Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:29 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਪ੍ਰਾਇਮਰੀ ਸਕੂਲ ਵਿਚ ਤੇਂਦੂਆ ਵੜਨ ਨਾਲ ਅਧਿਆਪਕਾਂ ਅਤੇ ਕਰਮਚਾਰੀਆਂ ਬਚਾਈ ਲੁਕ ਕੇ ਜਾਨ

ਸਰਕਾਰੀ ਪ੍ਰਾਇਮਰੀ ਸਕੂਲ ਵਿਚ ਤੇਂਦੂਆ ਵੜਨ ਨਾਲ ਅਧਿਆਪਕਾਂ ਅਤੇ ਕਰਮਚਾਰੀਆਂ ਬਚਾਈ ਲੁਕ ਕੇ ਜਾਨ

ਸਰਕਾਰੀ ਪ੍ਰਾਇਮਰੀ ਸਕੂਲ ਵਿਚ ਤੇਂਦੂਆ ਵੜਨ ਨਾਲ ਅਧਿਆਪਕਾਂ ਅਤੇ ਕਰਮਚਾਰੀਆਂ ਬਚਾਈ ਲੁਕ ਕੇ ਜਾਨ
ਬਿਜਨੌਰ : ਉੱਤਰ ਪ੍ਰਦੇਸ਼ ਦੇ ਬਿਜਨੌਰ ਦੇ ਇਕ ਸਰਕਾਰੀ ਪ੍ਰਾਇਮਰੀ ਸਕੂਲ `ਚ ਤੇਂਦੁਆ ਵੜ ਗਿਆ। ਅਧਿਆਪਕਾਂ ਅਤੇ ਕਰਮਚਾਰੀਆਂ ਨੇ ਕਮਰੇ `ਚ ਲੁੱਕ ਕੇ ਆਪਣੀ ਜਾਨ ਬਚਾਈ। ਤੇਂਦੁਏ ਦੇ ਸਕੂਲ `ਚ ਆਉਣ ਨਾਲ ਡਰ ਦਾ ਮਾਹੌਲ ਹੈ। ਦੱਸਣਯੋਗ ਹੈ ਕਿ ਜ਼ਿਲ੍ਹੇ ਦੇ ਹਲਦੌਰ ਥਾਣਾ ਖੇਤਰ `ਚ ਇਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਉਸ ਸਮੇਂ ਖ਼ੁਦ ਨੂੰ ਇਕ ਕਮਰੇ `ਚ ਬੰਦ ਕਰ ਕੇ ਆਪਣੀ ਜਾਨ ਬਚਾਈ, ਜਦੋਂ ਇਕ ਤੇਂਦੁਆ ਸਕੂਲ ਕੰਪਲੈਕਸ `ਚ ਦਾਖ਼ਲ ਹੋਇਆ। ਇਸ ਥਾਣਾ ਖੇਤਰ ਦੇ ਇਸੋਪਰ ਪ੍ਰਾਇਮਰੀ ਸਕੂਲ ਦੀ ਮੁੱਖ ਅਧਿਆਪਕਾ ਸੀਮਾ ਰਾਜਪੂਤ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਮੀਂਹ ਕਾਰਨ ਬੱਚਿਆਂ ਦੀ ਛੁੱਟੀ ਸੀ ਪਰ ਜਦੋਂ ਅਧਿਆਪਕ ਆਏ ਤਾਂ ਉਨ੍ਹਾਂ ਨੂੰ ਤੇਂਦੁਏ ਦੀ ਦਹਾੜ ਸੁਣਾਈ ਦਿੱਤੀ। ਰਾਜਪੂਤ ਅਨੁਸਾਰ ਦਹਾੜ ਸੁਣਦੇ ਹੀ ਸਾਰਿਆਂ ਨੇ ਖ਼ੁਦ ਨੂੰ ਇਕ ਕਮਰੇ `ਚ ਬੰਦ ਕਰ ਲਿਆ। ਉਨ੍ਹਾਂ ਦੱਸਿਆ ਕਿ ਤੇਂਦੁਏ ਨੇ ਆਪਣੇ ਪੰਜਿਆਂ ਨਾਲ ਮਾਰ ਕੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਮੁੱਖ ਅਧਿਆਪਕਾ ਦਾ ਕਹਿਣਾ ਹੈ ਕਿ ਸਕੂਲ ਦੀ ਰਸੋਈਏ ਤੋਂ ਜਿਵੇਂ ਹੀ ਪਿੰਡ ਵਾਸੀਆਂ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਤੇਂਦੁਆ ਜੰਗਲ ਵੱਲ ਦੌੜ ਗਿਆ। ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ ਯੋਗੇਂਦਰ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਨਾਲ ਗੱਲ ਕਰ ਕੇ ਵਿਦਿਆਰਥੀਆਂ ਅਤੇ ਸਕੂਲ ਦੇ ਕਰਮਚਾਰੀਆਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕਰਵਾਇਆ ਜਾਵੇਗਾ।

Advertisement
Advertisement
Advertisement
Advertisement
Scroll to Top