Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:27 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਮਨਾਇਆ ਹਿੰਦੀ ਦਿਵਸ

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਮਨਾਇਆ ਹਿੰਦੀ ਦਿਵਸ

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਮਨਾਇਆ ਹਿੰਦੀ ਦਿਵਸ
ਪਟਿਆਲਾ, 17 ਸਤੰਬਰ : ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ 16 ਸਤੰਬਰ ਨੂੰ ਹਿੰਦੀ ਦਿਵਸ ਮੌਕੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਵਿਭਾਗ ਮੁਖੀ ਡਾ. ਨੀਤੂ ਕੌਸ਼ਲ ਨੇ ਇਸ ਮੌਕੇ ਹਿੰਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਹਿੰਦੀ ਲੋਕਾਂ ਦੀ ਭਾਸ਼ਾ ਹੈ। ਉਨ੍ਹਾਂ ਕਿਹਾ ਕਿ ਹਿੰਦੀ ਭਾਰਤੀ ਸੱਭਿਆਚਾਰ ਦੀ ਵਾਹਕ ਹੈ। ਹਿੰਦੀ ਦੇ ਵਿਸ਼ਵ ਦ੍ਰਿਸ਼ਟੀਕੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਵਿਦਿਆਰਥੀਆਂ ਨੂੰ ਹਿੰਦੀ ਵਿੱਚ ਰੋਜ਼ਗਾਰ ਦੇ ਵਧ ਰਹੇ ਮੌਕਿਆਂ ਬਾਰੇ ਵੀ ਜਾਣੂ ਕਰਵਾਇਆ । ਇਸ ਪ੍ਰੋਗਰਾਮ ਵਿੱਚ ਵਿਭਾਗ ਦੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਵੱਲੋਂ ਹਿੰਦੀ ਭਾਸ਼ਾ ਨਾਲ਼ ਸਬੰਧਤ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਪ੍ਰੋਗਰਾਮ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਵਿਭਾਗ ਦੀ ਖੋਜਾਰਥੀ ਕਮਲਪ੍ਰੀਤ ਨੇ ਬਾਖ਼ੂਬੀ ਨਿਭਾਈ ਅਤੇ ਖੋਜਾਰਥੀ ਮਨਪ੍ਰੀਤ ਨੇ ਧੰਨਵਾਦੀ ਭਾਸ਼ਣ ਦਿੱਤਾ । ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਰਜਨੀ ਪ੍ਰਤਾਪ, ਡਾ. ਰਵਿਦੱਤ ਕੌਸ਼ਿਸ਼, ਡਾ. ਪਰਵਿੰਦਰ ਕੌਰ, ਡਾ. ਵਰਿੰਦਰਜੀਤ ਕੌਰ, ਡਾ. ਪਰਵਿੰਦਰ ਸਿੰਘ, ਡਾ. ਗੁਰਜੀਤ ਕੌਰ ਤੋਂ ਇਲਾਵਾ ਸਮੂਹ ਵਿਦਿਆਰਥੀ ਅਤੇ ਖੋਜਾਰਥੀ ਹਾਜ਼ਰ ਰਹੇ ।

Advertisement
Advertisement
Advertisement
Advertisement
Scroll to Top