Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:22 am

+91 90915 01313 , +91 90916 01313

punjabbanni@gmail.com
punjabbani@yahoo.com

ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ 5000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ 5000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ 5000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ‘ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top