Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 9:19 am

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਏ. ਯੂ. ਦੀ ਕੇ. ਵੀ. ਕੇ. ਰਿਸਰਚ ਟੀਮ ਨੇ ਪ੍ਰੋਜੈਕਟ ਲਈ ਆਈ. ਸੀ . ਐਸ. ਐਸ. ਆਰ. ਗਰਾਂਟ ਹਾਸਲ ਕੀਤੀ

ਪੀ. ਏ. ਯੂ. ਦੀ ਕੇ. ਵੀ. ਕੇ. ਰਿਸਰਚ ਟੀਮ ਨੇ ਪ੍ਰੋਜੈਕਟ ਲਈ ਆਈ. ਸੀ . ਐਸ. ਐਸ. ਆਰ. ਗਰਾਂਟ ਹਾਸਲ ਕੀਤੀ

ਪੀ.ਏ.ਯੂ. ਦੀ ਕੇ.ਵੀ.ਕੇ. ਰਿਸਰਚ ਟੀਮ ਨੇ ਪ੍ਰੋਜੈਕਟ ਲਈ ਆਈ.ਸੀ.ਐਸ.ਐਸ.ਆਰ. ਗਰਾਂਟ ਹਾਸਲ ਕੀਤੀ
ਪਟਿਆਲਾ, 14 ਸਤੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਇੱਕ ਰਿਸਰਚ ਟੀਮ ਨੇ 16 ਲੱਖ ਰੁਪਏ ਦੀ ਆਈ.ਸੀ.ਐਸ.ਐਸ.ਆਰ. ਪ੍ਰੋਜੈਕਟ ਗਰਾਂਟ ਪ੍ਰਾਪਤ ਕਰਕੇ ਯੂਨੀਵਰਸਿਟੀ ਦਾ ਮਾਣ ਵਧਾਇਆ ਹੈ। ਇਹ ਪ੍ਰੋਜੈਕਟ ਪੰਜਾਬ ਵਿੱਚ ਖੇਤੀਬਾੜੀ ਮਜ਼ਦੂਰਾਂ ਦੀ ਮਨੋਵਿਗਿਆਨਿਕ ਅਤੇ ਪੌਸ਼ਟਿਕ ਤੰਦਰੁਸਤੀ ਸਬੰਧੀ ਖੋਜ ਕਰੇਗਾ। ਜਿਸ ਦੀ ਅਗਵਾਈ ਕੈ.ਵੀ.ਕੇ. ਪਟਿਆਲਾ ਦੇ ਪ੍ਰੋਫੈਸਰ ਡਾ. ਗੁਰਉਪਦੇਸ਼ ਕੌਰ ਕਰ ਰਹੇ ਹਨ, ਜੋ ਇਸ ਦੇ ਪ੍ਰਮੁੱਖ ਖੋਜਾਰਥੀ ਵਜੋਂ ਕੰਮ ਕਰ ਰਹੇ ਹਨ । ਪ੍ਰੋਜੈਕਟ ਟੀਮ ਵਿੱਚ ਡਾ. ਪਰਮਿੰਦਰ ਕੌਰ, ਪ੍ਰੋਫੈਸਰ (ਕੇਵੀਕੇ ਮੋਗਾ), ਡਾ. ਮਨੀਸ਼ਾ ਭਾਟੀਆ, ਸਹਾਇਕ ਪ੍ਰੋਫੈਸਰ (ਕੇਵੀਕੇ ਫ਼ਤਿਹਗੜ੍ਹ ਸਾਹਿਬ), ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਕੇਵੀਕੇ ਸੰਗਰੂਰ) ਅਤੇ ਡਾ. ਦਿਵਿਆ, ਸਹਾਇਕ ਪ੍ਰੋਫੈਸਰ (ਕੇਵੀਕੇ ਫ਼ਿਰੋਜ਼ਪੁਰ) ਸ਼ਾਮਲ ਹਨ । ਇਸ ਤੋਂ ਇਲਾਵਾ, ਪ੍ਰੋਜੈਕਟ ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਗਡਵਾਸੂ ਤੋਂ ਡਾ. ਪਿਵਰਜੀਤ ਕੌਰ ਢਿੱਲੋਂ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਵੁਮੈਨ ਸਟੱਡੀ ਸੈਂਟਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ ਦਾ ਸਹਿਯੋਗ ਵੀ ਸ਼ਾਮਲ ਹੈ । ਇਸ ਉਪਲਬਧੀ ’ਤੇ ਪੀ.ਏ.ਯੂ. ਦੇ ਉਪ-ਕੁਲਪਤੀ ਡਾ. ਸਤਬੀਰ ਸਿੰਘ ਗੋਸਲ, ਰਿਸਰਚ ਦੇ ਡਾਇਰੈਕਟਰ ਡਾ. ਅਜਮੇਰ ਸਿੰਘ ਧੱਟ; ਵਿਸਥਾਰ ਸਿੱਖਿਆ ਦੇ ਡਾਇਰੈਕਟਰ ਡਾ. ਮੱਖਣ ਸਿੰਘ ਭੁੱਲਰ ਅਤੇ ਕੇ.ਵੀ.ਕੇ. ਪਟਿਆਲਾ ਦੇ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਐਚ. ਐਸ. ਸਾਬਿਖੀ ਨੇ ਇਸ ਸ਼ਾਨਦਾਰ ਉਪਲਬਧੀ ਲਈ ਟੀਮ ਨੂੰ ਵਧਾਈਆਂ ਦਿੱਤੀਆਂ ।

Advertisement
Advertisement
Advertisement
Advertisement
Scroll to Top