Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:35 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ

ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ

ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ
ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਧਾਰ ਤਸਦੀਕ ਸਬੰਧੀ ਨਵਾਂ ਮੀਲ ਪੱਥਰ ਸਥਾਪਤ ਕਰਨ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡੇ 98 ਫ਼ੀਸਦ ਸਮਰਪਿਤ ਕਰਮਚਾਰੀ ਹੁਣ ਆਧਾਰ ਪ੍ਰਮਾਣਿਤ ਹਨ ਜਿਸ ਨਾਲ ਇਹਨਾਂ ਕਰਮਚਾਰੀਆਂ ਲਈ ਵਿਆਪਕ ਸਿਹਤ ਸੰਭਾਲ ਕਵਰੇਜ ਨੂੰ ਯਕੀਨੀ ਬਣਾਉਣ ਲਈ ਆਯੁਸ਼ਮਾਨ ਭਾਰਤ ਸਿਹਤ ਕਾਰਡ ਜਾਰੀ ਕਰਨ ਦਾ ਰਸਤਾ ਪੱਧਰਾ ਹੋ ਗਿਆ ਹੈ । ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਲ ਪੱਥਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਸੂਬੇ ਭਰ ਵਿੱਚ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਅਤੇ ਤੰਦਰੁਸਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਯੁਸ਼ਮਾਨ ਭਾਰਤ ਯੋਜਨਾ ਰਾਹੀਂ ਮਿਆਰੀ ਸਿਹਤ ਸੰਭਾਲ ਸਹੂਲਤ ਪ੍ਰਦਾਨ ਕਰਕੇ ਇਹ ਪਹਿਲਕਦਮੀ ਇਨ੍ਹਾਂ ਕਰਮਚਾਰੀਆਂ ਨੂੰ ਸਮਾਜ ਪ੍ਰਤੀ ਆਪਣੀ ਵਡਮੁੱਲੀ ਸੇਵਾ ਜਾਰੀ ਰੱਖਣ ਦੇ ਸਮਰੱਥ ਬਣਾਉਂਦੀ ਹੈ । ਮੰਤਰੀ ਨੇ ਸਾਰੀ ਟੀਮ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬੜੇ ਮਾਣ ਦੀ ਗੱਲ ਹੈ ਅਤੇ ਆਧਾਰ ਤਸਦੀਕ ਲਗਭਗ ਮੁਕੰਮਲ ਹੋਣ ਨਾਲ, ਅਸੀਂ ਹੁਣ ਆਪਣੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਯੁਸ਼ਮਾਨ ਭਾਰਤ ਸਿਹਤ ਕਾਰਡ ਤੇਜ਼ੀ ਨਾਲ ਜਾਰੀ ਕਰ ਸਕਦੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹਨਾਂ ਨੂੰ ਸਿਹਤ ਸੰਭਾਲ ਸਹਾਇਤਾ ਮਿਲੇ ਜਿਸ ਦੇ ਉਹ ਹੱਕਦਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਸਮਾਜ ਲਈ ਅਣਥੱਕ ਸੇਵਾਵਾਂ ਨਿਭਾਉਂਦੇ ਹਨ ਅਤੇ ਅਸੀਂ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹਾਂ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ਪ੍ਰਤੀ ਪਰਿਵਾਰ 5 ਲੱਖ ਰੁਪਏ ਤੱਕ ਦੀ ਸਾਲਾਨਾ ਸਿਹਤ ਕਵਰੇਜ ਪ੍ਰਦਾਨ ਕਰਦੀ ਹੈ, ਅਤੇ ਇਹ ਪਹਿਲਕਦਮੀ ਇਹ ਯਕੀਨੀ ਬਣਾਏਗੀ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਨਕਦ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਸਿਹਤ ਵਿਭਾਗ ਨਾਲ ਮਿਲ ਕੇ ਇਨ੍ਹਾਂ ਕਾਰਡਾਂ ਨੂੰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਰਿਹਾ ਹੈ ਤਾਂ ਜੋ ਕੋਈ ਵੀ ਕਰਮਚਾਰੀ ਪਿੱਛੇ ਨਾ ਰਹੇ । ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਆਉਣ ਵਾਲੇ ਦਿਨਾਂ ਵਿੱਚ 100 ਫ਼ੀਸਦ ਆਧਾਰ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਯਤਨਸ਼ੀਲ ਹੈ ।

Advertisement
Advertisement
Advertisement
Advertisement
Scroll to Top