Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:57 pm

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਦਿਹਾਤੀ ਪੁਲਸ ਕੀਤਾ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਸਾਥੀਆਂ ਨੂੰ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਸ ਕੀਤਾ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਸਾਥੀਆਂ ਨੂੰ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਸ ਕੀਤਾ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਸਾਥੀਆਂ ਨੂੰ ਗ੍ਰਿਫਤਾਰ
ਜਲੰਧਰ : ਜਲੰਧਰ ਦਿਹਾਤੀ ਪੁਲਸ ਨੇ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਮੁਲਜ਼ਮਾਂ ਦੀ ਮਦਦ ਕਰਦਾ ਸੀ। ਪੁਲਸ ਨੇ ਮੁਲਜ਼ਮਾਂ ਕੋਲੋਂ ਹਥਿਆਰ, ਨਸ਼ੀਲੇ ਪਦਾਰਥ ਅਤੇ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ। ਸਾਰੇ ਮੁਲਜ਼ਮ ਕਿਸੇ ਏ ਸ਼੍ਰੇਣੀ ਦੇ ਗੈਂਗਸਟਰ ਦੇ ਸੰਪਰਕ ਵਿੱਚ ਸਨ। ਫੜ੍ਹੇ ਗਏ ਮੁਲਜ਼ਮਾਂ ਵਿੱਚ ਅੰਕੁਰ ਸੱਭਰਵਾਲ, ਪੰਕਜ ਸੱਭਰਵਾਲ, ਵਿਸ਼ਾਲ ਸੱਭਰਵਾਲ, ਹਰਮਨਪ੍ਰੀਤ ਸਿੰਘ, ਜਸਵੰਤ ਸਿੰਘ ਪੁਰੇਵਾਲ, ਆਰੀਅਨ ਸਿੰਘ ਸ਼ਾਮਲ ਹਨ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ‘ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਕੁਸ਼ ਭਇਆ ਸੰਗਠਿਤ ਅਪਰਾਧਿਕ ਗਿਰੋਹ ਦੇ 7 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਵਿੱਚ ਮੁੱਖ ਅਪਰਾਧੀ ਅੰਕੁਸ਼ ਸੱਭਰਵਾਲ ਵੀ ਸ਼ਾਮਲ ਹੈ। ਇਨ੍ਹਾਂ ਦੇ ਅਮਰੀਕਾ ਸਥਿਤ ਸੰਗਠਿਤ ਅਪਰਾਧੀਆਂ ਗੋਲਡੀ ਬਰਾੜ, ਵਿਕਰਮ ਬਰਾੜ ਅਤੇ ਰਵੀ ਬਲਾਚੋਰੀਆ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ।ਇਸ ਗਰੋਹ ਨੇ ਹੁਸ਼ਿਆਰਪੁਰ, ਮਹਿਤਪੁਰ ਅਤੇ ਨਕੋਦਰ ਵਿੱਚ ਵੱਖ-ਵੱਖ ਥਾਵਾਂ `ਤੇ ਵਿਰੋਧੀ ਅਪਰਾਧੀਆਂ `ਤੇ ਹਮਲਾ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਗਿਰੋਹ ਦੇ ਸੰਪਰਕ `ਚ ਵਿਦੇਸ਼ `ਚ ਰਹਿ ਰਹੇ ਸੰਗਠਿਤ ਅਪਰਾਧੀ ਲਵਪ੍ਰੀਤ ਲਾਡੀ ਦਾ ਪਤਾ ਲੱਗਾ ਹੈ। ਇੱਕ ਪੁਲਿਸ ਕਾਂਸਟੇਬਲ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਅਤੇ ਅਪਰਾਧੀਆਂ ਨੂੰ ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰਨ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਮੁਲਜ਼ਮਾਂ ਕੋਲੋਂ 4 ਗੈਰ-ਕਾਨੂੰਨੀ ਪਿਸਤੌਲ, 7 ਜਿੰਦਾ ਕਾਰਤੂਸ, 1000 ਅਲਪਰਾਜ਼ੋਲਮ ਗੋਲੀਆਂ ਅਤੇ ਇੱਕ ਲਗਜ਼ਰੀ ਕਾਰ। ਸਥਾਨਕ ਅਤੇ ਅੰਤਰਰਾਸ਼ਟਰੀ ਪੱਧਰ `ਤੇ ਉਨ੍ਹਾਂ ਦੇ ਵਿਆਪਕ ਨੈਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top