Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:29 am

+91 90915 01313 , +91 90916 01313

punjabbanni@gmail.com
punjabbani@yahoo.com

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਘੋਸ਼ ਦੇ ਨੇੜਲੇ ਲੋਕਾਂ ਦੀਆਂ ਰਿਹਾਇਸ਼ਾਂ ਅਤੇ ਦਫ਼ਤਰਾਂ ਤੇ ਛਾਪੇਮਾਰੀ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਘੋਸ਼ ਦੇ ਨੇੜਲੇ ਲੋਕਾਂ ਦੀਆਂ ਰਿਹਾਇਸ਼ਾਂ ਅਤੇ ਦਫ਼ਤਰਾਂ ਤੇ ਛਾਪੇਮਾਰੀ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਘੋਸ਼ ਦੇ ਨੇੜਲੇ ਲੋਕਾਂ ਦੀਆਂ ਰਿਹਾਇਸ਼ਾਂ ਅਤੇ ਦਫ਼ਤਰਾਂ ਤੇ ਛਾਪੇਮਾਰੀ
ਕੋਲਕਾਤਾ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਨੇੜਲੇ ਲੋਕਾਂ ਦੀਆਂ ਰਿਹਾਇਸ਼ਾਂ ਅਤੇ ਦਫ਼ਤਰਾਂ ’ਤੇ ਅੱਜ ਛਾਪੇ ਮਾਰੇ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਈਡੀ ਦੇ ਅਧਿਕਾਰੀਆਂ ਨੇ ਕੋਲਕਾਤਾ ਦੇ ਤਾਲਾ ਇਲਾਕੇ ਵਿੱਚ ਚੰਦਨ ਲੋਹਯਾ ਦੇ ਫਲੈਟ ਅਤੇ ਕਾਲਿੰਦੀ ਸਥਿਤ ਦਫਤਰ ਵਿੱਚ ਛਾਪੇ ਮਾਰੇ। ਈਡੀ ਦੀ ਇਕ ਹੋਰ ਟੀਮ ਨੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਚਿਨਾਰ ਪਾਰਕ ਸਥਿਤ ਘੋਸ਼ ਦੇ ਜੱਦੀ ਘਰ ’ਤੇ ਵੀ ਛਾਪਾ ਮਾਰਿਆ। ਉਨ੍ਹਾਂ ਦੱਸਿਆ, ‘‘ਸਾਡੇ ਅਧਿਕਾਰੀ ਲੋਹਯਾ ਅਤੇ ਉਸ ਦੀ ਪਤਨੀ ਕੋਲੋਂ ਪੁੱਛ ਪੜਤਾਲ ਕਰ ਰਹੇ ਹਨ। ਘੋਸ਼ ਨੇ ਟੈਂਡਰ ਦੇਣ ਵਿੱਚ ਉਸ ਦੀ ਮਦਦ ਕੀਤੀ ਸੀ।’’ ਉਨ੍ਹਾਂ ਕਿਹਾ, ‘‘ਈਡੀ ਦੀ ਇਕ ਹੋਰ ਟੀਮ ਆਰਜੀ ਕਰ ਹਸਪਤਾਲ ਨੂੰ ਉਪਕਰਨ ਸਪਲਾਈ ਕਰਨ ਵਾਲੀ ਸੰਸਥਾ ਦੇ ਦਫ਼ਤਰ ਵਿੱਚ ਵੀ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਸਰਕਾਰੀ ਹਸਪਤਾਲ ਅਤੇ ਸੰਸਥਾ ਵਿਚਾਲੇ ਕੁਝ ਸ਼ੱਕੀ ਲੈਣ-ਦੇਣ ਹੈ।’’ ਈਡੀ ਦੇ ਨਾਲ ਸੀਬੀਆਈ ਵੀ ਸਰਕਾਰ ਹਸਪਤਾਲ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਕਰ ਰਹੀ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਘੋਸ਼ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

Advertisement
Advertisement
Advertisement
Advertisement
Scroll to Top