Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਜਲੰਧਰ 'ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ 'ਤੇ ਸਖ਼ਤ ਨੋਟਿਸ, ਦੋਸ਼ੀ ਗਿ੍ਫ਼ਤਾਰ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਜਲੰਧਰ 'ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ 'ਤੇ ਸਖ਼ਤ ਨੋਟਿਸ, ਦੋਸ਼ੀ ਗਿ੍ਫ਼ਤਾਰ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਜਲੰਧਰ ‘ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ ‘ਤੇ ਸਖ਼ਤ ਨੋਟਿਸ, ਦੋਸ਼ੀ ਗਿ੍ਫ਼ਤਾਰ
ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ ਪਰਿਵਾਰ ਵੱਲੋਂ ਕਾਫੀ ਲੱਭਣ ਤੇ ਉਸਦਾ ਕੁਝ ਪਤਾ ਨਾ ਲੱਗਾ। ਅਗਲੇ ਦਿਨ ਇਹ ਲੜਕੀ ਦਿੱਲੀ ਦੇ ਨੇੜਲੇ ਇਲਾਕੇ ਵਿੱਚ ਪੁਲਿਸ ਨੂੰ ਬੇਸੁੱਧ ਹਾਲਤ ਵਿੱਚ ਮਿਲੀ। ਇਸ ਲੜਕੀ ਨੂੰ ਬਾਅਦ ਵਿੱਚ ਉਸ ਦੇ ਪਰਿਵਾਰ ਨੇ ਪੁਲਿਸ ਦੀ ਸਹਾਇਤਾ ਨਾਲ ਜਲੰਧਰ ਵਿੱਚ ਆਪਣੇ ਘਰ ਲਿਆਉਂਦਾ। ਇਸ ਘਟਨਾ ਦੌਰਾਨ ਇਸ ਲੜਕੀ ਕੁਕਰਮ ਹੋਇਆ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਗਿੱਲ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋਈ ਇਸ ਖਬਰ ਦਾ ਗੰਭੀਰ ਨੋਟਿਸ ਲਿਆ ਅਤੇ ਪੁਲਿਸ ਨੂੰ ਇਸ ਮਾਮਲੇ ਤੇ ਸਖਤ ਕਾਰਵਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੀੜਿਤ ਲੜਕੀ ਦੇ ਪਰਿਵਾਰ ਨਾਲ ਗੱਲ ਵੀ ਕੀਤੀ ਅਤੇ ਉਹਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨੋਟਿਸ ਜਾਰੀ ਕਰਨ ਉਪਰੰਤ ਜਲੰਧਰ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਗਈ ਅਤੇ ਇਸ ਸਬੰਧੀ ਦੋਸ਼ੀ ਬਲਵਿੰਦਰ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।

Advertisement
Advertisement
Advertisement
Advertisement
Scroll to Top