Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:47 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਮਮਤਾ ਬੈਨਰਜੀ ਦਿੱਤਾ ਮੰਗਾਂ ’ਤੇ ਗੌਰ ਕਰਨ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖਿ਼ਲਾਫ਼ ਕਾਰਵਾਈ ਦਾ ਭਰੋਸਾ

ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਮਮਤਾ ਬੈਨਰਜੀ ਦਿੱਤਾ ਮੰਗਾਂ ’ਤੇ ਗੌਰ ਕਰਨ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖਿ਼ਲਾਫ਼ ਕਾਰਵਾਈ ਦਾ ਭਰੋਸਾ

ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਮਮਤਾ ਬੈਨਰਜੀ ਦਿੱਤਾ ਮੰਗਾਂ ’ਤੇ ਗੌਰ ਕਰਨ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖਿ਼ਲਾਫ਼ ਕਾਰਵਾਈ ਦਾ ਭਰੋਸਾ
ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਮੰਗਾਂ ’ਤੇ ਗੌਰ ਕਰਨ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖਿ਼ਲਾਫ਼ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਕਿ ਡਾਕਟਰ ਬਾਰਿਸ਼ ਵਿੱਚ ਸੜਕ ’ਤੇ ਧਰਨਾ ਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਰਾਤਾਂ ਦੀ ਨੀਂਦ ਉੱਡੀ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਮੁੱਖ ਮੰਤਰੀ ਵਜੋਂ ਨਹੀਂ ਬਲਕਿ ਤੁਹਾਡੀ ਦੀਦੀ ਵਜੋਂ ਮਿਲਣ ਆਈ ਹਾਂ। ਬੈਨਰਜੀ ਨੇ ਕਿਹਾ ਕਿ ਮੈਂ ਤੁਹਾਨੂੰ ਭਰੋਸਾ ਦਿੰਦੀ ਹਾਂ ਕਿ ਤੁਹਾਡੀਆਂ ਮੰਗਾਂ ’ਤੇ ਗੌਰ ਕਰਾਂਗੀ ਅਤੇ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਕਰਾਂਗੀ।ਉਨ੍ਹਾਂ ਧਰਨੇ ’ਤੇ ਬੈਠੇ ਡਾਕਟਰਾਂ ਨੂੰ ਕੰਮ ’ਤੇ ਪਰਤਣ ਦੀ ਅਪੀਲ ਕੀਤੀ। ਬੈਨਰਜੀ ਨੇ ਇਹ ਐਲਾਨ ਵੀ ਕੀਤਾ ਕਿ ਸਾਰੇ ਸਰਕਾਰੀ ਹਸਪਤਾਲਾਂ ਦੀਆਂ ਮਰੀਜ਼ ਭਲਾਈ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਤੋਂ ਭੰਗ ਕਰ ਦਿੱਤਾ ਗਿਆ ਹੈ। ਬੈਨਰਜੀ ਨੇ ਕਿਹਾ , ‘‘ਸੰਕਟ ਨੂੰ ਸੁਲਝਾਉਣ ਦੀ ਇਹ ਮੇਰੀ ਆਖਰੀ ਕੋਸ਼ਿਸ਼ ਹੈ।ਮੁੱਖ ਮੰਤਰੀ ਦੇ ਜਾਣ ਤੋਂ ਬਾਅਦ ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਉਹ ਗੱਲਬਾਤ ਹੋਣ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਸਮਝੌਤਾ ਕਰਨ ਨੂੰ ਤਿਆਰ ਨਹੀਂ ਹਨ ।

Advertisement
Advertisement
Advertisement
Advertisement
Scroll to Top