Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 6:32 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਸਰਕਾਰ ਦੇਣ ਜਾ ਰਹੀ ਹੈ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਉਤੇ ਜੁਰਮਾਨਾ ਅਦਾ ਕਰਨ ਲਈ ਆਮ ਲੋਕਾਂ ਨੂੰ ਚਲਾਨ ਦੀ ਰਕਮ ਉਤੇ 50 ਫੀਸਦੀ ਦੀ ਛੋਟ

ਦਿੱਲੀ ਸਰਕਾਰ ਦੇਣ ਜਾ ਰਹੀ ਹੈ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਉਤੇ ਜੁਰਮਾਨਾ ਅਦਾ ਕਰਨ ਲਈ ਆਮ ਲੋਕਾਂ ਨੂੰ ਚਲਾਨ ਦੀ ਰਕਮ ਉਤੇ 50 ਫੀਸਦੀ ਦੀ ਛੋਟ

ਦਿੱਲੀ ਸਰਕਾਰ ਦੇਣ ਜਾ ਰਹੀ ਹੈ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਉਤੇ ਜੁਰਮਾਨਾ ਅਦਾ ਕਰਨ ਲਈ ਆਮ ਲੋਕਾਂ ਨੂੰ ਚਲਾਨ ਦੀ ਰਕਮ ਉਤੇ 50 ਫੀਸਦੀ ਦੀ ਛੋਟ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਿੱਲੀ ਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਉਤੇ ਜੁਰਮਾਨਾ ਅਦਾ ਕਰਨ ਲਈ ਚਲਾਨ ਦੀ ਰਕਮ ਉਤੇ 50 ਫੀਸਦੀ ਦੀ ਛੋਟ ਦੇਣ ਦੀ ਯੋਜਨਾ ਨੂੰ ਅਮਲੀ ਰੂਪ ਦੇਣ ਲਈ ਕਾਰਜ ਕੀਤਾ ਜਾ ਰਿਹਾ ਹੈ। ਇਹ ਛੋਟ ਮੋਟਰ ਵਹੀਕਲ ਐਕਟ ਦੀਆਂ ਵਿਸ਼ੇਸ਼ ਧਾਰਾਵਾਂ ਦੇ ਤਹਿਤ ਅਪਰਾਧਾਂ ‘ਤੇ ਲਾਗੂ ਹੋਵੇਗੀ। ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ ਕਿ ਸਰਕਾਰ ਨੇ ਮੋਟਰ ਵਹੀਕਲ ਐਕਟ ਦੀਆਂ ਕੁਝ ਧਾਰਾਵਾਂ ਦੇ ਤਹਿਤ ਕੁਝ ਟਰੈਫਿਕ ਅਪਰਾਧਾਂ ਲਈ ਚਲਾਨ ਦੀ ਰਕਮ ਦਾ 50% ਜੁਰਮਾਨਾ ਵਸੂਲਣ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਦੀ ਤਜਵੀਜ਼ ਮੁਤਾਬਕ ਜੇਕਰ ਮੌਜੂਦਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦਾ ਚਲਾਨ 90 ਦਿਨਾਂ ਦੇ ਅੰਦਰ ਅਦਾ ਕੀਤਾ ਜਾਂਦਾ ਹੈ ਅਤੇ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਜਾਰੀ ਕੀਤੇ ਗਏ ਨਵੇਂ ਚਲਾਨ ਲਈ 30 ਦਿਨਾਂ ਦੇ ਅੰਦਰ-ਅੰਦਰ ਭੁਗਤਾਨ ਕੀਤਾ ਜਾਂਦਾ ਹੈ, ਤਾਂ ਕੋਈ ਵੀ ਵਿਅਕਤੀ 50 ਫੀਸਦੀ ਦੀ ਛੋਟ ਪ੍ਰਾਪਤ ਕਰ ਸਕਦਾ ਹੈ। ਇਸ ਨਾਲ ਲੰਬੇ ਕਾਨੂੰਨੀ ਝਗੜਿਆਂ ਤੋਂ ਬਚਿਆ ਜਾ ਸਕੇਗਾ ਅਤੇ ਅਦਾਲਤਾਂ ਅਤੇ ਟਰਾਂਸਪੋਰਟ ਵਿਭਾਗ ਦਾ ਕੰਮ ਵੀ ਘਟੇਗਾ। ਪਰ ਇਸ ਲਈ ਸ਼ਰਤ ਇਹ ਹੈ ਕਿ ਕਿਸੇ ਵੀ ਮੌਜੂਦਾ ਚਲਾਨ ਲਈ ਨੋਟੀਫਿਕੇਸ਼ਨ ਦੇ 90 ਦਿਨਾਂ ਦੇ ਅੰਦਰ ਜਾਂ ਨੋਟੀਫਿਕੇਸ਼ਨ ਤੋਂ ਬਾਅਦ ਜਾਰੀ ਕੀਤੇ ਜਾਣ ਵਾਲੇ ਚਲਾਨ ਲਈ 30 ਦਿਨਾਂ ਦੇ ਅੰਦਰ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ।

Advertisement
Advertisement
Advertisement
Advertisement
Scroll to Top