Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:35 pm

+91 90915 01313 , +91 90916 01313

punjabbanni@gmail.com
punjabbani@yahoo.com

ਵਣ ਰੇਂਜ ਅਫ਼ਸਰ ਵੱਲੋਂ ਪਿੰਡ ਬਡਰੁੱਖਾਂ ਨੇੜੇ ਤੇਂਦੂਆ ਹੋਣ ਦੀਆਂ ਅਫ਼ਵਾਹਾਂ ਦਾ ਖੰਡਨ

ਵਣ ਰੇਂਜ ਅਫ਼ਸਰ ਵੱਲੋਂ ਪਿੰਡ ਬਡਰੁੱਖਾਂ ਨੇੜੇ ਤੇਂਦੂਆ ਹੋਣ ਦੀਆਂ ਅਫ਼ਵਾਹਾਂ ਦਾ ਖੰਡਨ

ਵਣ ਰੇਂਜ ਅਫ਼ਸਰ ਵੱਲੋਂ ਪਿੰਡ ਬਡਰੁੱਖਾਂ ਨੇੜੇ ਤੇਂਦੂਆ ਹੋਣ ਦੀਆਂ ਅਫ਼ਵਾਹਾਂ ਦਾ ਖੰਡਨ
ਬਡਰੁੱਖਾਂ/ਸੰਗਰੂਰ, 12 ਸਤੰਬਰ : ਵਣ ਰੇਂਜ ਅਫਸਰ ਸੰਗਰੂਰ ਸੁਖਬੀਰ ਸਿੰਘ ਨੇ ਪਿਛਲੇ ਦਿਨੀਂ ਨੇੜਲੇ ਪਿੰਡ ਬਡਰੁੱਖਾਂ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਤੇਂਦੂਆ ਆਉਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਸਿਰੇ ਤੋਂ ਖੰਡਨ ਕੀਤਾ ਹੈ। ਵਣ ਰੇਂਜ ਅਫਸਰ ਸੰਗਰੂਰ ਨੇ ਕਿਹਾ ਹੈ ਕਿ ਤੇਂਦੂਆ ਆਉਣ ਦੀਆਂ ਗੱਲਾਂ ਬਿਲਕੁਲ ਨਿਰਆਧਾਰ ਹਨ ਅਤੇ ਬਿਨਾਂ ਵਜ੍ਹਾ ਲੋਕਾਂ ਦੇ ਮਨਾਂ ਵਿੱਚ ਡਰ ਅਤੇ ਬੇਚੈਨੀ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ । ਵਣ ਰੇਂਜ ਅਫਸਰ ਸੰਗਰੂਰ ਨੇ ਕਿਹਾ ਕਿ ਅੱਜ ਜਿਵੇਂ ਹੀ ਪਿੰਡ ਬਡਰੁੱਖਾਂ ਵਿੱਚ ਤੇਂਦੂਆ ਹੋਣ ਸਬੰਧੀ ਸ਼ਿਕਾਇਤ ਮਿਲੀ ਤਾਂ ਤੁਰੰਤ ਮੌਕੇ ‘ਤੇ ਪਹੁੰਚ ਕੇ ਪੜਤਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਤੇਂਦੂਏ ਸੰਬੰਧੀ ਕਿਸੇ ਸ਼ਰਾਰਤੀ ਅਨਸਰ ਵੱਲੋਂ ਸਿਰਫ ਅਫ਼ਵਾਹ ਹੀ ਫੈਲਾਈ ਗਈ ਸੀ । ਵਣ ਰੇਂਜ ਅਫ਼ਸਰ ਨੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਝੂਠੀਆਂ ਅਫ਼ਵਾਹਾਂ ਫੈਲਾਅ ਕੇ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਬੰਧਤ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top