Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 8:52 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ‘ਖਾਲਸਾ ਫਤਹਿ ਮਾਰਚ’ ਅਗਲੇ ਪੜ੍ਹਾਅ ਵੱਲ ਰਵਾਨਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ‘ਖਾਲਸਾ ਫਤਹਿ ਮਾਰਚ’ ਅਗਲੇ ਪੜ੍ਹਾਅ ਵੱਲ ਰਵਾਨਾ

ਗੁਰੂ ਸਾਹਿਬ ਦੀ ਪਾਲਕੀ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਨੇ ਦਿੱਤੀ ਸਲਾਮੀ
ਹੀਰਾ ਸਿੰਘ ਗਾਬੜੀਆ, ਸ. ਰੱਖੜਾ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤੀ ਸ਼ਿਰਕਤ
ਪਟਿਆਲਾ 22 ਅਪ੍ਰੈਲ
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂਆਰੰਭ ਹੋਇਆ ‘ਖਾਲਸਾ ਫਤਹਿ ਮਾਰਚ’ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰਾਤਰੀ ਠਹਿਰਾਅ ਉਪਰੰਤ ਅੱਜ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਗਲੇ ਪੜ੍ਹਾਅ ਵੱਲ ਰਵਾਨਾ ਹੋਇਆ। ‘ਖਾਲਸਾ ਫਤਹਿ ਮਾਰਚ’ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਰਵਾਨਾ ਹੋਇਆ। ਇਸ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅਦਬ ਅਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ਵਿਚ ਗੁਰੂ ਸਾਹਿਬ ਮਹਾਰਾਜ ਦੇ ਸਰੂਪ ਸੁਸ਼ੋਭਿਤ ਕੀਤੇ ਗਏ। ਇਸ ਦੌਰਾਨ ਸੀਨੀਅਰ ਪੁਲਿਸ ਅਧਿਕਾਰੀ ਹਰਦੀਪ ਸਿੰਘ ਬਡੂੰਗਰ ਦੀ ਅਗਵਾਈ ’ਚ ਪੁੱਜੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਗੁਰੂ ਸਾਹਿਬ ਦੇ ਅਦਬ ਅਤੇ ਸਤਿਕਾਰ ਵਿਚ ਸਲਾਮੀ ਵੀ ਦਿੱਤੀ।
ਖਾਲਸਾ ਫਤਹਿ ਮਾਰਚ ਨੂੰ ਅਗਲੇ ਪੜ੍ਹਾਅ ਵੱਲ ਰਵਾਨਾ ਕਰਨ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ’ਚ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਕੁਲਦੀਪ ਸਿੰਘ ਨੱਸਪੂਰ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਪਿੰਗਲਾ ਆਸ਼ਰਮ ਦੇ ਮੁਖੀ ਬਾਬਾ ਬਲਬੀਰ ਸਿੰਘ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਖਾਲਸਾ ਫਤਹਿ ਮਾਰਚ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਨਿੱਘਾ ਸਵਾਗਤ ਕੀਤਾ। ਖਾਲਸਾ ਫਤਹਿ ਮਾਰਚ ਦਾ ਨਾਭਾ, ਭਵਾਨੀਗੜ੍ਹ, ਸੰਗਰੂਰ ਤੋਂ ਹੁੰਦਾ ਬਰਨਾਲਾ ਵਿਖੇ ਰਾਤਰੀ ਠਹਿਰਾਅ ਲਈ ਪੁੱਜੇਗਾ, ਜਿਥੇ ਸੰਗਤਾਂ ਨੇ ਵੱਖ ਵੱਖ ਥਾਵਾਂ ’ਤੇ ਸਵਾਗਤ ਕੀਤਾ।
ਖਾਲਸਾ ਫਤਹਿ ਮਾਰਚ ਦਾ ਸਵਾਗਤ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਫਤਹਿ ਮਾਰਚ ਦਾ ਮੁੱਖ ਮੰਤਵ ਇਤਿਹਾਸ ਅੰਦਰ ਸਿੱਖ ਜਰਨੈਲਾਂ ਵੱਲੋਂ ਨਿਭਾਈ ਨਿਰਣਾਇਕ ਭੂਮਿਕਾ ਤੋਂ ਜਾਣੂੰ ਕਰਵਾਉਣਾ ਹੈ ਤਾਂ ਜੋ ਆਪਣੇ ਇਤਿਹਾਸ ਅਤੇ ਵਿਰਾਸਤ ਦੇ ਵੱਡਮੁੱਲੇ ਖਜ਼ਾਨੇ ਨੂੰ ਆਉਣ ਵਾਲੀਆਂ ਪੀੜ੍ਹੀਆਂ ਵੀ ਸਾਂਭਕੇ ਰੱਖ ਸਕਣ। ਇਸ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵੱਲੋਂ ਸਜਾਇਆ ਖਾਲਸਾ ਫਤਹਿ ਮਾਰਚ ਚੰਗਾ ਉਪਰਾਲਾ, ਜੋ ਸੰਗਤ ਨੂੰ ਸਿੱਖ ਇਤਿਹਾਸ ਦੇ ਮਹਾਨ ਵਿਰਸੇ ਨਾਲ ਜੋੜਦਾ ਹੈ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ‘ਖਾਲਸਾ ਫਤਹਿ ਮਾਰਚ’ ਦੌਰਾਨ ਦਿੱਲੀ ਅਤੇ ਹਰਿਆਣਾ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪ੍ਰੇਰਿਆ ਕਿ ਖਾਲਸਾ ਫਤਹਿ ਮਾਰਚ ਦੇ ਰੂਪ ਵਿਚ ਸਿੱਖੀ ਅਤੇ ਇਤਿਹਾਸ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਖਾਲਸਾ ਫਤਹਿ ਮਾਰਚ ਦੌਰਾਨ ਇਸਤਰੀ ਅਕਾਲੀ ਦਲ ਦਿੱਲੀ ਦੀ ਪ੍ਰਧਾਨ ਬੀਬੀ ਰਣਜੀਤ ਕੌਰ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਭਾਗ ਸਿੰਘ, ਗੁਰਮੀਤ ਸਿੰਘ ਸੁਨਾਮ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਤੇਜਿੰਦਰ ਸਿੰਘ, ਸ. ਰਣਜੀਤ ਸਿੰਘ ਭੋਮਾਂ, ਤੇਜਿੰਦਰਪਾਲ ਸਿੰਘ ਢਿੱਲੋਂ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ ਤੇ ਸੁਸਾਇਟੀ ਦੇ ਮੈਂਬਰਾਂ ਵਿਚ ਚਰਨਜੀਤ ਸਿੰਘ ਗਰੋਵਰ, ਨਰਿੰਦਰ ਸਿੰਘ ਚੰਢੋਕ, ਕੰਵਲਜੀਤ ਸਿੰਘ ਗੋਨਾ, ਹਰਮਿੰਦਰਪਾਲ ਸਿੰਘ ਵਿੰਟੀ, ਸੁਖਮਿੰਦਰਪਾਲ ਸਿੰਘ ਮਿੰਟਾ, ਮਨਪ੍ਰੀਤ ਸਿੰਘ ਚੱਢਾ, ਜਸਪ੍ਰੀਤ ਸਿੰਘ ਭਾਟੀਆ, ਪਲਵਿੰਦਰ ਸਿੰਘ ਰਿੰਕੂ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top