Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੁੱਤਰ ਕੀਤਾ ਪਿਤਾ ਦਾ ਕਤਲ

ਪੁੱਤਰ ਕੀਤਾ ਪਿਤਾ ਦਾ ਕਤਲ

ਪੁੱਤਰ ਕੀਤਾ ਪਿਤਾ ਦਾ ਕਤਲ
ਬਠਿੰਡਾ :ਪੰਜਾਬ ਦੇ ਸ਼ਹਿਰ ਬਠਿੰਡਾ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਮੁਲਜ਼ਮ ਪੁੱਤਰ ਨੇ ਆਪਣੇ ਪਿਤਾ ਉੱਤੇ ਕਹੀ ਨਾਲ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਸੌਂ ਰਿਹਾ ਸੀ।ਪੁਲਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ। ਦੱਸਿਆ ਜਾਂਦਾ ਹੈ ਕਿ ਸੋਮਵਾਰ ਦੇਰ ਰਾਤ ਪਿੰਡ ਨਾਥਪੁਰਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨੇ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਬੇਟੇ ਦੀ ਕੁੱਟਮਾਰ ਕੀਤੀ ਸੀ। ਇਸ ਲੜਾਈ ਤੋਂ ਗੁੱਸੇ `ਚ ਆ ਕੇ ਪਰਮਿੰਦਰ ਸਿੰਘ ਦੇ ਪੁੱਤਰ ਸੁਖਦੀਪ ਸਿੰਘ ਨੇ ਗੂੜ੍ਹੀ ਨੀਂਦ ਸੁੱਤੇ ਪਏ ਪਰਮਿੰਦਰ `ਤੇ ਕਹੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨਥਾਣਾ ਦੀ ਪੁਲਿਸ ਨੇ ਮੰਗਲਵਾਰ ਸਵੇਰੇ ਮੌਕੇ `ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮੁਲਜ਼ਮ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।

Advertisement
Advertisement
Advertisement
Advertisement
Scroll to Top