Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:27 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਯੁਕਤ ਹੋਏ ਗ੍ਰੰਥੀ ਜਗਦੇਵ ਸਿੰਘ ਨਿਗਲੀ ਜ਼ਹਿਰੀਲੀ ਚੀਜ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਯੁਕਤ ਹੋਏ ਗ੍ਰੰਥੀ ਜਗਦੇਵ ਸਿੰਘ ਨਿਗਲੀ ਜ਼ਹਿਰੀਲੀ ਚੀਜ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਯੁਕਤ ਹੋਏ ਗ੍ਰੰਥੀ ਜਗਦੇਵ ਸਿੰਘ ਨਿਗਲੀ ਜ਼ਹਿਰੀਲੀ ਚੀਜ
ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਬਦਲ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਯੁਕਤ ਹੋਏ ਗ੍ਰੰਥੀ ਜਗਦੇਵ ਸਿੰਘ ਵੱਲੋਂ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਨਿਗਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਧਰ ਐਸਜੀਪੀਸੀ ਦੇ ਇੱਕ ਅਧਿਕਾਰੀ ਅਨੁਸਾਰ ਉਕਤ ਗ੍ਰੰਥੀ ਨੂੰ ਦਿਲ ਦਾ ਦੌਰਾ ਪਿਆ ਹੈ, ਦਿਲ ਦਾ ਦੌਰਾ ਪੈਣ ਕਾਰਨ ਉਹ ਪੌੜੀਆਂ ਤੋਂ ਡਿੱਗ ਗਿਆ, ਉਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ, ਗੁਰਦੁਆਰਾ ਸ਼ਹੀਦਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਸੂਤਰਾਂ ਅਨੁਸਾਰ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਜ਼ਹਿਰੀਲੇ ਪਦਾਰਥਾਂ ਦਾ ਸੇਵਨ ਕਰਨ ਦਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਉਕਤ ਗ੍ਰੰਥੀ ਦਾ ਵਾਰ-ਵਾਰ ਟਰਾਂਸਫਰ ਹੋਣਾ ਦੱਸਿਆ ਜਾ ਰਿਹਾ ਹੈ । ਸੂਤਰਾਂ ਅਨੁਸਾਰ ਹਾਲ ਹੀ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਚ ਟਰਾਂਸਫਰ ਹੋਏ ਉਕਤ ਗ੍ਰੰਥੀ ਦਾ ਹੁਣ ਯੂਪੀ ਦੇ ਲਖਨਊ ਵਿੱਚ ਤਬਾਦਲਾ ਕਰਨ ਦੀ ਚਰਚਾ ਦੇ ਨਤੀਜੇ ਵਜੋਂ ਉਸ ਨੇ ਇਹ ਕਦਮ ਚੁੱਕਿਆ ਹੈ। ਵਿਸਤ੍ਰਿਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top