Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:25 am

+91 90915 01313 , +91 90916 01313

punjabbanni@gmail.com
punjabbani@yahoo.com

ਸੀ ਪਾਈਟ ਵਿਖੇ ਨੌਜਵਾਨਾਂ ਲਈ ਅਰਧ ਸੈਨਿਕ ਬਲਾਂ ਵਿੱਚ ਭਰਤੀ ਸਿਖਲਾਈ ਕੈਂਪ ਸ਼ੁਰੂ

ਸੀ ਪਾਈਟ ਵਿਖੇ ਨੌਜਵਾਨਾਂ ਲਈ ਅਰਧ ਸੈਨਿਕ ਬਲਾਂ ਵਿੱਚ ਭਰਤੀ ਸਿਖਲਾਈ ਕੈਂਪ ਸ਼ੁਰੂ

ਸੀ ਪਾਈਟ ਵਿਖੇ ਨੌਜਵਾਨਾਂ ਲਈ ਅਰਧ ਸੈਨਿਕ ਬਲਾਂ ਵਿੱਚ ਭਰਤੀ ਸਿਖਲਾਈ ਕੈਂਪ ਸ਼ੁਰੂ
ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਲੈ ਸਕਦੇ ਨੇ ਟਰੇਨਿੰਗ
ਪਟਿਆਲਾ, 15 ਸਤੰਬਰ : ਸੀ ਪਾਈਟ ਕੈਂਪ, ਨਾਭਾ ਦੇ ਟਰੇਨਿੰਗ ਅਫ਼ਸਰ ਸੂਬੇਦਾਰ ਮੇਜਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਅਰਧ ਸੈਨਿਕ ਬਲਾਂ ਵਿੱਚ ਨੌਜਵਾਨਾਂ ਦੀ ਭਰਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਚਾਹਵਾਨ ਨੌਜਵਾਨ 5 ਸਤੰਬਰ 2024 ਤੋਂ 14 ਅਕਤੂਬਰ 2024 ਤੱਕ ਆਨ ਲਾਈਨ ਅਪਲਾਈ ਕਰ ਸਕਦੇ ਹਨ। ਸੀ.ਪਾਈਟ ਕੈਂਪ ਨਾਭਾ ਜੋ ਕਿ ਪੰਜਾਬ ਸਰਕਾਰ ਦਾ ਅਦਾਰਾ ਹੈ ਜਿਸ ਵਿੱਚ ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਪੰਜਾਬ ਸਰਕਾਰ ਦੁਆਰਾ ਅਰਧ ਸੈਨਿਕ ਬਲਾਂ ਵਿੱਚ ਭਰਤੀ ਹੋਣ ਲਈ ਲਿਖਤੀ ਪੇਪਰ ਅਤੇ ਫਿਜ਼ੀਕਲ ਟਰੇਨਿੰਗ ਦੀ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ । ਟਰੇਨਿੰਗ ਅਫ਼ਸਰ ਨੇ ਦੱਸਿਆ ਕਿ ਨਾਭਾ ਕੈਂਪ ਵਿਖੇ ਇਸ ਭਰਤੀ ਸਬੰਧੀ ਲਿਖਤੀ ਅਤੇ ਫਿਜ਼ੀਕਲ ਟਰੇਨਿੰਗ ਸ਼ੁਰੂ ਹੋ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਰਹਿਣ, ਖਾਣਾ, ਪੜਾਈ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਬਿਲਕੁਲ ਮੁਫ਼ਤ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸੰਪਰਕ ਨੰਬਰ 93575-19738, 81988-00853, 98725-51547 ਅਤੇ 82838-80131 ‘ਤੇ ਰਾਬਤਾ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top