Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:36 pm

+91 90915 01313 , +91 90916 01313

punjabbanni@gmail.com
punjabbani@yahoo.com

ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਕੀਤਾ ਦੌਰਾ

ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਕੀਤਾ ਦੌਰਾ

ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਕੀਤਾ ਦੌਰਾ
-ਕੇ.ਵੀ.ਕੇ ਵਿਖੇ ਬਣੇ ਸਾਂਝੇ ਇਨਕਿਊਬੇਸ਼ਨ ਸੈਂਟਰ ਦਾ ਕੀਤਾ ਨਿਰੀਖਣ
-ਕਿਸਾਨਾਂ ਲਈ ਸਾਂਝੇ ਇਨਕਿਊਬੇਸ਼ਨ ਸੈਂਟਰ ਲਾਭਕਾਰੀ ਹੋਵੇਗਾ: ਰਾਖੀ ਗੁਪਤਾ ਭੰਡਾਰੀ
ਪਟਿਆਲਾ, 10 ਸਤੰਬਰ : ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਪੀ.ਐਫ.ਐਮ.ਈ ਸਕੀਮ ਤਹਿਤ ਬਣਾਏ ਜਾ ਰਹੇ ਸਾਂਝੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ ਕੀਤਾ। ਉਨ੍ਹਾਂ ਹੁਣ ਤੱਕ ਹੋਏ ਕੰਮ ’ਤੇ ਸ਼ਤੁੰਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਂਝੇ ਇਨਕਿਊਬੇਸ਼ਨ ਸੈਂਟਰ ਦੀ ਇਮਾਰਤ ਦਾ ਕੰਮ ਲੇਆਊਟ ਅਨੁਸਾਰ ਹੀ ਹੋਇਆ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਸਾਂਝੇ ਇਨਕਿਊਬੇਸ਼ਨ ਸੈਂਟਰ ਦਾ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਉਨ੍ਹਾਂ ਕਿਹਾ ਕਿ ਇਹ ਸੈਂਟਰ ਜਲਦੀ ਹੀ ਕਾਰਜਸ਼ੀਲ ਹੋ ਜਾਵੇਗਾ। ਇਸ ਮੌਕੇ ਐਸ.ਡੀ.ਐਮ ਪਟਿਆਲਾ ਅਰਵਿੰਦ ਕੁਮਾਰ, ਜੀ.ਐਮ ਪੰਜਾਬ ਐਗਰੋ ਰਜਨੀਸ਼ ਤੁਲੀ, ਖੇਤੀਬਾੜੀ ਵਿਭਾਗ ਦੇ ਏ.ਈ.ਓ ਰਵਿੰਦਰਪਾਲ ਸਿੰਘ ਚੱਠਾ ਤੇ ਡਾ. ਮਹੇਸ਼ ਵੀ ਮੌਜੂਦ ਸਨ । ਪ੍ਰਿੰਸੀਪਲ ਸਕੱਤਰ ਨੇ ਆਪਣੇ ਦੌਰੇ ਦੌਰਾਨ ਸਾਂਝੇ ਇਨਕਿਊਬੇਸ਼ਨ ਸੈਂਟਰ ਵਿੱਚ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਮਾਹਰਾਂ ਨਾਲ ਫਸਲੀ ਵਿਭਿੰਨਤਾ ’ਤੇ ਚਰਚਾ ਕੀਤੀ। ਉਨ੍ਹਾਂ ਕੇਂਦਰ ਦੇ ਪ੍ਰਦਰਸ਼ਨੀ ਯੂਨਿਟ ਅਤੇ ਤਕਨਾਲੋਜੀ ਪਾਰਕ ਦਾ ਦੌਰਾ ਕੀਤਾ ਅਤੇ ਕੇ.ਵੀ.ਕੇ. ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ । ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕੇਵੀਕੇ, ਪਟਿਆਲਾ ਡਾ. ਹਰਦੀਪ ਸਿੰਘ ਸਭਿਖੀ ਨੇ ਕੇ.ਵੀ.ਕੇ ਵੱਲੋਂ ਕੀਤੀਆਂ ਜਾਂਦੀਆਂ ਵੱਖ ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ।

Advertisement
Advertisement
Advertisement
Advertisement
Scroll to Top