Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:22 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਕੀਤਾ 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਨੂੰ ਗ੍ਰਿਫਤਾਰ

ਵਿਜੀਲੈਂਸ ਕੀਤਾ 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਨੂੰ ਗ੍ਰਿਫਤਾਰ

ਵਿਜੀਲੈਂਸ ਕੀਤਾ 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਨੂੰ ਗ੍ਰਿਫਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਅਤੇ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਪਹਿਲਾਂ ਹੀ ਮੁਕੱਦਮਾ ਨੰਬਰ 69, ਮਿਤੀ 28.06.2022 ਤਹਿਤ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਸਾਲ 2020 ਵਿੱਚ ਰਾਜ ਦੇ ਮਾਲ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਤਹਿਸੀਲ ਨੂਰਪੁਰਬੇਦੀ ਦੇ ਪਿੰਡ ਕਰੂਰਾਂ ਦੀ 54 ਏਕੜ ਦੀ ਜ਼ਮੀਨ ਮਹਿੰਗੇ ਭਾਅ `ਤੇ ਜੰਗਲਾਤ ਵਿਭਾਗ ਦੇ ਨਾਂ ‘ਤੇ ਰਜਿਸਟਰੀ ਕਰਵਾਈ ਸੀ, ਜਿਸ ਕਰਕੇ ਰਾਜ ਸਰਕਾਰ ਨੂੰ 5.35 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਕੁਲਦੀਪ ਸਿੰਘ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਜ਼ਮੀਨ ਦਾ ਇਹ ਗੈਰ-ਕਾਨੂੰਨੀ/ਫ਼ਰਜੀ ਤਬਾਦਲਾ ਦਰਜ ਕਰਵਾਇਆ ਅਤੇ ਉਸ ਸਮੇਂ ਦੇ ਨਾਇਬ-ਤਹਿਸੀਲਦਾਰ ਰਘਵੀਰ ਸਿੰਘ ਦੀ ਮਿਲੀਭੁਗਤ ਨਾਲ 73 ਫਰਜ਼ੀ ਇੰਤਕਾਲ ਅਤੇ ਤਬਾਦਲੇ ਮਨਜ਼ੂਰ ਕਰਵਾਏ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਇਸ ਕੰਮ ਬਦਲੇ 15.09.2020 ਨੂੰ ਰਿਸ਼ਵਤ ਵਜੋਂ 5 ਲੱਖ ਰੁਪਏ ਲਏ ਸਨ ਅਤੇ ਆਪਣੀ ਪਤਨੀ ਸਨਪ੍ਰੀਤ ਸੇਖੋਂ ਦੇ ਅੰਮ੍ਰਿਤਸਰ ਸਥਿਤ ਇੱਕ ਪੁਰਾਣੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਦਿੱਤੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

Advertisement
Advertisement
Advertisement
Advertisement
Scroll to Top