Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 9:18 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਜੌੜਾਮਾਜਰਾ ਨੇ 237 ਲਾਭਪਾਤਰੀਆਂ ਨੂੰ ਕੱਚੇ ਘਰ ਪੱਕੇ ਕਰਨ ਲਈ ਗ੍ਰਾਂਟਾਂ ਵੰਡੀਆਂ

ਕੈਬਨਿਟ ਮੰਤਰੀ ਜੌੜਾਮਾਜਰਾ ਨੇ 237 ਲਾਭਪਾਤਰੀਆਂ ਨੂੰ ਕੱਚੇ ਘਰ ਪੱਕੇ ਕਰਨ ਲਈ ਗ੍ਰਾਂਟਾਂ ਵੰਡੀਆਂ

ਕੈਬਨਿਟ ਮੰਤਰੀ ਜੌੜਾਮਾਜਰਾ ਨੇ 237 ਲਾਭਪਾਤਰੀਆਂ ਨੂੰ ਕੱਚੇ ਘਰ ਪੱਕੇ ਕਰਨ ਲਈ ਗ੍ਰਾਂਟਾਂ ਵੰਡੀਆਂ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਸੱਚੀ ਹਮਦਰਦ-ਜੌੜਾਮਾਜਰਾ
ਸਮਾਣਾ, 15 ਸਤੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸਮਾਣਾ ਹਲਕੇ ਦੇ 237 ਲਾਭਪਾਤਰੀਆਂ ਨੂੰ ਕੱਚੇ ਘਰਾਂ ਨੂੰ ਪੱਕੇ ਕਰਨ ਲਈ ਸਰਕਾਰ ਵੱਲੋਂ ਦਿੱਤੀ ਗ੍ਰਾਂਟ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਸੱਚੀ ਹਮਦਰਦ ਹੈ । ਮੰਤਰੀ ਜੌੜਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਲੋੜਵੰਦ ਲਾਭਪਾਤਰੀਆਂ ਦੀ ਚੋਣ ਬਿਨ੍ਹਾਂ ਕਿਸੇ ਸਿਫ਼ਾਰਿਸ਼ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਤਾਂ ਕਿ ਅਸਲ ਲਾਭਪਾਤਰੀਆਂ ਨੂੰ ਸਰਕਾਰ ਦੀ ਇਸ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚ ਸਕੇ । ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਲਾਭ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਇਸ ਸਕੀਮ ਦੀ ਦੂਜੀ ਅਤੇ ਤੀਸਰੀ ਕਿਸ਼ਤ ਵੀ ਜਲਦੀ ਹੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਵੀ ਪਾ ਦਿੱਤੀ ਜਾਵੇ । ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲੋਂ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਇਆ ਜਾਵੇ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਵੀ ਕਿਹਾ ਕਿ ਤੁਹਾਡਾ ਅੱਜ ਪੱਕੇ ਮਕਾਨ ‘ਚ ਰਹਿਣ ਦਾ ਸੁਪਨਾ ਪੂਰਾ ਹੋਇਆ ਹੈ ਤੇ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਪਹਿਲਕਦਮੀ ਹੈ । ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ, ਸੁਰਜੀਤ ਸਿੰਘ ਫੌਜੀ, ਜਤਿੰਦਰ ਝੰਡ, ਸੁਖਚੈਨ ਸਿੰਘ, ਬੀ.ਡੀ.ਪੀ.ਓ. ਅਮਰਦੀਪ ਸਿੰਘ, ਐਸ.ਈ.ਪੀ.ਓ. ਗੁਰਤੇਜ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ ।

Advertisement
Advertisement
Advertisement
Advertisement
Scroll to Top