Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਸਵਿੱਸ ਅਧਿਕਾਰੀਆਂ ਨੇ ਅਡਾਨੀ ਸਮੂਹ ਦੇ ਪ੍ਰਮੁੱਖ ਵਿਅਕਤੀ ਨਾਲ ਜੁੜੀ 31 ਕਰੋੜ ਡਾਲਰ ਦੀ ਰਾਸ਼ੀ ਜ਼ਬਤ ਕੀਤੀ: ਹਿੰਡਨਬਰਗ

ਦੁਆਰਾ: Punjab Bani ਪ੍ਰਕਾਸ਼ਿਤ :Friday, 13 September, 2024, 01:25 PM

ਸਵਿੱਸ ਅਧਿਕਾਰੀਆਂ ਨੇ ਅਡਾਨੀ ਸਮੂਹ ਦੇ ਪ੍ਰਮੁੱਖ ਵਿਅਕਤੀ ਨਾਲ ਜੁੜੀ 31 ਕਰੋੜ ਡਾਲਰ ਦੀ ਰਾਸ਼ੀ ਜ਼ਬਤ ਕੀਤੀ: ਹਿੰਡਨਬਰਗ
ਨਵੀਂ ਦਿੱਲੀ : ਅਮਰੀਕੀ ਖੋਜ ਤੇ ਨਿਵੇਸ਼ ਕੰਪਨੀ ਹਿੰਡਨਬਰਗ ਰਿਸਰਚ ਨੇ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਸਵਿਟਜ਼ਰਲੈਂਡ ਦੇ ਅਧਿਕਾਰੀਆਂ ਨੇ ਅਡਾਨੀ ਸਮੂਹ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਸਵਿੱਸ ਬੈਂਕ ਖਾਤਿਆਂ ਵਿੱਚ 31 ਕਰੋੜ ਡਾਲਰ ਤੋਂ ਵੱਧ ਦੀ ਰਾਸ਼ੀ ਜ਼ਬਤ ਕਰ ਲਈ ਹੈ। ਹਾਲਾਂਕਿ, ਅਡਾਨੀ ਸਮੂਹ ਨੇ ਦੋਸ਼ਾਂ ਨੂੰ ਆਧਾਰਹੀਣ ਦੱਸਦੇ ਹੋਏ ਇਸ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਹਿੰਡਨਬਰਗ ਰਿਸਰਚ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਸਵਿਟਜ਼ਰਲੈਂਡ ਦੀ ਮੀਡੀਆ ਕੰਪਨੀ ਵਿੱਚ ਜਾਰੀ ਸਵਿੱਸ ਅਧਰਾਧਿਕ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਵਿੱਸ ਅਧਿਕਾਰੀਆਂ ਨੇ ਅਡਾਨੀ ਨਾਲ ਸਬੰਧਤ ਮਨੀ ਲਾਂਡਰਿੰਗ ਅਤੇ ਸਕਿਓਰਟੀਜ਼ ਵਿੱਚ ਜਾਅਲਸਾਜ਼ੀ ਦੀ ਜਾਂਚ ਤਹਿਤ ਸਵਿੱਸ ਬੈਂਕ ਖਾਤਿਆਂ ਵਿੱਚ ਰੱਖੇ 31 ਕਰੋੜ ਡਾਲਰ ਤੋਂ ਵੱਧ ਦੀ ਰਾਸ਼ੀ ਜ਼ਬਤ ਕਰ ਲਈ ਹੈ। ਇਹ ਜਾਂਚ 2021 ਵਿੱਚ ਹੋਈ ਸੀ।’’ ਹਿੰਡਨਬਰਗ ਨੇ ਰਿਪੋਰਟ ਦੇ ਹਵਾਲੇ ਨਾਲ ਕਿਹਾ, ‘‘ਸਰਕਾਰੀ ਧਿਰ ਨੇ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਅਡਾਨੀ ਦੇ ਇਕ ਪ੍ਰਮੁੱਖ ਵਿਅਕਤੀ ਨੇ ਅਪਾਰਦਰਸ਼ੀ ਬੀਵੀਆਈ/ਮੌਰਿਸ਼ਸ ਅਤੇ ਬਰਮੂਡਾ ਫੰਡ ਵਿੱਚ ਨਿਵੇਸ਼ ਕੀਤਾ। ਇਸ ਵਿੱਚ ਜ਼ਿਆਦਾਤਰ ਅਡਾਨੀ ਦੇ ਸ਼ੇਅਰ ਸਨ।’’ ਇਸੇ ਵਿਚਾਲੇ ਅਡਾਨੀ ਸਮੂਹ ਨੇ ਇਨ੍ਹਾਂ ਦੋਸ਼ਾਂ ਨੂੰ ਨਿਰਆਧਾਰ ਦੱਸਦੇ ਹੋਏ ਕਿਹਾ ਕਿ ਉਸ ਦਾ ਸਵਿਟਜ਼ਰਲੈਂਡ ਵਿੱਚ ਕਿਸੇ ਵੀ ਅਦਾਲਤੀ ਕਾਰਵਾਈ ਨਾਲ ਕੋਈ ਸਬੰਧ ਨਹੀਂ ਹੈ। ਸਮੂਹ ਨੇ ਬਿਆਨ ਵਿੱਚ ਕਿਹਾ, ‘‘ਅਸੀਂ ਇਨ੍ਹਾਂ ਨਿਰਆਧਾਰ ਦੋਸ਼ਾਂ ਨੂੰ ਸਪੱਸ਼ਟ ਤੌਰ ’ਤੇ ਅਸਵੀਕਾਰ ਕਰਦੇ ਹਾਂ। ਅਡਾਨੀ ਸਮੂਹ ਦਾ ਕਿਸੇ ਵੀ ਸਵਿੱਸ ਅਦਾਲਤੀ ਕਾਰਵਾਈ ਵਿੱਚ ਕੋਈ ਸਬੰਧ ਨਹੀਂ ਹੈ, ਨਾ ਹੀ ਸਾਡੀ ਕੰਪਨੀ ਦੇ ਕਿਸੇ ਵੀ ਖਾਤੇ ਨੂੰ ਕਿਸੇ ਅਥਾਰਿਟੀ ਨੇ ਜ਼ਬਤ ਕੀਤਾ ਹੈ।



Scroll to Top