Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 3:50 pm

+91 90915 01313 , +91 90916 01313

punjabbanni@gmail.com
punjabbani@yahoo.com

ਧਰਮਯੁੱਧ ਮੋਰਚੇ ਦੇ ਸ਼ਹੀਦ ਸਿੰਘਾਂ ਨੂੰ ਜੋਧਪੁਰ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਰਧਾਂਜਲੀ ਭੇਟ

ਧਰਮਯੁੱਧ ਮੋਰਚੇ ਦੇ ਸ਼ਹੀਦ ਸਿੰਘਾਂ ਨੂੰ ਜੋਧਪੁਰ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਰਧਾਂਜਲੀ ਭੇਟ

ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ: ਦਿਲਜੀਤ ਸਿੰਘ ਬੇਦੀ

ਅੰਮ੍ਰਿਤਸਰ :- 28 ਅਪ੍ਰੈਲ – ਵੱਖ-ਵੱਖ ਜੇਲਾਂ ਅੰਦਰ ਬੰਦ ਸਿੰਘਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਅਤੇ ਧਰਮ ਯੁੱਧ ਮੋਰਚੇ ਸਮੇਂ ਵੱਖ-ਵੱਖ ਨੀਮ ਫੌਜੀ ਦਲਾਂ ਵੱਲੋਂ ਚੁੱਕ ਕੇ ਸ਼ਹੀਦ ਕੀਤੇ ਗਏ ਸਿੰਘਾਂ ਸਬੰਧੀ ਗੁਰਦੁਆਰਾ ਸ਼ਹੀਦਾਂ ਸਾਹਿਬ ਜੇਠੂਵਾਲ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਭਾਈ ਬਲਵਿੰਦਰ ਸਿੰਘ ਜੋਧਪੁਰੀ, ਭਾਈ ਨਿਰਮਲ ਸਿੰਘ ਜੇਠੂਵਾਲ, ਲੋਕਲ ਗੁ: ਕਮੇਟੀ , ਗ੍ਰਾਮ ਪੰਚਾਇਤ ਅਤੇ ਜੋਧਪੁਰ ਨਜ਼ਰਬੰਦ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਾਂਝੇ ਰੂਪ ਵਿਚ ਗੁਰਮਤਿ ਸਮਾਗਮ ਕਰਕੇ ਸ਼ਹੀਦ ਸਿੰਘਾਂ ਨੂੰ ਸਰਧਾਂਜਲੀ ਸਮਾਗਮ ਕਰਵਾਇਆ ਗਿਆ।

ਸ਼ਹੀਦਾਂ ਦੀ ਯਾਦ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਵੱਜੋਂ ਸੇਵਾ ਨਿਭਾ ਰਹੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਉਹ ਕੌਮਾਂ ਜਿੰਦਾ ਰਹਿੰਦੀਆਂ ਤੇ ਇਤਿਹਾਸ ਸਿਰਜਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਸੁਭਾਸ਼ ਸਿੰਘ ਬੱਬਰ ਖਾਲਸਾ ਤੇ ਬਾਕੀ ਸ਼ਹੀਦ ਸਿੰਘਾਂ ਦੀ ਯਾਦ ਹਰ ਸਾਲ ਇਸ ਅਸਥਾਨ ਤੇ ਗੁਰਮਤਿ ਸਮਾਗਮ ਰਾਹੀਂ ਤਾਜਾ ਕੀਤੀ ਜਾਂਦੀ ਹੈ। ਧਰਮ ਯੁੱਧ ਮੌਰਚੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਪੰਜਾਬ ਪੁਲੀਸ ਵੱਲੋਂ ਜਸਵੰਤ ਸਿੰਘ ਖਾਲੜਾ ਸਮੇਤ ਅਠਾਈ ਹਜ਼ਾਰ ਸਿੱਖ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿਚ ਸ਼ਹੀਦ ਕੀਤੇ ਗੲ ਦੇੇ ਪ੍ਰੀਵਾਰਾਂ ਨਾਲ ਇਨਸਾਫ ਨਹੀ ਹੋਇਆ। ਸ. ਬੇਦੀ ਨੇ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਸੂਹੋ ਮੋਟੋ ਐਕਸ਼ਨ ਲੈ ਕੇ ਭਾਈ ਖਾਲੜਾ ਸਮੇਤ ਭਾਈ ਸੁਭਾਸ਼ ਸਿੰਘ ਜੇਠੂਵਾਲ ਤੇ ਬਾਕੀ ਸਿੰਘਾਂ ਦੇ ਪ੍ਰੀਵਾਰਾਂ ਨੂੰ ਨਿਆ ਦਿਤਾ ਜਾਵੇ।

ਇਸ ਮੌਕੇ ਸ਼ਹੀਦ ਪ੍ਰੀਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਸ਼ਹੀਦਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਪਰਜਾਪੱਤ ਬ੍ਰਾਦਰੀ ਦੇ ਪ੍ਰਧਾਨ ਸ. ਰਘੁਬੀਰ ਸਿੰਘ ਰਾਜਾਸਾਂਸੀ, ਸ. ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ, ਢਾਡੀ ਜਥੇਦਾਰ ਗੁਰਮੇਜ ਸਿੰਘ ਸ਼ਹੂਰਾ, ਜਥੇਦਾਰ ਬਲਦੇਵ ਸਿੰਘ ਐਮ.ਏ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਜਥੇਦਾਰ ਨਿਰਮਲ ਸਿੰਘ ਜੇਠੂਵਾਲ, ਸ. ਗੱਜਣ ਸਿੰਘ ਨੇ ਸਰਧਾਜਲੀ ਭੇਟ ਕੀਤੀ ਅਤੇ ਵੱਖ-ਵੱਖ ਜੇਲਾਂ ਵਿਚ ਬੰਦ ਸਿੱਖ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਸ. ਨਾਨਕ ਸਿੰਘ ਜੋਧਪੁਰੀ, ਸ. ਗੱਜਣ ਸਿੰਘ ਜੇਠੂਵਾਲ, ਸ. ਹਰਪਾਲ ਸਿੰਘ ਜੋਧਪੁਰੀ, ਰਾਜੂ ਜੰਡਿਆਲਾ,ਪੱਤਰਕਾਰ ਸ. ਸਵਿੰਦਰ ਸਿੰਘ, ਪ੍ਰੋ. ਸੁਲੱਖਣ ਸਿੰਘ ਮਾਗਾਂਸਰਾਏ, ਸ. ਖਜਾਨ ਸਿੰਘ ਢੱਡੇ, ਸ. ਅਸਤੇਸ਼ਵਰ ਸਿੰਘ ਪੁੱਤਰ/ਭਾਈ ਨਿਰਮਲ ਸਿੰਘ ਪਦਮਸ੍ਰੀ, ਸ. ਵਿਰਸਾ ਜੋਧਪੁਰੀ, ਸ੍ਰੀ ਨਰਿੰਦਰ ਕੁਮਾਰ ਅਟਾਰੀ, ਸ. ਹਰਦੀਪ ਸਿੰਘ ਧਾਲੀਵਾਲ ਵਕੀਲ, ਬਾਬਾ ਭਗਤ ਸਿੰਘ ਮਹਾਕਾਲ ਬੁੱਢਾ ਦਲ, ਸ. ਅਮਰਬੀਰ ਸਿੰਘ ਸਿਆਲੀ ਐਡਵੋਕੇਟ, ਬਾਬਾ ਜਸਵੰਤ ਸਿੰਘ ਮਹਾਕਾਲ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top