Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:26 am

+91 90915 01313 , +91 90916 01313

punjabbanni@gmail.com
punjabbani@yahoo.com

ਕਸਟਮ ਵਿਭਾਗ ਨੇ ਪਕੜੀ ਕਰੋੜਾਂ ਰੁਪਏ ਦੀ ਚੰਦਨ ਦੀ ਲੱਕੜ

ਕਸਟਮ ਵਿਭਾਗ ਨੇ ਪਕੜੀ ਕਰੋੜਾਂ ਰੁਪਏ ਦੀ ਚੰਦਨ ਦੀ ਲੱਕੜ

ਕਸਟਮ ਵਿਭਾਗ ਨੇ ਪਕੜੀ ਕਰੋੜਾਂ ਰੁਪਏ ਦੀ ਚੰਦਨ ਦੀ ਲੱਕੜ
ਨਵੀਂ ਦਿੱਲੀ : ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਚੰਦਨ ਨਾਲ ਲੱਦੇ ਇੱਕ ਟਰੱਕ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਭਾਰਤ ਅਤੇ ਨੇਪਾਲ ਦੀ ਅੰਤਰਰਾਸ਼ਟਰੀ ਸਰਹੱਦ ਸੋਨੌਲੀ ਦੇ ਮੁੱਖ ਗੇਟ ਰਾਹੀਂ ਰਕਤਾ ਚੰਦਨ ਦੀ ਵੱਡੀ ਖੇਪ ਨੇਪਾਲ ਭੇਜਣ ਦੀ ਯੋਜਨਾ `ਤੇ ਇਹ ਕਾਰਵਾਈ ਕੀਤੀ ਗਈ ਹੈ। ਨੇਪਾਲ ਦੀ ਸਰਹੱਦ `ਚ ਦਾਖਲ ਹੋਣ ਤੋਂ ਪਹਿਲਾਂ ਹੀ ਸੋਨੌਲੀ ਕਸਬੇ `ਚ ਸਥਿਤ ਕਸਟਮ ਬੈਰੀਅਰ ਨੇੜੇ ਟਰੱਕ ਨੂੰ ਫੜ ਲਿਆ ਗਿਆ। ਟਰੱਕ ਦੀ ਛੱਤ ਵਿੱਚ ਗੁਪਤ ਜਗ੍ਹਾ ਬਣਾ ਕੇ ਲਾਲ ਚੰਦਨ ਦੀ ਲੱਕੜ ਲੁਕੋਈ ਗਈ ਸੀ। ਇੱਕ ਟਰੱਕ ਅਤੇ ਇੱਕ ਗੋਦਾਮ ਵਿੱਚੋਂ 2.5 ਟਨ ਲਾਲ ਚੰਦਨ ਦੀ ਖੇਪ ਬਰਾਮਦ ਕੀਤੀ ਗਈ। ਇਸ ਦੌਰਾਨ ਵਿਭਾਗ ਵੱਲੋਂ ਮੌਕੇ ਤੋਂ ਫੜੇ ਗਏ ਨੇਪਾਲੀ ਨੰਬਰ ਪਲੇਟਾਂ ਵਾਲੇ ਟਰੱਕ ਅਤੇ ਨੌਤਨਵਾ ਕਸਬੇ ਦੇ ਬਾਈਪਾਸ ’ਤੇ ਸਥਿਤ ਇੱਕ ਗੋਦਾਮ ਨੂੰ ਸੀਲ ਕਰਕੇ ਮਾਮਲੇ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲਾਲ ਚੰਦਨ ਦੀ ਅੰਤਰਰਾਸ਼ਟਰੀ ਕੀਮਤ ਲਗਭਗ 2.5 ਕਰੋੜ ਰੁਪਏ ਦੱਸੀ ਜਾਂਦੀ ਹੈ।

Advertisement
Advertisement
Advertisement
Advertisement
Scroll to Top