Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:39 am

+91 90915 01313 , +91 90916 01313

punjabbanni@gmail.com
punjabbani@yahoo.com

ਐਸਆਈਟੀ 31 ਦਸੰਬਰ ਤੱਕ ਮਾਮਲੇ ਦੀ ਪੂਰੀ ਰਿਪੋਰਟ ਪੇਸ਼ ਕਰੇ : ਹਾਈ ਕੋਰਟ

ਐਸਆਈਟੀ 31 ਦਸੰਬਰ ਤੱਕ ਮਾਮਲੇ ਦੀ ਪੂਰੀ ਰਿਪੋਰਟ ਪੇਸ਼ ਕਰੇ : ਹਾਈ ਕੋਰਟ

ਐਸਆਈਟੀ 31 ਦਸੰਬਰ ਤੱਕ ਮਾਮਲੇ ਦੀ ਪੂਰੀ ਰਿਪੋਰਟ ਪੇਸ਼ ਕਰੇ : ਹਾਈ ਕੋਰਟ
ਜਲੰਧਰ : ਪੰਜਾਬ ਦੇ ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੀ ਖੁਦਕੁਸ਼ੀ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖਤ ਟਿੱਪਣੀ ਕਰਦਿਆਂ ਮਾਮਲੇ ਦੀ ਸਮੁੱਚੀ ਜਾਂਚ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਨਾਲ ਹੀ ਜਾਂਚ ਕਰ ਰਹੀ ਐਸਆਈਟੀ ਨੂੰ 31 ਦਸੰਬਰ ਤੱਕ ਮਾਮਲੇ ਦੀ ਪੂਰੀ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ। ਦੱਸਣਯੋਗ ਹੈ ਕਿ ਪਟੀਸ਼ਨਕਰਤਾ ਵਲੋਂ ਅਦਾਲਤ ‘ਚ ਐਸਆਈਟੀ ਦੀ ਜਾਂਚ ‘ਤੇ ਸਵਾਲ ਚੁਕੇ ਗਏ ਸਨ। ਜਿਕਰਯੋਗ ਹੈ ਕਿ ਮਾਮਲਾ ਜੋ ਕਿ 16 ਅਗਸਤ 2021 ਦਾ ਹੈ ਤੇ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਕਿਸੇ ਪਰਿਵਾਰਕ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਮਾਨਵਜੀਤ ਅਤੇ ਜਸ਼ਨਬੀਰ ਇੱਕ ਲੜਕੀ ਪਰਮਿੰਦਰ ਕੌਰ ਦੀ ਤਰਫੋਂ ਥਾਣੇ ਗਏ ਸਨ। ਇਸ ਦੌਰਾਨ ਪੁਲੀਸ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ। ਕੁਝ ਸਮੇਂ ਬਾਅਦ ਪੁਲੀਸ ਮੁਲਾਜ਼ਮ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾਇਆ ਗਿਆ। ਇਸ ਦੌਰਾਨ ਮਾਨਵਜੀਤ ਦੇ ਉੱਚੀ-ਉੱਚੀ ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਇਸ ਮਗਰੋਂ ਕੁੱਝ ਸਮੇਂ ਬਾਅਦ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਨੇ ਖ਼ੁਦਕੁਸ਼ੀ ਕਰ ਲਈ ਸੀ।

Advertisement
Advertisement
Advertisement
Advertisement
Scroll to Top