Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:53 am

+91 90915 01313 , +91 90916 01313

punjabbanni@gmail.com
punjabbani@yahoo.com

ਇੱਕੋ ਪਰਿਵਾਰ ਦੇ ਤਿੰਨ ਜਣ ਰੀਲ ਬਣਾਉਂਦੇ ਬਣਾਉਂਦੇ ਟ੍ਰੇਨ ਦੀ ਚਪੇਟ ਵਿਚ ਆਉਣ ਕਾਰਨ ਉਤਰੇ ਮੌਤ ਦੇ ਘਾਟ

ਇੱਕੋ ਪਰਿਵਾਰ ਦੇ ਤਿੰਨ ਜਣ ਰੀਲ ਬਣਾਉਂਦੇ ਬਣਾਉਂਦੇ ਟ੍ਰੇਨ ਦੀ ਚਪੇਟ ਵਿਚ ਆਉਣ ਕਾਰਨ ਉਤਰੇ ਮੌਤ ਦੇ ਘਾਟ

ਇੱਕੋ ਪਰਿਵਾਰ ਦੇ ਤਿੰਨ ਜਣ ਰੀਲ ਬਣਾਉਂਦੇ ਬਣਾਉਂਦੇ ਟ੍ਰੇਨ ਦੀ ਚਪੇਟ ਵਿਚ ਆਉਣ ਕਾਰਨ ਉਤਰੇ ਮੌਤ ਦੇ ਘਾਟ
ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਵਿਅਕਤੀ ਰੇਲਵੇ ਟਰੈਕ `ਤੇ ਰੀਲਾਂ (ਵੀਡੀਓ) ਬਣਾਉਂਦੇ ਸਮੇਂ ਟ੍ਰੈਕ `ਤੇ ਟਰੇਨ ਦੀ ਲਪੇਟ `ਚ ਆ ਦੇ ਮਾੇ ਗਏ, ਜਿਸ ਵਿਚ 2 ਸਾਲ ਦਾ ਬੱਚਾ ਵੀ ਸ਼ਾਮਲ ਹੈ, ਜਦੋਂ ਕਿ ਰੀਲ ਬਣਾ ਰਿਹਾ ਵਿਅਕਤੀ ਮਾਮੂਲੀ ਜ਼ਖਮੀ ਹੋ ਗਿਆ। ਸੂਚਨਾ ਮਿਲਣ `ਤੇ ਜੀਆਰਪੀ ਨੇ ਮੌਕੇ `ਤੇ ਪਹੁੰਚ ਕੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਮੁਹੰਮਦ ਅਹਿਮਦ (26), ਉਸ ਦੀ ਪਤਨੀ ਆਇਸ਼ਾ (24) ਅਤੇ ਪੁੱਤਰ ਅਬਦੁੱਲਾ (2) ਵਜੋਂ ਹੋਈ ਹੈ। ਇਹ ਸਾਰੇ ਲਾਹੌਰਪੁਰ ਮੁਹੱਲਾ ਸ਼ੇਖ ਟੋਲਾ ਦੇ ਰਹਿਣ ਵਾਲੇ ਸਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਚਾਰੇ ਵਿਅਕਤੀ ਰੇਲਵੇ ਟਰੈਕ ’ਤੇ ਰੀਲਾਂ ਬਣਾ ਰਹੇ ਸਨ। ਉਸੇ ਸਮੇਂ ਟਰੇਨ ਆ ਗਈ, ਪਰ ਰੀਲ ਬਣਾਉਣ ਦੇ ਜੋਸ਼ `ਚ ਉਸ ਨੇ ਟਰੇਨ ਦੀ ਆਵਾਜ਼ ਨਹੀਂ ਸੁਣੀ।ਅਜਿਹੇ `ਚ ਪਤੀ-ਪਤਨੀ ਅਤੇ ਉਨ੍ਹਾਂ ਦੇ 2 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਆਪਣੇ ਮੋਬਾਈਲ ਤੋਂ ਵੀਡੀਓ ਬਣਾ ਰਿਹਾ ਵਿਅਕਤੀ ਜ਼ਖਮੀ ਹੋ ਗਿਆ ਹੈ। ਇਹ ਰੇਲ ਹਾਦਸਾ ਹਰਗਾਂਵ ਰੇਲਵੇ ਲਾਈਨ `ਤੇ ਕੀਓਤੀ ਪਿੰਡ ਨੇੜੇ ਵਾਪਰਿਆ। ਪੁਲਿਸ ਮੁਤਾਬਕ ਸਾਰੇ ਮ੍ਰਿਤਕਾਂ ਦੀ ਪਛਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਪੁਲੀਸ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਲੋਕ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ ਅਤੇ ਉਥੋਂ 40ਵਾਂ ਮੇਲਾ ਦੇਖਣ ਲਈ ਪਿੰਡ ਕੇਵਤੀ ਗਏ ਸਨ।ਪੁਲਸ ਮੁਤਾਬਕ ਮਾਮਲੇ ਦੀ ਹਰ ਸੰਭਵ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ `ਚ ਮਾਮਲਾ ਦਰਜ ਕਰ ਲਿਆ ਹੈ।

Advertisement
Advertisement
Advertisement
Advertisement
Scroll to Top