Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 6:50 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਹਾਲ ਹੀ ਵਿੱਚ ਪੰਜਾਬ ਪੁਲਸ ਵਲੋਂ ਕਾਰਵਾਈ ਕਰਨਾ ਫੈਸਲਾਕੁੰਨ : ਸਾਹਨੀ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਹਾਲ ਹੀ ਵਿੱਚ ਪੰਜਾਬ ਪੁਲਸ ਵਲੋਂ ਕਾਰਵਾਈ ਕਰਨਾ ਫੈਸਲਾਕੁੰਨ : ਸਾਹਨੀ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਹਾਲ ਹੀ ਵਿੱਚ ਪੰਜਾਬ ਪੁਲਸ ਵਲੋਂ ਕਾਰਵਾਈ ਕਰਨਾ ਫੈਸਲਾਕੁੰਨ : ਸਾਹਨੀ
ਨਵੀਂ ਦਿੱਲੀ : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਹਾਲ ਹੀ ਵਿੱਚ ਕੀਤੀ ਗਈ ਫੈਸਲਾਕੁੰਨ ਕਾਰਵਾਈ ਲਈ ਪੰਜਾਬ ਪੁਲਸ ਦੀ ਸ਼ਲਾਘਾ ਕੀਤੀ ਹੈ। ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ `ਤੇ ਗੈਰ-ਕਾਨੂੰਨੀ ਤੌਰ `ਤੇ ਵਿਦੇਸ਼ੀ ਰੁਜ਼ਗਾਰ ਦੇ ਮੌਕਿਆਂ ਦੀ ਮਸ਼ਹੂਰੀ ਕਰਨ ਬਦਲੇ ਹੁਣ ਤੱਕ 43 ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ ਕੀਤਾ ਹੈ, ਜੋ ਮਨੁੱਖੀ ਤਸਕਰੀ ਵਿਰੁੱਧ ਚੱਲ ਰਹੀ ਜੰਗ ਵਿੱਚ ਇੱਕ ਅਹਿਮ ਕਦਮ ਹੈ। ਡਾ. ਸਾਹਨੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਏਜੰਟਾਂ ਵਿਰੁੱਧ ਕਾਰਵਾਈ ਦੀ ਵਕਾਲਤ ਕਰ ਰਹੇ ਹਨ ਅਤੇ ਪਿਛਲੇ ਇੱਕ ਸਾਲ ਤੋਂ ਸੰਸਦ ਦੇ ਅੰਦਰ ਅਤੇ ਬਾਹਰ ਇਸ ਮੁੱਦੇ ਨੂੰ ਉਠਾਉਂਦੇ ਆ ਰਹੇ ਹਨ। ਡਾ. ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਇੱਕ ਸਟਿੰਗ ਆਪ੍ਰੇਸ਼ਨ ਵੀ ਕੀਤਾ ਗਿਆ ਸੀ, ਜਿਸ ਵਿੱਚ ਪੰਜਾਬ ਵਿੱਚ ਪਾਬੰਦੀਸ਼ੁਦਾ ਏਜੰਟਾਂ ਵਲੋਂ ਨਿਰੰਤਰ ਗਤੀਵਿਧੀਆਂ ਜਾਰੀ ਰੱਖੇ ਜਾਣ ਦਾ ਖੁਲਾਸਾ ਹੋਇਆ ਸੀ, ਜਿਸ ਤੋਂ ਬਾਅਦ ਇਨ੍ਹਾਂ ਗ਼ੈਰ ਕਾਨੂੰਨੀ ਏਜੰਟਾਂ ਦੀ ਸੂਚੀ ਵਾਲਾ ਇੱਕ ਵਿਆਪਕ ਡੋਜ਼ੀਅਰ 18 ਜੂਨ 2023 ਵਿਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਨੂੰ ਸੌਂਪਿਆ ਗਿਆ ਸੀ।ਡਾ. ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਵਿਦੇਸ਼ਾਂ `ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ `ਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਇਸ ਸਿਲਸਿਲੇ ਵਿਚ ਪੰਜਾਬ ਦੀਆਂ 100 ਦੇ ਕਰੀਬ ਔਰਤਾਂ ਨੂੰ ਮੱਧ ਪੂਰਬ ਤੋਂ ਬਾਹਰ ਕੱਢਿਆ ਗਿਆ ਹੈ। ਡਾ. ਸਾਹਨੀ ਨੇ ਆਮ ਲੋਕਾਂ ਨੂੰ ਚੌਕਸ ਰਹਿਣ ਦੀ ਮਹੱਤਤਾ `ਤੇ ਜ਼ੋਰ ਦਿੰਦਿਆਂ ਕਿਹਾ ਕਿ ਜਾਅਲੀ ਟਰੈਵਲ ਏਜੰਟ ਭੋਲੇ-ਭਾਲੇ ਨੌਜਵਾਨਾਂ ਨੂੰ ਵਿਦੇਸ਼ਾਂ `ਚ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ ਠੱਗਦੇ ਹਨ ਪਰ ਉਨ੍ਹਾਂ ਨੂੰ ਰੂਸ, ਲੀਬੀਆ, ਗ੍ਰੀਸ ਆਦਿ ਦੇਸ਼ਾਂ `ਚ ਅੱਧ-ਵਿਚਾਲੇ ਹੀ ਛੱਡ ਦਿੰਦੇ ਹਨ।

Advertisement
Advertisement
Advertisement
Advertisement
Scroll to Top