Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:29 am

+91 90915 01313 , +91 90916 01313

punjabbanni@gmail.com
punjabbani@yahoo.com

ਟਰੈਫਿਕ ਪੁਲਿਸ ਨੇ ਧੂਰੀ ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਕੀਤੀ ਸ਼ੁਰੂ

ਟਰੈਫਿਕ ਪੁਲਿਸ ਨੇ ਧੂਰੀ ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਕੀਤੀ ਸ਼ੁਰੂ

ਟਰੈਫਿਕ ਪੁਲਿਸ ਨੇ ਧੂਰੀ ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਕੀਤੀ ਸ਼ੁਰੂ
ਧੂਰੀ/ਸੰਗਰੂਰ, 16 ਸਤੰਬਰ : ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇੰਚਾਰਜ ਟਰੈਫਿਕ ਜ਼ਿਲਾ ਪੁਲਿਸ ਸੰਗਰੂਰ ਥਾਣੇਦਾਰ ਪਵਨ ਕੁਮਾਰਦੀ ਅਗਵਾਈ ‘ਚ ਟੀਮ ਵਲੋਂ ਕਾਰਵਾਈ ਕਰਦੇ ਹੋਏ ਧੂਰੀ ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਟ੍ਰੈਫਿਕ ਪੁਲਿਸ ਦੀ ਟੀਮ ਵੱਲੋਂ ਸੜਕ ਕਿਨਾਰੇ ਲਗਾਈਆਂ ਗਈਆਂ ਸਬਜ਼ੀ, ਜੂਸ ਤੇ ਫਾਸਟ ਫੂਡ ਦੀਆਂ ਰੇਹੜੀਆਂ ਵਾਲਿਆਂ ਨੂੰ ਨੋਟਿਸ ਦਿੰਦੇ ਹੋਏ ਜਲਦ ਨਾਜਾਇਜ਼ ਕਬਜ਼ੇ ਹਟਾਉਣ ਲਈ ਚੇਤਾਵਨੀ ਦਿੱਤੀ ਗਈ । ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਸ਼ਾਮ ਵੇਲੇ ਕੰਮਕਾਜ ਵਾਲੇ ਲੋਕਾਂ ਦੀ ਘਰ ਵਾਪਸੀ ਹੋਣ ਕਾਰਨ ਰੋਡ ਉਪਰ ਜ਼ਿਆਦਾ ਟ੍ਰੈਫਿਕ ਹੋ ਜਾਂਦੀ ਹੈ ਤੇ ਰੇਹੜੀਆਂ ਵਾਲਿਆਂ ਤੇ ਦੁਕਾਨਦਾਰਾਂ ਵੱਲੋਂ ਬਾਹਰ ਸਮਾਨ ਲਗਾ ਕੇ ਕੀਤੇ ਗਏ ਨਜਾਇਜ਼ ਕਬਜ਼ਿਆਂ ਕਾਰਨ ਰੋਡ ਉਪਰ ਜਾਮ ਲੱਗਣਾ ਸ਼ੁਰੂ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਟੀਮ ਪਹਿਲਾਂ ਵੀ ਕਈ ਵਾਰ ਦੁਕਾਨਦਾਰਾਂ ਤੇ ਰੇਹੜੀਆਂ ਲਗਾਉਣ ਵਾਲਿਆਂ ਨੂੰ ਨਜਾਇਜ਼ ਕਬਜ਼ੇ ਹਟਾਉਣ ਲਈ ਚੇਤਾਵਨੀ ਦੇ ਚੁੱਕੀ ਹੈ ਪਰ ਕੁਝ ਦਿਨਾਂ ਬਾਅਦ ਹਾਲ ਫਿਰ ਉਹੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੇਹੜੀਆਂ ਵਾਲਿਆਂ ਕਾਰਨ ਟ੍ਰੈਫਿਕ ਦੀ ਵਧਦੀ ਜਾ ਰਹੀ ਇਸ ਸਮੱਸਿਆ ਨੂੰ ਵੇਖਦਿਆਂ ਨਜਾਇਜ਼ ਕਬਜ਼ੇ ਕਰਵਾਉਣ ਵਾਲੇ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਨੂੰ ਨੋਟਿਸ ਜਾਰੀ ਕਰਦਿਆਂ ਰੇਹੜੀਆਂ ਸੜਕ ਤੋਂ ਪਿੱਛੇ ਹਟਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨੋਟਿਸ ਦੇਣ ਉਪਰੰਤ ਵੀ ਜੇਕਰ ਆਉਣ ਵਾਲੇ ਦਿਨਾਂ ’ਚ ਕਿਸੇ ਵੀ ਦੁਕਾਨਦਾਰ ਜਾਂ ਰੇਹੜੀ ਵਾਲੇ ਨੇ ਗ਼ੈਰ-ਕਾਨੂੰਨੀ ਢੰਗ ਨਾਲ ਕਬਜ਼ੇ ਕਰਦੇ ਹੋਏ ਟ੍ਰੈਫਿਕ ਸਮੱਸਿਆ ਵਧਾਈ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਟਰੈਫਿਕ ਵਿੱਚ ਵਿਘਨ ਨਾ ਪਾਇਆ ਜਾਵੇ ਨਹੀਂ ਤਾਂ ਅਗਲੀ ਵਾਰ ਸਮਾਨ ਨੂੰ ਜ਼ਬਤ ਕਰ ਲਿਆ ਜਾਵੇਗਾ । ਟ੍ਰੈਫਿਕ ਪੁਲਿਸ ਵੱਲੋਂ ਮਾਰਕੀਟ ‘ਚ ਗਲਤ ਪਾਰਕਿੰਗ ਕਰਕੇ ਖੜੀਆਂ ਗੱਡੀਆਂ ਤੇ ਗਲਤ ਸਾਈਡ ਤੇ ਵ੍ਹੀਕਲ ਚਲਾ ਰਹੇ ਚਲਾਕਾਂ ਦੇ ਮੌਕੇ ਤੇ ਚਲਾਨ ਵੀ ਕੱਟੇ ਜਾ ਰਹੇ ਹਨ ।

Advertisement
Advertisement
Advertisement
Advertisement
Scroll to Top