Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:26 am

+91 90915 01313 , +91 90916 01313

punjabbanni@gmail.com
punjabbani@yahoo.com

ਸੀਬੀਆਈ ਵੱਲੋਂ ਆਰਜੀ ਕਰ ਹਸਪਤਾਲ ਦਾ ਸਾਬਕਾ ਪ੍ਰਿੰਸੀਪਲ ਅਤੇ ਤਾਲਾ ਥਾਣੇ ਦਾ ਮੁਖੀ ਅਦਾਲਤ ’ਚ ਪੇਸ਼

ਸੀਬੀਆਈ ਵੱਲੋਂ ਆਰਜੀ ਕਰ ਹਸਪਤਾਲ ਦਾ ਸਾਬਕਾ ਪ੍ਰਿੰਸੀਪਲ ਅਤੇ ਤਾਲਾ ਥਾਣੇ ਦਾ ਮੁਖੀ ਅਦਾਲਤ ’ਚ ਪੇਸ਼

ਸੀਬੀਆਈ ਵੱਲੋਂ ਆਰਜੀ ਕਰ ਹਸਪਤਾਲ ਦਾ ਸਾਬਕਾ ਪ੍ਰਿੰਸੀਪਲ ਅਤੇ ਤਾਲਾ ਥਾਣੇ ਦਾ ਮੁਖੀ ਅਦਾਲਤ ’ਚ ਪੇਸ਼
ਕੋਲਕਾਤਾ : ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀਬੀਆਈ) ਵੱਲੋਂ ਕੋਲਕਾਤਾ ਸਥਿਤ ਆਰਜੀ ਕਰ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਕਥਿਤ ਜਬਰ-ਜਨਾਹ ਅਤੇ ਉਸ ਦੀ ਹੱਤਿਆ ਦੇ ਮਾਮਲੇ ਵਿੱਚ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਤਾਲਾ ਥਾਣੇ ਦੇ ਮੁਖੀ ਅਭਿਜੀਤ ਮੰਡਲ ਨੂੰ ਅੱਜ ਇੱਥੇ ਇਕ ਅਦਾਲਤ ’ਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਇਸ ਮਾਮਲੇ ਵਿੱਚ ਸ਼ਨਿਚਰਵਾਰ ਨੂੰ ਸੰਦੀਪ ਘੋਸ਼ ਖ਼ਿਲਾਫ਼ ਸਬੂਤਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਸੀ। ਘੋਸ਼ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਇਸ ਸਮੇਂ ਨਿਆਂਇਕ ਹਿਰਾਸਤ ’ਚ ਹੈ। ਸੀਬੀਆਈ ਨੇ ਮੰਡਲ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਇਕ ਅਧਿਕਾਰੀ ਨੇ ਦੱਸਿਆ ਕਿ ਮੰਡਲ ਨੂੰ ਸਬੂਤਾਂ ਨਾਲ ਛੇੜਛਾੜ ਕਰਨ ਅਤੇ ਐੱਫਆਈਆਰ ਦਰਜ ਕਰਨ ’ਚ ਦੇਰ ਕਰਨ ਸਣੇ ਹੋਰ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਆਲਦਾਹ ਅਦਾਲਤ ਵਿੱਚ ਉਨ੍ਹਾਂ ਦੀ ਹਿਰਾਸਤ ਦੀ ਅਪੀਲ ਕਰਾਂਗੇ।’ ਅਧਿਕਾਰੀਆਂ ਨੇ ਦੱਸਿਆ ਕਿ ਸਿਆਲਦਾਹ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ।

Advertisement
Advertisement
Advertisement
Advertisement
Scroll to Top