Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:31 pm

+91 90915 01313 , +91 90916 01313

punjabbanni@gmail.com
punjabbani@yahoo.com

ਅਰਵਿੰਦ ਕੇਜਰੀਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ ਇਕ ਪਾਸੇ ਵਾਧਾ ਦੂਸਰੇ ਪਾਸੇ ਦੁਰਗੇਸ਼ ਪਾਠਕ ਨੂੰ ਮਿਲੀ ਰਾਹਤ

ਅਰਵਿੰਦ ਕੇਜਰੀਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ ਇਕ ਪਾਸੇ ਵਾਧਾ ਦੂਸਰੇ ਪਾਸੇ ਦੁਰਗੇਸ਼ ਪਾਠਕ ਨੂੰ ਮਿਲੀ ਰਾਹਤ

ਅਰਵਿੰਦ ਕੇਜਰੀਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ ਇਕ ਪਾਸੇ ਵਾਧਾ ਦੂਸਰੇ ਪਾਸੇ ਦੁਰਗੇਸ਼ ਪਾਠਕ ਨੂੰ ਮਿਲੀ ਰਾਹਤ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਹੈ। ਦੱਸਣਯੋਗ ਹੈ ਕਿ ਅਦਾਲਤੀ ਕਾਰਵਾਈ ਦੌਰਾਨ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ। ਸੀਬੀਆਈ ਨੇ ਕੇਜਰੀਵਾਲ ‘ਤੇ ਦੋਸ਼ ਲਗਾਇਆ ਹੈ ਕਿ ਕਥਿਤ ਘੁਟਾਲੇ ‘ਚ ਗੈਰ-ਕਾਨੂੰਨੀ ਪੈਸੇ ਨਾਲ ਆਮ ਆਦਮੀ ਪਾਰਟੀ ਨੂੰ ਫਾਇਦਾ ਹੋਇਆ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੂੰ ਸੀਬੀਆਈ ਨੇ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ 21 ਮਾਰਚ ਨੂੰ ਈਡੀ ਨੇ ਉਸ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਪਰ ਸੀਬੀਆਈ ਕੇਸ ਵਿੱਚ ਗ੍ਰਿਫ਼ਤਾਰੀ ਕਾਰਨ ਉਹ ਹਾਲੇ ਜੇਲ੍ਹ ਤੋਂ ਬਾਹਰ ਨਹੀਂ ਆਏ ਹਨ। ਪਹਿਲਾਂ 27 ਅਗਸਤ ਅਤੇ ਫਿਰ 3 ਸਤੰਬਰ ਨੂੰ ਕੇਜਰੀਵਾਲ ਦੀ ਹਿਰਾਸਤ 11 ਸਤੰਬਰ ਤੱਕ ਵਧਾ ਦਿੱਤੀ ਗਈ ਸੀ, ਹੁਣ ਉਨ੍ਹਾਂ ਦੀ ਹਿਰਾਸਤ ਇੱਕ ਵਾਰ ਫਿਰ 25 ਸਤੰਬਰ ਤੱਕ ਵਧਾ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ‘ਆਪ’ ਆਗੂ ਦੁਰਗੇਸ਼ ਪਾਠਕ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਦੁਰਗੇਸ਼ ਪਾਠਕ ਨੂੰ ਇੱਕ ਲੱਖ ਰੁਪਏ ਦੇ ਜ਼ਮਾਨਤੀ ਬਾਂਡ ਉੱਤੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਮਿਲਣ ਤੋਂ ਬਾਅਦ ‘ਆਪ’ ਨੇਤਾ ਦੁਰਗੇਸ਼ ਪਾਠਕ ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਮੈਂ ਕਈ ਸਾਲਾਂ ਤੋਂ ਇਹ ਨਾਟਕ ਦੇਖ ਰਿਹਾ ਹਾਂ। ਪੀਐਮ ਮੋਦੀ ਝੂਠੇ ਦੋਸ਼ ਲਗਾ ਕੇ ਆਮ ਆਦਮੀ ਪਾਰਟੀ ਨੂੰ ਤਬਾਹ ਕਰਨਾ ਚਾਹੁੰਦੇ ਹਨ ਪਰ ਹੁਣ ਸੱਚਾਈ ਸਾਹਮਣੇ ਆ ਰਹੀ ਹੈ ਅਤੇ ਇੱਕ-ਇੱਕ ਕਰਕੇ ਸਾਰੇ ਆਗੂ ਜੇਲ੍ਹ ਵਿੱਚੋਂ ਬਾਹਰ ਆ ਰਹੇ ਹਨ।

Advertisement
Advertisement
Advertisement
Advertisement
Scroll to Top