Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ
ਲੋਕ ਅਦਾਲਤ ਦਾ ਸੰਕਲਪ: ਝਗੜਿਆਂ ਦੇ ਸੁਹਿਰਦ ਨਿਪਟਾਰੇ ਦੀ ਦਿਸ਼ਾ ਵੱਲ ਅਹਿਮ ਕਦਮ
ਚੰਡੀਗੜ੍ਹ, 14 ਸਤੰਬਰ : ਸੂਭੇ ਭਰ ਵਿੱਚ ਲੰਬਿਤ ਕੇਸਾਂ ਦੇ ਬੈਕਲਾਗ ਨੂੰ ਘਟਾਉਣ ਅਤੇ ਵੱਧ ਤੋਂ ਵੱਧ ਕੇਸਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਦੇ ਯਤਨਾਂ ਵਜੋਂ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸਟੇਟ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਮੈਗਾ ਈਵੈਂਟ ਦਾ ਉਦੇਸ਼ ਪੰਜਾਬ ਸੂਭੇ ਭਰ ਵਿੱਚ ਲੰਬਿਤ ਮੁਕੱਦਮਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਨਾ ਹੈ । ਇਸ ਕੌਮੀ ਲੋਕ ਅਦਾਲਤ ਦੌਰਾਨ 22 ਜ਼ਿਲ੍ਹਿਆਂ ਵਿੱਚ 366 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ, ਜਿਸ ਵਿੱਚ ਨਿਪਟਾਰੇ ਲਈ 3,76,000 ਤੋਂ ਵੱਧ ਕੇਸ ਪੇਸ਼ ਕੀਤੇ ਗਏ। ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਲਗਾਈ ਕੌਮੀ ਲੋਕ ਅਦਾਲਤ ਦਾ ਉਦੇਸ਼ ਨਾ ਸਿਰਫ਼ ਲੰਬਿਤ ਮੁਕੱਦਮਿਆਂ ਦੇ ਬੋਝ ਨੂੰ ਘਟਾਉਣਾ ਹੈ ਬਲਕਿ ਮੁਕੱਦਮੇ ਤੋਂ ਪਹਿਲਾਂ ਹੀ ਕੇਸ ਦੇ ਨਿਪਟਾਰਾ ਨੂੰ ਉਤਸ਼ਾਹਿਤ ਕਰਨ ਦਾ ਯਤਨ ਕਰਨਾ ਹੈ। ਇਹ ਪ੍ਰਕਿਰਿਆ ਰਵਾਇਤੀ ਮੁਕੱਦਮੇਬਾਜ਼ੀ ਲਈ ਤੇਜ਼ ਅਤੇ ਲਾਗਤ-ਪ੍ਰਭਾਵੀ ਵਿਕਲਪ ਦੀ ਪੇਸ਼ਕਸ਼ ਕਰਦੀ ਹੋਈ ਸੁਹਿਰਦ ਸੰਕਲਪਾਂ ਦੀ ਸਹੂਲਤ ਪ੍ਰਦਾਨ ਕਰਦੀ ਹੈ । ਲੋਕ ਅਦਾਲਤਾਂ ਦੇ ਵਿਆਪਕ ਲਾਭ ਹਨ। ਇਸ ਨਾਲ ਸਮੇਂ ਦੀ ਬਚਤ ਹੁੰਦੀ ਹੈ ਅਤੇ ਮੁਕੱਦਮੇਬਾਜ਼ਾਂ ‘ਤੇ ਵਿੱਤੀ ਬੋਝ ਘਟਦਾ ਹੈ ਕਿਉਂਕਿ ਜਿਨ੍ਹਾਂ ਕੇਸਾਂ ਦਾ ਨਿਪਟਾਰਾ ਹੁੰਦਾ ਹੈ ਉਨ੍ਹਾਂ ਦੀ ਅਦਾਲਤੀ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ, ਕਿਉਂਕਿ ਇਨ੍ਹਾਂ ਅਦਾਲਤਾਂ ਵਿੱਚ ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਜਾਂਦਾ ਹੈ, ਇਸ ਲਈ ਫੈਸਲੇ ਨੂੰ ਅੰਤਿਮ ਅਤੇ ਬਾਈਡਿੰਗ ਬਣਾਉਣ ਲਈ ਅਪੀਲ ਦਾਇਰ ਕਰਨ ਦਾ ਕੋਈ ਵਿਕਲਪ ਨਹੀਂ ਹੈ ਜਿਸ ਨਾਲ ਦੋਵੇਂ ਧਿਰਾਂ ਨੂੰ ਲਾਭ ਹੁੰਦਾ ਹੈ । ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਲਈ ਹੈਲਪਲਾਈਨ ਨੰਬਰ 15100 ਸੂਬੇ ਭਰ ਵਿੱਚ ਕਾਰਜਸ਼ੀਲ ਹੈ ਅਤੇ ਇਹ ਸਹੂਲਤ ਆਮ ਲੋਕਾਂ ਲਈ 24 ਘੰਟੇ ਉਪਲਬਧ ਹੈ। ਇਸ ਸੇਵਾ ਦਾ ਉਦੇਸ਼ ਆਮ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕ ਅਦਾਲਤਾਂ ਰਾਹੀਂ ਵੱਧ ਤੋਂ ਵੱਧ ਮਾਮਲਿਆਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।

Advertisement
Advertisement
Advertisement
Advertisement
Scroll to Top