Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:50 am

+91 90915 01313 , +91 90916 01313

punjabbanni@gmail.com
punjabbani@yahoo.com

ਦੁਬਈ ਤੋਂ ਅੰਮ੍ਰਿਤਸਰ ਪਹੁੰਚਿਆ 33 ਸਾਲਾ ਜਗਬੀਰ ਸਿੰਘ ਦਾ ਮ੍ਰਿਤਕ ਸਰੀਰ

ਦੁਬਈ ਤੋਂ ਅੰਮ੍ਰਿਤਸਰ ਪਹੁੰਚਿਆ 33 ਸਾਲਾ ਜਗਬੀਰ ਸਿੰਘ ਦਾ ਮ੍ਰਿਤਕ ਸਰੀਰ

ਦੁਬਈ ਤੋਂ ਅੰਮ੍ਰਿਤਸਰ ਪਹੁੰਚਿਆ 33 ਸਾਲਾ ਜਗਬੀਰ ਸਿੰਘ ਦਾ ਮ੍ਰਿਤਕ ਸਰੀਰ
ਅੰਮ੍ਰਿਤਸਰ : ਪੰਜਾਬ ਦੇ ਜਿਲਾ ਕਪੂਰਥਲਾ ਦੇ ਕਸਬਾ ਸਿੱਧਵਾਂ ਦੋਨਾਂ ਨੇੜਲੇ ਪਿੰਡ ਥਿਗਲੀ ਨਾਲ ਸਬੰਧਤ 33 ਸਾਲਾ ਜਗਬੀਰ ਸਿੰਘ ਪੁੱਤਰ ਬਲਕਾਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।ਦੱਸਣਯੋਗ ਹੈ ਕਿ ਜਗਬੀਰ ਸਿੰਘ ਦਾ ਮ੍ਰਿਤਕ ਸਰੀਰ ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਹੀ ਪਹੁੰਚ ਸਕਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਸੁਖਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਜ਼ੁਰਗ ਮਾਪਿਆਂ ਦਾ ਇੱਕਲੌਤਾ ਸਹਾਰਾ ਜਗਬੀਰ ਸਿੰਘ, ਜਿਸ ਨੇ ਅਜੇ ਤੱਕ ਵਿਆਹ ਵੀ ਨਹੀਂ ਸੀ ਕਰਵਾਇਆ, ਉਹ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ 5 ਸਾਲ ਪਹਿਲਾਂ ਦੁਬਈ ਆਇਆ ਸੀ ਕਿ ਬੀਤੀ 1 ਅਗਸਤ ਨੂੰ ਅਚਾਨਕ ਦਿਮਾਗ ਦੀ ਨਾੜੀ ਫਟ ਜਾਣ ਕਾਰਨ ਉਸਦੀ ਮੌਤ ਹੋ ਗਈ। ਸੁਖਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਇਸ ਕੇਸ ਦੀ ਜਾਣਕਾਰੀ ਮਿਲਣ ਉਪਰੰਤ ਉਨ੍ਹਾਂ ਦੀ ਟੀਮ ਵੱਲੋਂ ਜਗਬੀਰ ਸਿੰਘ ਦੀ ਮ੍ਰਿਤਕ ਦੇ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ ਜਦ ਕਿ ਉਸ ਦੀ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਉਸ ਦੀ ਕੰਮ ਵਾਲੀ ਕੰਪਨੀ ਭਵਾਨੀਗੜ੍ਹ ਟਰਾਂਸਪੋਰਟ ਦੇ ਮਾਲਕ ਜਤਿੰਦਰਪਾਲ ਸਿੰਘ ਤੇ ਮਨਜੀਤ ਸਿੰਘ ਵੱਲੋਂ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top