Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਵੱਡੀ ਗਿਣਤੀ ‘ਚ ਸਰਕਾਰੀ ਨੌਕਰੀਆਂ ਮਿਲਣ ਨਾਲ ਸੂਬੇ ਦੇ ਨੌਜਵਾਨਾਂ ਦਾ ਉਤਸ਼ਾਹ ਵਧਿਆ

ਦੁਆਰਾ: News ਪ੍ਰਕਾਸ਼ਿਤ :Tuesday, 25 April, 2023, 05:41 PM

ਮੈਂ ਦਿਵਿਆਂਗ ਹੋਣ ਦੇ ਬਾਵਜੂਦ ਆਪਣੇ ਗਰੀਬ ਪਰਿਵਾਰ ਦਾ ਸਹਾਰਾ ਬਣ ਸਕਾਂਗਾ: ਸੁਖਵੰਤ ਸਿੰਘ

ਚੰਡੀਗੜ੍ਹ, 25 ਅਪਰੈਲ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਪਹਿਲੇ ਵਰ੍ਹੇ ਹੀ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਫੈਸਲੇ ਨਾਲ ਹਜ਼ਾਰਾਂ ਨੌਜਵਾਨਾਂ ਦਾ ਉਤਸ਼ਾਹ ਵਧਿਆ ਹੈ।

ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਦਿਵਿਆਂਗ ਵਰਗ ਤਹਿਤ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੇ ਪਿੰਡ ਥੂਹੀ, ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸੁਖਵੰਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਮੈਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਕੇ ਮੇਰਾ ਜੀਵਨ ਸੰਵਾਰ ਦਿੱਤਾ ਹੈ। ਉਸਨੇ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਨਾਲ ਸਬੰਧਤ ਹਾਂ ਅਤੇ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਮੈਂ ਤੇ ਮੇਰਾ ਪਰਿਵਾਰ ਬੇਹੱਦ ਖ਼ੁਸ਼ ਹਾਂ।

ਸੁਖਵੰਤ ਸਿੰਘ ਨੇ ਕਿਹਾ ਕਿ ਮੈਨੂੰ ਸਰਕਾਰੀ ਨੌਕਰੀ ਦੀ ਬੇਹੱਦ ਲੋੜ ਸੀ, ਕਿਉਂਕਿ ਮੈਂ ਇੱਕ ਦਿਵਿਆਂਗ ਵਿਅਕਤੀ ਹਾਂ। ਮੈਂ ਆਰਥਿਕ ਔਕੜਾਂ ਦੇ ਬਾਵਜੂਦ ਮਿਹਨਤ ਕਰਕੇ ਸਿੱਖਿਆ ਹਾਸਲ ਕੀਤੀ ਹੈ ਪਰ ਮੈਂ ਆਮ ਨੌਜਵਾਨਾਂ ਵਾਂਗ ਸਰੀਰਕ ਤੌਰ ‘ਤੇ ਸਮਰੱਥ ਨਹੀਂ ਹਾਂ।ਮੇਰੇ ਵਰਗੇ ਦਿਵਿਆਂਗ ਵਿਅਕਤੀ ਲਈ ਕਲਰਕ ਦੀ ਨੌਕਰੀ ਬਿਹਤਰ ਵਿਕਲਪ ਹੈ।

ਸੁਖਵੰਤ ਸਿੰਘ ਨੇ ਕਿਹਾ ਕਿ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਹੱਥੋਂ ਨਿਯੁਕਤੀ ਪੱਤਰ ਹਾਸਲ ਕਰਨ ਦੀ ਵੀ ਮੈਨੂੰ ਬਹੁਤ ਖ਼ੁਸ਼ੀ ਹੈ। ਉਸਨੇ ਕਿਹਾ ਕਿ ਮੁੱਖ ਮੰਤਰੀ ਨੇ ਨਵੇਂ ਉਮੀਦਵਾਰਾਂ ਨੂੰ ਸੰਬੋਧਨ ਹੁੰਦਿਆਂ ਜੋ ਮਿਹਨਤ ਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੱਤੀ ਹੈ, ਮੈਂ ਉਸਨੂੰ ਹਮੇਸ਼ਾ ਯਾਦ ਰੱਖਾਂਗਾ।



Scroll to Top