Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:38 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੰਭੂ ਬਾਰਡਰ ਮਾਮਲੇ `ਚ ਹਾਈ ਪਾਵਰ ਕਮੇਟੀ ਦੀ ਮੀਟਿੰਗ ਵਿਚ ਬਣਾਈ ਗਈ ਰਣਨੀਤੀ ਤੋਂ ਬਾਅਦ ਕੀਤੀ ਜਾਵੇਗੀ ਕਿਸਾਨਾਂ ਨਾਲ ਮੁਲਾਕਾਤ

ਸ਼ੰਭੂ ਬਾਰਡਰ ਮਾਮਲੇ `ਚ ਹਾਈ ਪਾਵਰ ਕਮੇਟੀ ਦੀ ਮੀਟਿੰਗ ਵਿਚ ਬਣਾਈ ਗਈ ਰਣਨੀਤੀ ਤੋਂ ਬਾਅਦ ਕੀਤੀ ਜਾਵੇਗੀ ਕਿਸਾਨਾਂ ਨਾਲ ਮੁਲਾਕਾਤ

ਸ਼ੰਭੂ ਬਾਰਡਰ ਮਾਮਲੇ `ਚ ਹਾਈ ਪਾਵਰ ਕਮੇਟੀ ਦੀ ਮੀਟਿੰਗ ਵਿਚ ਬਣਾਈ ਗਈ ਰਣਨੀਤੀ ਤੋਂ ਬਾਅਦ ਕੀਤੀ ਜਾਵੇਗੀ ਕਿਸਾਨਾਂ ਨਾਲ ਮੁਲਾਕਾਤ
ਚੰਡੀਗੜ੍ਹ : ਕਿਸਾਨਾਂ ਦੇ ਧਰਨੇ ਕਾਰਨ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਪਾਵਰਕੌਮ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਯਾਨੀ ਬੁੱਧਵਾਰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਹੋਈ। ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀਜੀਪੀ ਸਮੇਤ ਕਈ ਅਧਿਕਾਰੀ ਮੌਜੂਦ ਸਨ। ਮੀਟਿੰਗ ਸੇਵਾਮੁਕਤ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਤੇ ਇਹ ਮੁਲਾਕਾਤ ਕਰੀਬ ਦੋ ਘੰਟੇ ਤੱਕ ਚੱਲੀ। ਕਮੇਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ। ਹਾਲਾਂਕਿ ਮੀਟਿੰਗ ਤੋਂ ਬਾਅਦ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ ਦੇ ਅਧਿਕਾਰੀਆਂ ਨੇ ਮੀਡੀਆ ਨਾਲ ਗੱਲ ਕੀਤੀ ਤੇ ਉਹ ਬਿਨਾਂ ਗੱਲ ਕੀਤੇ ਹੀ ਚਲੇ ਗਏ।
ਦੱਸਣਯੋਗ ਹੈ ਕਿ 9 ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਸ਼ੰਭੂ ਬਾਰਡਰ ਮਾਮਲੇ ਦੀ ਸੁਣਵਾਈ ਹੋਈ ਸੀ। ਸੁਪਰੀਮ ਕੋਰਟ ਨੇ ਇਸ ਦੌਰਾਨ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਸੀ। ਨਾਲ ਹੀ ਕਿਹਾ ਕਿ ਅਸੀਂ ਮੁੱਦਿਆਂ ਦਾ ਫੈਸਲਾ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ। ਹਾਈ ਪਾਵਰ ਕਮੇਟੀ ਨੂੰ ਅੰਦੋਲਨਕਾਰੀ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਟਰੈਕਟਰ ਦਿੱਲੀ ਨਾ ਲੈ ਕੇ ਜਾਣ ਦੀ ਬੇਨਤੀ ਕਰਨਗੇ। ਸੁਪਰੀਮ ਕੋਰਟ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਮਾਮਲੇ ਦਾ ਸਿਆਸੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਸੰਤੁਲਿਤ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ। ਜਿਵੇਂ ਹੀ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚਿਆ ਤਾਂ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਮੀਟਿੰਗ ਕਰਕੇ ਸੜਕ ਨੂੰ ਖੋਲ੍ਹਣ ਦੀ ਯੋਜਨਾ ਬਣਾਉਣ ਲਈ ਕਿਹਾ ਸੀ। ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨੇ 2 ਵਾਰ ਪਟਿਆਲਾ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਹਨ। ਪਰ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕਮੇਟੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਤੋਂ ਕੁਝ ਮਾਹਿਰਾਂ ਦੇ ਨਾਂ ਮੰਗੇ ਸਨ। ਫਿਰ ਇਹ ਹਾਈ ਪਾਵਰ ਕਮੇਟੀ ਬਣਾਈ ਗਈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸਾਫ਼ ਕਿਹਾ ਸੀ ਕਿ ਇਸ ਮਾਮਲੇ ਵਿੱਚ ਰਾਜਨੀਤੀ ਨਹੀਂ ਹੋਣੀ ਚਾਹੀਦੀ।

Advertisement
Advertisement
Advertisement
Advertisement
Scroll to Top