Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:05 am

+91 90915 01313 , +91 90916 01313

punjabbanni@gmail.com
punjabbani@yahoo.com

ਓਲੰਪਿਕ ਖੇਡਾਂ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਪਹੁੰਚੀ ਸ੍ਰੀ ਹਰਿਮੰਦਰ ਸਾਹਿਬ

ਓਲੰਪਿਕ ਖੇਡਾਂ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਪਹੁੰਚੀ ਸ੍ਰੀ ਹਰਿਮੰਦਰ ਸਾਹਿਬ

ਓਲੰਪਿਕ ਖੇਡਾਂ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਪਹੁੰਚੀ ਸ੍ਰੀ ਹਰਿਮੰਦਰ ਸਾਹਿਬ
ਅੰਮ੍ਰਿਤਸਰ : ਓਲੰਪਿਕ ਖੇਡਾਂ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਅੰਮ੍ਰਿਤਸਰ ਪਹੁੰਚੀ, ਜਿੱਥੇ ਉਹ ਪੂਰੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਉਥੇ ਹੀ ਬੀਤੀ ਸ਼ਾਮ ਵਾਹਗਾ ਬਾਰਡਰ `ਤੇ ਰਿਟਰੀਟ ਸਮਾਰੋਹ ਵੀ ਦੇਖਿਆ, ਜਿਥੇ ਉਹ ਪਹਿਲੀ ਵਾਰ ਗਈ ਸੀ। ਮਨੂ ਭਾਕਰ ਨੇ ਦੱਸਿਆ ਕਿ ਉਹ ਪਹਿਲੀ ਵਾਰ ਪੰਜਾਬ ਆਈ ਹੈ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਥੇ ਆ ਕੇ ਉਸ ਨੂੰ ਸ਼ਾਂਤੀ ਮਿਲੀ ਹੈ। ਮਨੂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਇੱਕ ਟੀਚਾ ਤੈਅ ਕਰਨ ਅਤੇ ਫਿਰ ਉਸ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਕੋਈ ਟੀਚਾ ਮਿੱਥਦੇ ਹੋ ਤਾਂ ਉਸ ਨੂੰ ਹਾਸਲ ਕਰਨ ਲਈ ਪ੍ਰਮਾਤਮਾ ਵੀ ਤੁਹਾਡੀ ਮਦਦ ਕਰਦਾ ਹੈ।ਮਨੂ ਭਾਕਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਵੀ ਬੀਤੀ ਸ਼ਾਮ ਵਾਹਗਾ ਬਾਰਡਰ `ਤੇ ਰੀਟਰੀਟ ਸਮਾਰੋਹ ਦਾ ਆਨੰਦ ਲਿਆ। ਇਸ ਮੌਕੇ ਉਨ੍ਹਾਂ ਸਮਾਗਮ ਵਿੱਚ ਬੀ.ਐਸ.ਐਫ ਦੇ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਬੀਐਸਐਫ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਉੱਥੇ ਰੀਟਰੀਟ ਸੈਰੇਮਨੀ ਤੋਂ ਬਾਅਦ ਮਨੂ ਭਾਕਰ ਨੇ ਕਿਹਾ ਕਿ ਮੈਂ ਪਹਿਲੀ ਵਾਰ ਪੰਜਾਬ ਆਇਆ ਹਾਂ ਅਤੇ ਬਹੁਤ ਸੁਣਿਆ ਹੈ ਕਿ ਅੰਮ੍ਰਿਤਸਰ ਵਿੱਚ ਵਾਹਗਾ ਬਾਰਡਰ ਹੈ, ਜਿੱਥੇ ਦੋ ਬਾਰਡਰ ਮਿਲਦੇ ਹਨ, ਇੱਕ ਭਾਰਤ ਅਤੇ ਦੂਜਾ ਪਾਕਿਸਤਾਨ।

Advertisement
Advertisement
Advertisement
Advertisement
Scroll to Top