Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:43 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਜਾਂਚ ਏਜੰਸੀ ਐਨਆਈਏ ਦੇ ਹਵਾਲੇ ਕੀਤੀ ਚੰਡੀਗੜ੍ਹ ਗ੍ਰਨੇਡ ਹਮਲੇ ਦੀ ਜਾਂਚ

ਕੇਂਦਰੀ ਜਾਂਚ ਏਜੰਸੀ ਐਨਆਈਏ ਦੇ ਹਵਾਲੇ ਕੀਤੀ ਚੰਡੀਗੜ੍ਹ ਗ੍ਰਨੇਡ ਹਮਲੇ ਦੀ ਜਾਂਚ

ਕੇਂਦਰੀ ਜਾਂਚ ਏਜੰਸੀ ਐਨਆਈਏ ਦੇ ਹਵਾਲੇ ਕੀਤੀ ਚੰਡੀਗੜ੍ਹ ਗ੍ਰਨੇਡ ਹਮਲੇ ਦੀ ਜਾਂਚ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ ਨੰਬਰ 575 ਵਿੱਚ ਬੁੱਧਵਾਰ ਸ਼ਾਮ ਨੂੰ ਹੋਏ ਗ੍ਰਨੇਡ ਹਮਲੇ ਦੀ ਜਾਂਚ ਹੁਣ ਐਨਆਈਏ (ਰਾਸ਼ਟਰੀ ਜਾਂਚ ਏਜੰਸੀ) ਵੱਲੋਂ ਕੀਤੀ ਜਾਵੇਗੀ, ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਜਾਂਚ ਰਿਪੋਰਟ ਮੰਗੀ ਹੈ। ਇਸ ਹਮਲੇ ਵਿੱਚ ਅੰਤਰਰਾਸ਼ਟਰੀ ਅਤੇ ਅੱਤਵਾਦੀ ਸਬੰਧ ਹੋਣ ਕਾਰਨ ਇਹ ਜਾਂਚ ਐਨਆਈਏ ਨੂੰ ਸੌਂਪੀ ਗਈ ਹੈ। ਦੂਜੇ ਪਾਸੇ ਵੀਰਵਾਰ ਨੂੰ ਫੇਸਬੁੱਕ ‘ਤੇ ਹੈਪੀ ਪਾਸ਼ੀਆ ਨਾਂ ਦੇ ਅਕਾਊਂਟ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਆਈਪੀਐਸ ਅਧਿਕਾਰੀ ਜਸਕੀਰਤ ਸਿੰਘ ਚਾਹਲ ਉੱਤੇ ਇਹ ਹਮਲਾ 1986 ਵਿੱਚ ਨਕੋਦਰ ਗੋਲੀਬਾਰੀ ਵਿੱਚ ਸਿੰਘਾਂ ਦੀ ਸ਼ਹਾਦਤ ਦਾ ਬਦਲਾ ਲੈਣ ਲਈ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੈਪੀ ਪਾਸ਼ੀਆ ਅੱਤਵਾਦੀ ਲਖਬੀਰ ਅਤੇ ਹਰਵਿੰਦਰ ਰਿੰਦਾ ਲਈ ਵੀ ਕੰਮ ਕਰਦਾ ਹੈ। ਚੰਡੀਗੜ੍ਹ ਪੁਲੀਸ ਨੇ ਸੇਵਾਮੁਕਤ ਪ੍ਰਿੰਸੀਪਲ ਗੋਪੇਸ਼ ਮਲਹੋਤਰਾ ਦੇ ਘਰ ’ਤੇ ਹੈਂਡ ਗਰਨੇਡ ਹਮਲੇ ਦੇ ਮਾਮਲੇ ਵਿੱਚ ਯੂਏਪੀਏ ਤਹਿਤ ਕਾਰਵਾਈ ਕੀਤੀ ਹੈ। ਇਸ ਤੋਂ ਇਲਾਵਾ ਵਿਸਫੋਟਕ ਐਕਟ, ਕਤਲ ਦੀ ਕੋਸ਼ਿਸ਼ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।ਚੰਡੀਗੜ੍ਹ ਪੁਲਸ ਨੇ ਹਮਲਾਵਰਾਂ ਬਾਰੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਚੰਡੀਗੜ੍ਹ ਪੁਲੀਸ ਦੇ ਸਾਰੇ ਸੀਨੀਅਰ ਅਧਿਕਾਰੀ ਜਾਂਚ ਵਿੱਚ ਲੱਗੇ ਹੋਏ ਹਨ। ਡੀਜੀਪੀ ਵੀ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਤੋਂ ਲਗਾਤਾਰ ਅਪਡੇਟ ਲੈ ਰਹੇ ਹਨ।

Advertisement
Advertisement
Advertisement
Advertisement
Scroll to Top