Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:26 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਬਕਾਲਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਦੀ ਮੁਹਿੰਮ ਜਾਰੀ

ਬਾਬਾ ਬਕਾਲਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਦੀ ਮੁਹਿੰਮ ਜਾਰੀ

ਬਾਬਾ ਬਕਾਲਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਦੀ ਮੁਹਿੰਮ ਜਾਰੀ
ਬਾਬਾ ਬਕਾਲਾ, 11 ਸਤੰਬਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਅਧਿਕਾਰੀਆਂ ਵਲੋ ਸਬ ਡਿਵੀਜ਼ਨ ਬਾਬਾ ਬਕਾਲਾ ਵਿਚੋਂ ਲੰਘਣ ਵਾਲੀ ਰਾਸ਼ਟਰੀ ਰਾਜ ਮਾਰਗ ਸੜਕਾਂ ਬਣਾਉਣ ਲਈ ਜ਼ਮੀਨ ਐਕਵਾਇਰ ਕਰਨ ਵਾਸਤੇ ਸ਼ੁਰੂ ਕੀਤੀ ਮੁਹਿੰਮ ਲਗਾਤਾਰ ਜਾਰੀ ਹੈ । ਅੱਜ ਸਬ-ਡਿਵੀਜ਼ਨ ਬਾਬਾ ਬਕਾਲਾ ਦੇ ਮਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੇ ਆਪਣੀ ਟੀਮ ਨਾਲ ਜਲੰਧਰ-ਬਟਾਲਾ ਸੜਕ ਲਈ ਪਿੰਡ ਠੱਠੀਆਂ ਬੇਦਾਦ ਪੁਰ ਵਿਚੋਂ ਕਿਸਾਨਾਂ ਤੋ ਕਬਜ਼ੇ ਪ੍ਰਾਪਤ ਕੀਤੇ। ਇਸ ਮੌਕੇ ਐੱਸ ਡੀ ਐਮ ਬਾਬਾ ਬਕਾਲਾ ਸਾਹਿਬ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਪਿੰਡ ਠੱਠੀਆਂ ਬੇਦਾਦ ਪੁਰ ਦੀ ਜ਼ਮੀਨ ਸਬੰਧੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪੈਸੇ ਦੇ ਦਿੱਤੇ ਸਨ ਪਰ ਕਬਜ਼ਾ ਅਜੇ ਨਹੀਂ ਲਿਆ ਗਿਆ ਸੀ ਜੋ ਅੱਜ ਅਮਨ ਅਮਾਨ ਨਾਲ ਕਿਸਾਨਾਂ ਦੇ ਕਬਜ਼ਾ ਦੇ ਦਿੱਤਾ ਹੈ ਅਤੇ ਕੁਝ ਕੁ ਰਕਬੇ ਦੀ ਅਦਾਇਗੀ ਪਰਿਵਾਰਕ ਝਗੜਿਆ ਕਾਰਨ ਨਹੀਂ ਹੋ ਸਕੀ ਸੀ ਉਨ੍ਹਾਂ ਨੂੰ ਵੀ ਦਫ਼ਤਰ ਵਿਚ ਬੁਲਾਕੇ ਉਨ੍ਹਾਂ ਦੇ ਪਰਿਵਾਰਕ ਮਸਲੇ ਹੱਲ ਕਰਕੇ ਅਸਲੀ ਵਾਰਸਾਂ ਨੂੰ ਮੁਆਵਜ਼ੇ ਦੀ ਰਕਮ ਦੇ ਕਿ ਕਬਜ਼ਾ ਪ੍ਰਾਪਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੇ ਬਹੁਤ ਸਹਿਯੋਗ ਦਿੱਤਾ ਹੈ ਜਿਸ ਸਬੰਧੀ ਉਹ ਧੰਨਵਾਦੀ ਹਨ।ਇਸ ਮੌਕੇ ਡੀ ਆਰ ਉ ਨਵਕਿਰਨ ਸਿੰਘ, ਡੀ ਐੱਸ ਪੀ ਬਾਬਾ ਬਕਾਲਾ ਸਵਿੰਦਰਪਾਲ ਸਿੰਘ, ਡੀ ਐੱਸ ਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ, ਤਹਿਸੀਲਦਾਰ ਬਾਬਾ ਬਕਾਲਾ ਸੁਖਦੇਵ ਕੁਮਾਰ ਬੰਗੜ, ਥਾਣਾ ਮੁਖੀ ਬਿਆਸ ਹਰਪਾਲ ਸਿੰਘ ਸਮੇਤ ਸਿਵਲ ਅਤੇ ਪੁਲੀਸ ਅਧਿਕਾਰੀ ਮੌਜੂਦ ਸਨ । ਦੂਸਰੇ ਪਾਸੇ ਕਿਸਾਨ ਆਗੂ ਰਣਜੀਤ ਸਿੰਘ ਕਲੇਰ ਬਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਧੱਕੇ ਨਾਲ ਜ਼ਮੀਨ ਐਕਵਾਇਰ ਕਰ ਰਹੀ ਹੈ ਜਿਸ ਸਬੰਧੀ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।ਕੁਝ ਕਿਸਾਨਾਂ ਦੇ ਖਾਤੇ ਵਿਚ ਪ੍ਰਸ਼ਾਸਨ ਨੇ ਪੈਸੇ ਪਾਏ ਸੀ ਪਰ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਨਹੀਂ ਪਾਏ ਇੱਥੇ ਕਿਸਾਨਾਂ ਦੀਆ ਦੇ ਜ਼ਮੀਨਾਂ ਦਾ ਰੇਟ ਦੋ ਕਰੋੜ ਤੋ ਉਪਰ ਚੱਲ ਰਿਹਾ ਹੈ ਪਰ ਸਰਕਾਰ 68 ਲੱਖ ਰੁਪਏ ਦੇ ਹਿਸਾਬ ਨਾਲ ਅਵਾਰਡ ਦੇ ਰਹੀ ਹੈ। ਜਿਨ੍ਹਾਂ ਕਿਸਾਨ ਨੂੰ ਅਵਾਰਡ ਮਨਜ਼ੂਰ ਨਹੀਂ ਹੈ ਉੱਥੇ ਕਬਜ਼ਾ ਨਹੀਂ ਲੈਣ ਦਿੱਤਾ ਜਾਵੇਗਾ।ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ ਹੋਏ ਸਨ ।

Advertisement
Advertisement
Advertisement
Advertisement
Scroll to Top