Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ: ਲਾਲਜੀਤ ਸਿੰਘ ਭੁੱਲਰ

ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ: ਲਾਲਜੀਤ ਸਿੰਘ ਭੁੱਲਰ

ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 13 ਸਤੰਬਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫੈਸਲੇ ਨੇ ਮੋਦੀ ਸਰਕਾਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ ਮਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਮੰਤਵ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਕੀਤੀ ਜਾਂਦੀ ਦੁਰਵਰਤੋਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜ਼ਮਾਨਤ ਸੱਚਾਈ, ਨਿਆਂ ਅਤੇ ਜਮਹੂਰੀ ਸਿਧਾਂਤਾਂ ਦੀ ਜਿੱਤ ਸਾਬਤ ਹੋਈ ਹੈ। ਫਰਜ਼ੀ ਕੇਸਾਂ ਰਾਹੀਂ ਵਿਰੋਧੀ ਧਿਰ ਦੇ ਆਗੂਆਂ ਨੂੰ ਚੁੱਪ ਕਰਾਉਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਲੋਕਾਂ ਲਈ ਜ਼ੋਰਦਾਰ ਫਿਟਕਾਰ ਹੈ, ਜੋ ਬੇਬੁਨਿਆਦ ਦੋਸ਼ ਲਾ ਕੇ ਆਮ ਆਦਮੀ ਪਾਰਟੀ ਦੇ ਸੰਕਲਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸ. ਭੁੱਲਰ ਨੇ ਕੇਜਰੀਵਾਲ ਅਤੇ ‘ਆਪ’ ਨੂੰ ਇਸ ਸ਼ਾਨਦਾਰ ਜਿੱਤ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਕਿਸੇ ਤਰ੍ਹਾਂ ਦੇ ਭੈਅ ਜਾਂ ਧਮਕੀਆਂ ਤੋਂ ਨਿਡਰ ਹੋ ਕੇ ਲੋਕਾਂ ਲਈ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ।

Advertisement
Advertisement
Advertisement
Advertisement
Scroll to Top