆਦੇਸ਼ਾਂ ਦੇ ਅਧੀਨ ਆਉਣ ਵਾਲੇ ਉਤਪਾਦਾਂ ਦਾ ਨਿਰਮਾਣ, ਆਯਾਤ, ਵੇਚ, ਸਟੋਰ ਜਾਂ ਪ੍ਰਦਰਸ਼ਨ ਨਹੀਂ ਕਰ ਸਕਦਾ ਹੈ ।
ਇਸ ਮੌਕੇ ਅਤੇ ਡਿਪਟੀ ਡਾਇਰੈਕਟਰ ਸੀ.ਐਚ.ਬੀ.ਓ. ਸੌਰਭ ਵਰਮਾ ਨੇ ਭਾਗੀਦਾਰਾਂ ਨੂੰ ਆਨਲਾਈਨ ਸੇਵਾਵਾਂ ਬਾਰੇ ਜਾਣੂ ਕਰਵਾਇਆ ਜੋ ਬੀਆਈਐਸ ਵੈੱਬਸਾਈਟ, ਈ-ਬੀਆਈਐਸ ਪੋਰਟਲ ਰਾਹੀਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਜਿੱਥੋਂ ਉਹ ਬੀਆਈਐਸ ਦੁਆਰਾ ਪੇਸ਼ ਕੀਤੀਆਂ ਜਾਂਦੀਆਂ ਮਿਆਰਾਂ, ਪ੍ਰਮਾਣੀਕਰਨ ਸਕੀਮਾਂ ਅਤੇ ਹੋਰ ਸੇਵਾਵਾਂ ਬਾਰੇ ਸਬੰਧਤ ਜਾਣਕਾਰੀ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਨੇ ਭਾਗੀਦਾਰਾਂ ਨੂੰ ਬੀਆਈਐਸ ਕੇਅਰ ਐਪ ਬਾਰੇ ਵੀ ਜਾਣਕਾਰੀ ਦਿੱਤੀ ਜੋ ਖਪਤਕਾਰਾਂ ਨੂੰ ਬੀਆਈਐਸ ਪ੍ਰਮਾਣਿਤ ਉਤਪਾਦਾਂ ਦੀ ਅਸਲੀਅਤ ਦੀ ਜਾਂਚ ਕਰਨ ਦੇ ਯੋਗ ਬਣਾਉਂਦਾ ਹੈ ਅਤੇ ਜੇਕਰ ਉਹ ਸੰਤੁਸ਼ਟ ਨਹੀਂ ਹਨ ਤਾਂ ਉਹ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ। ਕੁਸ਼ਾਗਰ ਜਿੰਦਲ ਨੇ ਭਾਗੀਦਾਰਾਂ ਨੂੰ ਸੋਨੇ ਦੇ ਗਹਿਣਿਆਂ ਦੀ ਹਾਲਮਾਰਕਿੰਗ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top