Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:26 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਸ਼ਟਰ `ਚ ਗੈਸ ਲੀਕ ਕਾਰਨ ਮਚੀ ਭੱਜਨੱਠ

ਮਹਾਰਾਸ਼ਟਰ `ਚ ਗੈਸ ਲੀਕ ਕਾਰਨ ਮਚੀ ਭੱਜਨੱਠ

ਮਹਾਰਾਸ਼ਟਰ `ਚ ਗੈਸ ਲੀਕ ਕਾਰਨ ਮਚੀ ਭੱਜਨੱਠ
ਮਹਾਰਾਸ਼ਟਰ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਅੰਬਰਨਾਥ ਸ਼ਹਿਰ `ਚ ਗੈਸ ਲੀਕ ਹੋਣ ਕਾਰਨ ਹੜਕੰਪ ਮਚ ਗਿਆ ਹੈ। ਪੂਰੇ ਸ਼ਹਿਰ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਖਬਰਾਂ ਮੁਤਾਬਕ ਇਹ ਗੈਸ ਲੀਕ ਇਕ ਕੈਮੀਕਲ ਕੰਪਨੀ ਦੀ ਫੈਕਟਰੀ ਤੋਂ ਹੋ ਰਹੀ ਹੈ। ਕੈਮੀਕਲ ਦਾ ਧੂੰਆਂ ਪੂਰੇ ਸ਼ਹਿਰ ਵਿੱਚ ਫੈਲ ਗਿਆ ਹੈ। ਧੂੰਏਂ ਕਾਰਨ ਨਾ ਸਿਰਫ ਲੋਕਾਂ ਦੀ ਨਜ਼ਰ ਘੱਟ ਰਹੀ ਹੈ ਸਗੋਂ ਉਨ੍ਹਾਂ ਨੂੰ ਅੱਖਾਂ `ਚ ਖੁਜਲੀ ਅਤੇ ਗਲੇ `ਚ ਖਰਾਸ਼ ਵੀ ਹੋ ਰਹੀ ਹੈ। ਇਸ ਘਟਨਾ ਤੋਂ ਬਾਅਦ 39 ਸਾਲ ਪਹਿਲਾਂ ਵਾਪਰੇ ਭੋਪਾਲ ਗੈਸ ਕਾਂਡ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ । ਅੰਬਰਨਾਥ ਸ਼ਹਿਰ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਪੂਰੇ ਸ਼ਹਿਰ ਦੇ ਲੋਕ ਬੁਰੀ ਤਰ੍ਹਾਂ ਡਰੇ ਹੋਏ ਹਨ। ਵੀਡੀਓਜ਼ `ਚ ਦੇਖਿਆ ਜਾ ਸਕਦਾ ਹੈ ਕਿ ਕੈਮੀਕਲ ਦੇ ਧੂੰਏਂ ਕਾਰਨ ਸੜਕਾਂ ਵੀ ਠੀਕ ਤਰ੍ਹਾਂ ਦਿਖਾਈ ਨਹੀਂ ਦੇ ਰਹੀਆਂ ਹਨ। ਲੋਕ ਨੱਕ-ਮੂੰਹ ਬੰਨ੍ਹ ਕੇ ਘਰਾਂ ਤੋਂ ਬਾਹਰ ਆ ਰਹੇ ਹਨ। ਜਿੱਥੋਂ ਤੱਕ ਅੱਖਾਂ ਨਜ਼ਰ ਆਉਂਦੀਆਂ ਹਨ, ਦੂਰ-ਦੂਰ ਤੱਕ ਧੂੰਆਂ ਹੀ ਦਿਖਾਈ ਦਿੰਦਾ ਹੈ।

Advertisement
Advertisement
Advertisement
Advertisement
Scroll to Top