Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:44 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਦੀ ਧਰਤੀ ਉੱਪਰ ਕਾਂਗਰਸ ਦੇ ਵੱਡੇ ਆਗੂ ਵੱਲੋਂ ਦਿੱਤੇ ਬਿਆਨ ਨੂੰ ਨਾ ਤਾਂ ਨਜ਼ਰ ਅੰਦਾਜ਼ ਤੇ ਨਾ ਹੀ ਰੱਦ ਕੀਤਾ ਜਾ ਸਕਦਾ ਹੈ : ਗਿਆਨੀ ਹਰਪ੍ਰੀਤ ਸਿੰਘ

ਅਮਰੀਕਾ ਦੀ ਧਰਤੀ ਉੱਪਰ ਕਾਂਗਰਸ ਦੇ ਵੱਡੇ ਆਗੂ ਵੱਲੋਂ ਦਿੱਤੇ ਬਿਆਨ ਨੂੰ ਨਾ ਤਾਂ ਨਜ਼ਰ ਅੰਦਾਜ਼ ਤੇ ਨਾ ਹੀ ਰੱਦ ਕੀਤਾ ਜਾ ਸਕਦਾ ਹੈ : ਗਿਆਨੀ ਹਰਪ੍ਰੀਤ ਸਿੰਘ

ਅਮਰੀਕਾ ਦੀ ਧਰਤੀ ਉੱਪਰ ਕਾਂਗਰਸ ਦੇ ਵੱਡੇ ਆਗੂ ਵੱਲੋਂ ਦਿੱਤੇ ਬਿਆਨ ਨੂੰ ਨਾ ਤਾਂ ਨਜ਼ਰ ਅੰਦਾਜ਼ ਤੇ ਨਾ ਹੀ ਰੱਦ ਕੀਤਾ ਜਾ ਸਕਦਾ ਹੈ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਭਾਰਤ ਦੇਸ਼ ਦੀ ਇਤਿਹਾਸਕ ਸਿਆਸੀ ਪਾਰਟੀਆਂ ਵਿਚੋਂ ਇਕ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੇ ਬਿਆਨ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਅਮਰੀਕਾ ਦੀ ਧਰਤੀ ਉੱਪਰ ਕਾਂਗਰਸ ਦੇ ਵੱਡੇ ਆਗੂ ਵੱਲੋਂ ਦਿੱਤੇ ਬਿਆਨ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ ਤੇ ਨਾ ਹੀ ਇਸ ਨੂੰ ਰੱਦ ਕੀਤਾ ਜਾ ਸਕਦਾ ਹੈ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ ਹਕੂਕ, ਰਾਜਨੀਤਿਕ ਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ, ਜਦੋਂ ਅਸੀਂ 1947 ਤੋਂ ਬਾਅਦ ਦਾ ਇਤਿਹਾਸ ਪੜਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਸਿੱਖਾਂ ਨੇ ਭਾਰਤ ਦੇ ਨੇਤਾਵਾਂ ਨੇ ਜਿਹੜੇ ਵਾਅਦੇ ਕੀਤੇ ਸੀ ਉਹਨਾਂ ਵਾਦਿਆਂ ਨੂੰ ਚੇਤੇ ਕਰਾਉਂਦੇ ਇਹੋ ਆਖਿਆ ਸਾਨੂੰ ਭਾਰਤ ਦੇ ਅੰਦਰ ਇੱਕ ਐਸਾ ਖਿੱਤਾ ਚਾਹੀਦਾ ਜਿਹਦੇ ਵਿੱਚ ਸਾਡੇ ਧਾਰਮਿਕ ਹੱਕ ਸੁਰੱਖਿਤ ਰਹਿਣ ਅਤੇ ਪੰਜਾਬੀ ਸੂਬੇ ਦੀ ਮੰਗ ਕੀਤੀ।ਪਾਣੀ ਦੇ ਹੱਕ ਦੀ ਗੱਲ ਕੀਤੀ, ਭਾਸ਼ਾ ਦੀ ਗੱਲ ਕੀਤੀ ਪਰ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਭਾਰਤ ਵਿੱਚ ਸਿੱਖਾਂ ਦੇ ਖਿਲਾਫ ਅਜਿਹਾ ਵਿਰਤਾਂਤ ਸਿਰਜਿਆ, ਜਿਸ ਦਾ ਨਤੀਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਹਮਲਾ ਹੋਇਆ। 1984 ਦੇ ਵਿੱਚ ਭਾਰਤ ਦੇ ਕਈ ਸ਼ਹਿਰਾਂ ਦੇ ਵਿੱਚ ਸਿੱਖਾਂ ਦਾ ਸ਼ਿਕਾਰ ਕੀਤਾ, ਪਰ ਅੱਜ ਤੱਕ ਸਿੱਖਾਂ ਨੂੰ ਉਸ ਮਾਮਲੇ ਵਿੱਚ ਇਨਸਾਫ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਜੇਕਰ ਅੱਜ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਸਿੱਖਾਂ ਦੇ ਖਿਲਾਫ ਘਟੀਆ ਵਿਰਤਾਂਤ ਸਰਕਾਰੀ ਸਰਪ੍ਰਸਤੀ ਵਿੱਚ ਸਿਰਜੇ ਜਾ ਰਹੇ ਹਨ, ਕਿਤੇ ਜੋਧਪੁਰ ਦੇ ਵਿੱਚ ਜੁਡੀਸਰੀ ਦੇ ਇਮਤਿਹਾਨ ਦੇ ਵਿੱਚ ਸਿੱਖ ਲੜਕਾ-ਲੜਕੀ ਨੂੰ ਇਮਤਿਹਾਨ ਦੇ ਵਿੱਚ ਕਕਾਰ ਲਾਹ ਕੇ ਬੈਠਣ ਦਾ ਆਦੇਸ਼ ਜਾਰੀ ਕੀਤਾ ਜਾਂਦਾ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਇਸ ਲੋਕ ਸਭਾ ਚੋਣਾਂ ਦੇ ਦੌਰਾਨ ਗੰਗਾ ਨਗਰ ਦੇ ਵਿੱਚ ਚੋਣ ਅਧਿਕਾਰੀਆਂ ਨੇ ਇਹ ਹਦਾਇਤ ਕੀਤੀ ਕਿ ਕੋਈ ਵੀ ਸਿੱਖ ਕਕਾਰ ਪਾ ਕੇ ਵੋਟ ਨਹੀਂ ਪਾ ਸਕਦਾ। ਸਿੰਘ ਸਾਹਿਬ ਨੇ ਕਿਹਾ ਕਿ ਅਜਿਹੇ ਘਟਨਾਵਾਂ ਕਾਂਗਰਸ ਆਗੂ ਦੇ ਬਿਆਨ ਨੂੰ ਜਿੱਥੇ ਪੁਖਤਾ ਕਰਦੀਆਂ ਹਨ ਉਥੇ ਹੀ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਕਰਦੀ ਹੈ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੇ ਕਦੇ ਵੀ ਜ਼ੁਲਮੀ ਰਾਜ ਅੱਗੇ ਸਿਰ ਨਹੀਂ ਝੁਕਾਇਆ, ਇਹੋ ਕਾਰਨ ਹੈ ਕਿ ਬਾਬਰ ਦੇ ਰਾਜ ਤੋਂ ਲੈ ਕੇ ਦਿੱਲੀ ਦੇ ਤਖਤ ਤੱਕ ਤੇ ਹੁਕਮਰਾਨਾਂ ਦੀਆਂ ਅੱਖਾਂ ਦੇ ਵਿੱਚ ਸਿੱਖ ਹਮੇਸ਼ਾ ਰੜਕਦੇ ਰਹੇ ਹਨ ।

Advertisement
Advertisement
Advertisement
Advertisement
Scroll to Top